Saturday, August 8Malwa News
Shadow

Author: admin

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਅਗਸਤ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲ...

ਯੂ ਪੀ ਵਿਚ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਮੇਲਾ

Punjab News
ਫਰੀਦਕੋਟ : ਬਾਬਾ ਫਰੀਦੀ ਜੀ ਦਾ 550ਵਾਂ, ਉਰਸ (ਪੰਜ ਦਿਨਾਂ), ਰਜਬਪੁਰ, ਜਿਲ੍ਹਾਂ ਅਮਰੋਹਾ (ਯੂ.ਪੀ.) ਵਿਖੇ ਮਨਾਇਆ ਗਿਆ ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫਰੀਦਕੋਟ ਤੋਂ ਵਿਸ਼ੇਸ਼ ਡੈਲੀਗੇਸ਼ਨ ਨੇ ਸ਼ਿਰਕਤ ਕੀਤੀ। ਡੈਲੀਗੇਸ਼ਨ ਵਿੱਚ ਪ੍ਰੋ: ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਐਲਥ ਸਾਇੰਸਜ਼, ਮੈਡਮ ਰੀਵਾ ਸੂਦ, ਗਗਨ ਦੀਪ ਸਿੰਘ, ਜਸਵੰਤ ਸਿੰਘ ਕੁੱਲ ਅਤੇ ਹੋਰ ਫਰੀਦਕੋਟ ਦੇ ਪਤਵੰਤੇ ਸ਼ਾਮਲ ਸਨ। ਬਾਬਾ ਫਰੀਦ ਜੀ ਦੇ 27ਵੀਂ ਪੀੜ੍ਹੀ ਗੱਦੀ ਨਸ਼ੀਨ ਖੁਆਜਾ ਰਸ਼ੀਦ ਸਲੀਮ ਫਰੀਦੀ ਜੀ ਨੇ ਫਰੀਦਕੋਟ ਤੋਂ ਆਏ ਡੈਲੀਗੇਸ਼ਨ ਨੂੰ ਜੀ ਆਇਆਂ ਕਿਹਾ ਅਤੇ ਪ੍ਰੋ: ਡਾ. ਰਾਜੀਵ ਸੂਦ ਵਾਈਸ ਚਾਂਸਲਰ, ਬੀ.ਐੱਫ.ਯੂ.ਐੱਚ.ਐੱਸ. ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨਚਿਨ੍ਹ ਨਾਲ ਸਨਮਾਨਿਤ ਕੀਤਾ ਗਿਆ।...

ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

Hot News
ਚੰਡੀਗੜ੍ਹ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤ...

ਬ੍ਰਹਮਪੁਰਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖੀ ਚਿੱਠੀ, ਭਾਰਤਮਾਲਾ ਐਕਸਪ੍ਰੈਸਵੇਅ ਪ੍ਰੋਜੈਕਟ ਵਿੱਚ ਉਚਿਤ ਮੁਆਵਜ਼ੇ ਦੀ ਮੰਗ ਕੀਤੀ

Punjab News
ਤਰਨ ਤਾਰਨ 27 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਪੰਜਾਬ ਵਿੱਚ ਖਡੂਰ ਸਾਹਿਬ ਤੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਲਈ ਭਾਰਤਮਾਲਾ ਪ੍ਰੋਜੈਕਟ ਤਹਿਤ ਜ਼ਮੀਨੀ ਮੁਆਵਜ਼ੇ ਵਿੱਚ ਅਸਮਾਨਤਾਵਾਂ ਦੇ ਅਹਿਮ ਮੁੱਦੇ ਨੂੰ ਫੌਰੀ ਹੱਲ ਕਰਨ ਲਈ ਇੱਕ ਪੱਤਰ ਲਿਖਿਆ ਹੈ। ਸ੍ਰ. ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ, ਪੰਜਾਬ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਲਈ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਜ਼ਮੀਨੀ ਮੁਆਵਜ਼ਾ ਰਾਸ਼ੀ ਦੇ ਅਹਿਮ ਮੁੱਦੇ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਪਿੰਡ ਝੰਡੇਰ ਮਹਾਂਪੁਰਖਾਂ ਦੇ ਨਾਲ ਲੱਗਦੇ ਪਿੰਡਾਂ ਦੇ ਮੁਕਾਬਲੇ ਘੱਟ ਮੁਆਵਜ਼ੇ ਵੱਲ ਧਿਆਨ ਦਿਵਾਇਆ, ਜਿਸ ਨਾਲ ਸਥਾਨਕ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨਾਲ ਉਚਿਤ ਵਿਵਹਾਰ ਦੀ ਡੂੰਘੀ ਚਿੰਤਾ ਪ੍ਰਗਟਾਈ ਹੈ। ਸ੍ਰ. ਬ੍ਰਹਮਪੁਰਾ ਨੇ ਕੇਂਦਰ ਸਰਕਾਰ ਨੂੰ ਤੁਰੰ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

Hot News
ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ।  ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ।   ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਉਨ੍ਹਾਂ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜ...

ਕੰਗਨਾ ਰਣੌਤ ਦੇ ਬਿਆਨ ਤੋਂ ਭਾਜਪਾ ਦੀ ਦੂਰੀ ਮਹਿਜ਼ ਇੱਕ ਦਿਖਾਵਾ ਹੈ, ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ: ਨੀਲ ਗਰਗ

Punjab News
ਚੰਡੀਗੜ੍ਹ, 26 ਅਗਸਤ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੰਗਨਾ ਰਣੌਤ ਨੂੰ  ਫਟਕਾਰ ਲਾਉਣ ਨੂੰ ਮਹਿਜ਼ ਇੱਕ ਦਿਖਾਵਾ ਅਤੇ ਰਣਨੀਤਕ ਕਦਮ ਦੱਸਿਆ ਹੈ।  ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ, 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਦਾਅਵਾ ਕੀਤਾ ਕਿ ਫਟਕਾਰ ਸਿਰਫ਼ ਦਿਖਾਵਾ ਹੈ, ਕਿਉਂਕਿ ਰਣੌਤ ਦੀ ਟਿੱਪਣੀ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਗਰਗ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਕਿ ਕਿਸੇ ਭਾਜਪਾ ਆਗੂ ਵੱਲੋਂ ਲੋਕਾਂ ਜਾਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਬਿਆਨ ਜਾਂ ਕਾਰਵਾਈ ਕੀਤੀ ਗਈ ਹੋਵੇ, ਫਿਰ ਵੀ ਭਾਜਪਾ ਨੇ ਇਤਿਹਾਸਕ ਤੌਰ 'ਤੇ ਅਜਿਹੇ ਵਿਅਕਤੀਆਂ ਨੂੰ ਇਨਾਮ ਦਿੱਤਾ ਹੈ। ਉਨ੍ਹਾਂ ਨੇ ਰਣੌਤ ਅਤੇ ਅਜੈ ਮਿਸ਼ਰਾ ਟੈਨੀ ਦੇ ਸਮਰਥਨ ਦਾ ਉਦਾਹਰਣਾ ਦਿੱਤਾ। ਗਰਗ ਨੇ ਕਿਹਾ ਕਿ ਰਣੌਤ ਦੇ ਵਿਵਾਦਿਤ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰਨ ਦੀ ਭਾਜਪਾ ਦੀ ਕੋਸ਼ਿਸ਼ ਸੰਭਾਵਤ ਤੌਰ 'ਤੇ ਕਈ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਅ...

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

Breaking News
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮ...

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

Breaking News
ਚੰਡੀਗੜ੍ਹ, 26 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ...

ਮਨੀਸ਼ ਸਿਸੋਦੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਟੇਕਿਆ ਮੱਥਾ

Breaking News
ਅੰਮ੍ਰਿਤਸਰ, 25 ਅਗਸਤ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਿਆ। ਦਿੱਲੀ ਐਕਸਾਈਜ਼ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਪਹਿਲੀ ਵਾਰ ਪੰਜਾਬ ਆਏ ਸਨ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਨੀਸ਼ ਸਿਸੋਦੀਆ ਜੀ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਸੱਚ ਦੀ ਜਿੱਤ ਹੋਈ ਹੈ।" ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਮਨੀਸ਼ ਸਿਸੋਦੀਆ ਦਰਸ਼ਨ ਲਈ ਹੀ ਆਏ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸ਼ੁਰੂ ਤੋਂ ਹੀ ਪਤਾ ਸੀ ਕਿ ‘ਆਪ’ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ ਸਨ ਜੋ ਅਦਾਲਤਾਂ ਵਿੱਚ ਜ਼ਿਆਦਾ ਦੇਰ ਨਹੀਂ ਟਿੱਕ ਸਕਦੇ ਸ...

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

Breaking News
ਚੰਡੀਗੜ੍ਹ, 25 ਅਗਸਤ: ਨੇਤਰ ਦਾਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ,  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਤਵਾਰ ਨੂੰ  39ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ।  ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਅੱਖਾਂ ਤੋਂ ਵਾਂਝੇ ਕਿਸੇ ਵਿਅਕਤੀ ਦੇ ਹਨ੍ਹੇਰੇ ਜੀਵਨ ਨੂੰ ਚਾਨਣ ਦੀ ਸੌਗਾਤ ਦੇ ਸਕਦਾ ਹੈ।   39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਵੱਲੋਂ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ। ਡਾ: ਬਲਬੀਰ ਸਿੰਘ, ਜੋ ਕਿ ਖੁਦ ਆਈ ਸਰਜਨ(ਅੱਖਾਂ ਦੇ ਸਰਜਨ) ਹਨ, ਨੇ ਦੱਸਿਆ ਕਿ...