ਮੰਤਰੀ ਅਮਨ ਅਰੋੜਾ ਨੇ ਖੰਨਾ ਦੇ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ, ਸੀਐਮ ਮਾਨ ਦਾ ਵੀ ਕੀਤਾ ਧੰਨਵਾਦ
ਚੰਡੀਗੜ੍ਹ, 22 ਅਗਸਤ : ਆਮ ਆਦਮੀ ਪਾਰਟੀ (ਆਪ) ਨੇ ਖੰਨਾ ਦੇ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਪੁਲਿਸ ਵਿਭਾਗ ਦੀ ਪ੍ਰਭਾਵਸ਼ਾਲੀ ਅਗਵਾਈ ਕਰਨ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ।
ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਹੋਈ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਬੁੱਧਵਾਰ ਖੰਨਾ ਦੇ ਸ਼ਿਵਪੁਰੀ ਮੰਦਰ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ, ਜਿੱਥੇ ਪਵਿੱਤਰ ਮੂਰਤੀਆਂ ਦੀ ਵੀ ਬੇਅਦਬੀ ਕੀਤੀ ਗਈ ਸੀ। ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਅਕਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਦੀਆਂ ਰਹੀਆਂ ਹਨ ਕਿਉਂਕਿ ਇਨ੍ਹਾਂ ਨੂੰ ਹੱਲ ਕਰਨ ਵਿੱਚ ਪਿਛਲੀਆਂ ਸਰਕਾਰਾਂ ਅਸਫਲ ਰਹੀ ਹਨ। ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਕੁਸ਼ਲਤਾ ਸਦਕਾ ਪੁਲਿਸ ਨੇ ਖੰਨਾ ਦੇ ਮੰਦਿਰ ਵਿੱਚ ਚੋਰੀ ਦੇ ਮਾਮਲੇ ਨੂੰ ਸਿਰਫ਼ ਇੱਕ ਹਫ਼ਤੇ ਵਿੱਚ ਸੁਲਝ ਗਿਆ। (ਪ੍ਰੈਸ ਕਾਨਫਰੰਸ ਵਿੱਚ ਅਮਨ ਅਰੋੜਾ ਦੇ ਨਾਲ ਆਪ ਆਗੂ ਨੀਲ ਗਰਗ ਅਤੇ...