Saturday, August 8Malwa News
Shadow

Author: admin

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ, 24 ਅਗਸਤ :  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ JC4829875Y) ਦੀ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ...

ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਫੈਕਲਟੀ ਮੀਟਿੰਗਾਂ ਦਾ ਆਯੋਜਨ

Punjab News
ਫਰੀਦਕੋਟ,ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫਰੀਦਕੋਟ ਨੇ 22 ਅਤੇ 23 ਅਗਸਤ 2024 ਨੂੰ ਕ੍ਰਮਵਾਰ ਫੈਕਲਟੀ ਆਫ ਮੈਡੀਕਲ ਸਾਇੰਸਜ਼ ਅਤੇ ਫੈਕਲਟੀ ਆਫ ਫਿਜ਼ਿਓਥੈਰਪੀ ਦੀਆਂ ਮਹੱਤਵਪੂਰਣ ਮੀਟਿੰਗਾਂ ਦੀ ਮਾਲਕਤ ਕੀਤੀ। ਇਹ ਮੀਟਿੰਗਾਂ ਬੀਐਫਯੂਐਚਐਸ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਜੀਵ ਸੂਦ ਦੀ ਅਗਵਾਈ ਹੇਠ ਹੋਈਆਂ ਅਤੇ ਮੈਡੀਕਲ ਖੇਤਰ ਦੇ ਕਈ ਪ੍ਰਮੁੱਖ ਵਿਅਕਤੀਆਂ ਨੇ ਇਸ ਮੌਕੇ ਨੂੰ ਸ਼ੋਭਿਤ ਕੀਤਾ। ਫੈਕਲਟੀ ਆਫ ਮੈਡੀਕਲ ਸਾਇੰਸਜ਼ ਦੀ ਮੀਟਿੰਗ ਦੀ ਅਗਵਾਈ ਪ੍ਰੋ. (ਡਾ.) ਅਰੁਣ ਕੁਮਾਰ ਅਗਰਵਾਲ, ਐਕਸ ਡੀਨ, ਪ੍ਰੋਫੈਸਰ ਆਫ ਐਕਸੀਲੈਂਸ, ENT ਵਿਭਾਗ, ਮੌਲਾਨਾ ਆਜ਼ਾਦ ਮੈਡੀਕਲ ਕਾਲਜ, ਨਵੀਂ ਦਿੱਲੀ ਅਤੇ ਸਾਬਕਾ ਪ੍ਰਧਾਨ, ਦਿੱਲੀ ਮੈਡੀਕਲ ਕੌਂਸਲ ਵੱਲੋਂ ਕੀਤੀ ਗਈ। ਫੈਕਲਟੀ ਆਫ ਫਿਜ਼ਿਓਥੈਰਪੀ ਦੀ ਮੀਟਿੰਗ ਦੀ ਅਗਵਾਈ ਡਾ. ਆਰ. ਕੇ. ਸ਼੍ਰੀਵਾਸਤਵ, ਸਾਬਕਾ ਡਾਇਰੈਕਟਰ ਜਨਰਲ ਆਫ ਹੈਲਥ ਸਰਵਿਸਿਜ਼, ਭਾਰਤ ਸਰਕਾਰ, ਨਵੀਂ ਦਿੱਲੀ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਸਾਰੇ ਸੰਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ, ਪ੍ਰੋਫੈਸਰਾਂ, ਸਹਿਯੋਗੀ ਪ੍ਰੋਫੈਸਰਾਂ ਅਤੇ ਵਿਸ਼ੇਸ਼ ਸੱਦਕਾਰਾਂ ਨੇ ...

ਐਨ ਆਰ ਆਈ ਤੇ ਗੋਲੀਆਂ ਵਰ੍ਹਾਈਆਂ

Breaking News
ਅੰਮ੍ਰਿਤਸਰ : ਅੱਜ ਇੱਥੇ ਇੱਕ ਐਨ ਆਰ ਆਈ ਦੇ ਘਰ ਦਾਖਲ ਹੋ ਕੇ ਕੁਝ ਵਿਅਕਤੀਆ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਅਮਰੀਕਾ ਵਾਸੀ ਸੁਖਚੈਨ ਸਿੰਘ ਆਪਣੇ ਘਰ ਇੰਡੀਆ ਆਇਆ ਹੋਇਆ ਸੀ।ਅੱਜ ਕੁਝ ਵਿਅਕਤੀਆਂ ਨੇ ਉਸ ਦੇ ਪਰਿਵਾਰ ਦੇ ਸਾਹਮਣੇ ਹੀ ਉਸਨੂੰ ਗੋਲੀਆਂ ਨਾਲ ਭੁੰਨ ਦਿੱਤਾ । ਸੁਖਚੈਨ ਸਿੰਘ ਦੀ ਪਤਨੀ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁਝ ਵਿਅਕਤੀ ਉਹਨਾਂ ਦੇ ਘਰ ਵਿੱਚ ਅਚਾਨਕ ਦਾਖਲ ਹੋ ਗਏ ਉਸ ਵੇਲੇ ਸੁਖਚੈਨ ਸਿੰਘ ਅਜੇ ਘਰ ਵਿੱਚ ਬਰੱਸ਼ ਹੀ ਕਰ ਰਿਹਾ ਸੀ ਕਿ ਇਹ ਨੌਜਵਾਨ ਆ ਕੇ ਉਸ ਤੋਂ ਉਸ ਦੀ ਕਾਰ ਦੇ ਕਾਗਜ ਮੰਗਣ ਲੱਗੇ।ਜਦੋਂ ਸੁਖਚੈਨ ਸਿੰਘ ਉਹਨਾਂ ਨਾਲ ਬਹਿਸ ਕਰਨ ਲੱਗ ਪਿਆ ਤਾਂ ਇੱਕ ਨੌਜਵਾਨ ਨੇ ਸੁਖਚੈਨ ਸਿੰਘ ਉੱਪਰ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ । ਇਸ ਨਾਲ ਸੁਖਚੈਨ ਸਿੰਘ ਜਖਮੀ ਹੋ ਗਿਆ ਜਿਸ ਨੂੰ ਬਾਅਦ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ।ਇਹ ਵੀ ਪਤਾ ਲੱਗਾ ਹੈ ਕਿ ਸੁਖਚੈਨ ਸਿੰਘ ਦਾ ਆਪਿਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਹੈ ।ਉਹਨਾਂ ਦਾ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ।ਇਸ ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ ਪਰ ਅਜੇ ਦੋਸ਼ੀਆਂ ਦੀ ਪਛਾਣ ਨ...

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ

Punjab News
ਮੋਗਾ, 23 ਅਗਸਤ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਹਨਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐਨ ਐਚ ਏ ਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ।ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ...

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Hot News
ਮੋਗਾ, 23 ਅਗਸਤ :  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜ...

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 23 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ...

ਖੰਨਾ ਮੰਦਰ ਮਾਮਲਾ: ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Breaking News
ਚੰਡੀਗੜ੍ਹ, 23 ਅਗਸਤ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਮਾਮਲੇ ਨੂੰ ਪੰਜਾਬ ਪੁਲਿਸ ਵੱਲੋਂ ਜਲਦੀ ਸੁਲਝਾਉਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੰਦਰ ਕਮੇਟੀ ਅਤੇ ਕਈ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਇਸ ਮਾਮਲੇ ਦੇ ਜਲਦੀ ਹੱਲ ਹੋਣ ਨਾਲ ਸਮੁੱਚੇ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਸਮੁੱਚਾ ਹਿੰਦੂ ਭਾਈਚਾਰਾ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਾਮਲਾ ਹਿੰਦੂ ਸਮਾਜ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਸੀ, ਪਰ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਪਰ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ। 'ਆਪ' ਦੇ ਬੁਲਾਰੇ ਨੀਲ ਗਰਗ ਨੇ ਕਿਹਾ...

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Breaking News
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਉੱਤੇ ਪੋਸਟ ਰਾਹੀਂ ਦੱਸਿਆ, “ਪੰਜਾਬ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ, ਨਿਆਂ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਸਾਜ਼ਿਸ਼ਕਰਤਾ ਰੋਮੀ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਉਹ #ISI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ((#KLF) ਦੇ ਹੋਰ ਫਰਾਰ ਕੈਦੀਆਂ ਸਮੇਤ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਸੀ।”ਡੀਜੀਪੀ ਨੇ ਟਵੀਟ ਵਿੱਚ ਅੱਗੇ ਲਿਖਿਆ, “ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ...

ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ

Breaking News
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਕੇ ਪ੍ਰੋਸੈਸ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥ...

ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ – ਆਪ

Hot News
ਚੰਡੀਗੜ੍ਹ, 22 ਅਗਸਤ : ਆਮ ਆਦਮੀ ਪਾਰਟੀ (ਆਪ) ਨੇ ਯੂ.ਪੀ.ਐੱਸ.ਸੀ. ਲੇਟਰਲ ਐਂਟਰੀ ਨਿਯੁਕਤੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਫਿਰ ਹਮਲਾ ਕੀਤਾ ਹੈ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਜਪਾ ਦੀ ਸੋਚ ਹੀ ਦਲਿਤ ਵਿਰੋਧੀ ਹੈ। ਉਹ ਸਾਲਾਂ ਤੋਂ ਅਨੁਸੂਚਿਤ ਜਾਤੀ-ਜਨਜਾਤੀ ਰਿਜ਼ਰਵੇਸ਼ਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਜਦੋਂ 2018 'ਚ ਲੇਟਰਲ ਐਂਟਰੀ ਰਾਹੀਂ ਨਿਯੁਕਤੀਆਂ ਕੀਤੀਆਂ ਗਈਆਂ ਸਨ, ਤਾਂ ਯੂ.ਪੀ.ਐੱਸ.ਸੀ. ਪ੍ਰਧਾਨ ਮੰਤਰੀ ਦਫ਼ਤਰ ਤੋਂ ਨਿਰਦੇਸ਼ ਪ੍ਰਾਪਤ ਕਰਦੀ ਸੀ। ਉਨ੍ਹਾਂ ਨੇ ਮੀਡੀਆ ਨੂੰ ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਵੀ ਦਿਖਾਈ, ਜਿਸ ਵਿੱਚ ਕਿਹਾ ਗਿਆ ਸੀ ਕਿ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਟੀਨੂੰ ਨੇ ਕਿਹਾ ਕਿ ਲੇਟਰਲ ਐਂਟਰੀ ਦਾ ਮਕਸਦ ਉੱਚ ਅਹੁਦਿਆਂ 'ਤੇ ਰਿਜ਼ਰਵੇਸ਼ਨ ਨੂੰ ਖਤਮ ਕਰਨਾ ਸੀ, ਇਸ ਲਈ ਭਾਜਪਾ ਸਰਕਾਰ ਨੇ ਇਸ ਤਹਿਤ ਇਕ-ਇਕ ਕਰਕੇ ਨਿਯੁਕਤੀਆਂ ਕੀਤੀਆਂ, ਕਿਉਂਕਿ ...