Saturday, August 8Malwa News
Shadow

Author: admin

ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

Breaking News
ਚੰਡੀਗੜ੍ਹ, 21 ਅਗਸਤ:ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ - ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰੁਜ਼...

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

Hot News
ਚੰਡੀਗੜ੍ਹ, 21 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਇੱਕ ਜੀਵਨ ਭਰ ਦਾ ਸਫ਼ਰ ਹੈ ਜੋ ਜਨਮ ਤੋਂ ਸ਼ੁਰੂ ਹੁੰਦਾ ਹੈ ਅਤੇ ਮੌਤ ਤੱਕ ਜਾਰੀ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇੱਕ ਲੈਕਚਰਾਰ ਦੇ ਤੌਰ 'ਤੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਇਹ ਸਿੱਖਣ ਦਾ ਜਨੂੰਨ ਹੀ ਹੈ ਜੋ ਉਨ੍ਹਾਂ ਨੂੰ ਅੱਜ ਦੇ ਸਥਾਨ ਤੱਕ ਲੈ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਅਕਤੀ ਦੀ ਆਰਥਿਕਤਾ ਦਾ ਸਿੱਖਿਆ ਵਿੱਚ ਮਾਮੂਲੀ ਭੂਮਿਕਾ ਹੁੰਦੀ ਹੈ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਹੁਨਰ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ। ਕੈਬਨਿਟ ਮੰਤਰੀ ਨੇ ਵਿਦਿਆਰਥੀ...

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

Hot News
ਚੰਡੀਗੜ੍ਹ, 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਅਤੇ ਨਗਰ ਕੌਂਸਲ ਤੇ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਸ਼ਹਿਰਾਂ ਵਿੱਚ ਕੂੜਿਆਂ ਦੇ ਢੇਰ ਨੂੰ ਹਟਾਇਆ ਜਾਵੇ। ਇਸ ਸਬੰਧੀ ਵਿਆਪਕ ਯੋਜਨਾ ਬਣਾਉਂਦਿਆਂ ਇਸ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਤੁਰੰਤ ਪ੍ਰਬੰਧਨ ਕੀਤਾ ਜਾਵੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਨਵੇਂ ਉਪਰਾਲੇ ਕਰਦਿਆਂ ਲੰਬੇ ਸਮੇਂ ਤੋਂ ਇਕੱਠੇ ਹੋਏ ਕੂੜੇ ਨੂੰ ਚੁਕਾਉਣ ਦਾ ਇੰਤਜ਼ਾਮ ਕੀਤਾ ਜਾਵੇ। ਸ੍ਰੀ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਫਾਈ ਅਭਿਆਨ ਦਾ ਨਿਰੰਤਰ ਜਾਇਜ਼ਾ ਲੈਣ। ਇਸ ਤੋਂ ਇਲਾਵਾ ਜਿੱਥੇ...

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

Breaking News
ਮੁੰਬਈ, 21 ਅਗਸਤ: ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ 'ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ 'ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ' ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱ...

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

Hot News
ਮੁੰਬਈ, 21 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵ...

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

Breaking News
ਲੁਧਿਆਣਾ, 21 ਅਗਸਤ (000) - ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੇ ਆਯੋਜਨ ਦਾ ਮੁੱਖ ਉਦੇਸ਼ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਣਾ ਅਤੇ ਸਹੀ ਵਿੱਤੀ ਯੋਜਨਾਵਾਂ ਤਿਆਰ ਕਰਕੇ ਸਕਿਓਰਿਟੀਜ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦਾ ਆਗਾਜ਼ ਨੈਸ਼ਨਲ ਐਕਸਚੇਂਜ ਤੋਂ ਸ਼ਿਵਮ ਜਿੰਦਲ, ਉਪ ਪ੍ਰਬੰਧਕ, ਨਿਆਮਕ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਸ਼ਿਵ ਜਿੰਦਲ ਵੱਲੋਂ ਜਿੰਦਗੀ ਦੇ ਵੱਖ-ਵੱਖ ਪੜਾਵਾਂ 'ਤੇ ਬੱਚਤ ਦੇ ਢੰਗ-ਤਰੀਕੇ ਅਤੇ ਨਿਵੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਬੀ ਦੁਆਰਾ ਨਿਵੇਸ਼ਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪ੍ਰਤੀਭੂਤੀ ਬਾਜ਼ਾਰ ਵਿੱਚ ਕਿਸੇ ਵੀ ਏਜੰਟ, ਦਲਾਲ, ਕੰਪਨੀ, ਮਰਚੈਂਟ ਬੈਂਕ ਆਦਿ ਦੁਆਰਾ ਨਿਵੇਸ਼ਕਾਂ ਨਾਲ ਧੋਖਾਧੜੀ ਕੀਤੇ ਜਾਣ ...

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

Punjab News
  ਅੰਮ੍ਰਿਤਸਰ 21 ਅਗਸਤ:-- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ।           ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ,&nb...

ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

Punjab News
ਅੰਮ੍ਰਿਤਸਰ 21 ਅਗਸਤ 2024---ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।        ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜ...

ਸਰਕਾਰ ਵੱਲੋਂ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

Punjab News
ਫਾਜਿਲਕਾ 21 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ  ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਅਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ। ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ...

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Punjab News
ਡੇਰਾਬੱਸੀ/ਐੱਸ ਏ ਐੱਸ ਨਗਰ, 20 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਅੱਜ ਡੇਰਾਬੱਸੀ ਬਲਾਕ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਵਿਖੇ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਹਮਾਯੂੰਪੁਰ ਤਸਿੰਬਲੀ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇੰਨ੍ਹਾਂ ਕੈਪਾਂ ਨੂੰ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।ਕੈਂਪ ਵਿੱਚ ਲੋਕ ਮੁਸ਼ਕਿਲਾਂ ਸੁਣਨ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ਤੇ ਹੱਲ ਕੀਤਾ ਗਿਆ,...