Saturday, August 8Malwa News
Shadow

Author: admin

ਨਗਰ ਕੌਂਸਲ ਜਲਾਲਾਬਾਦ ਵੱਲੋਂ  “ਸਫਾਈ ਅਪਨਾਓ ਬਿਮਾਰੀ ਭਗਾਓ” ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਕੀਤੀ ਅਪੀਲ

Punjab News
ਜਲਾਲਾਬਾਦ 20 ਅਗਸਤਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ  ਵਧੀਕ ਡਿਪਟੀ ਕਮਿਸ਼ਨਰ(ਜ਼) ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੇ  ਹੁਕਮਾ ਅਨੁਸਾਰ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਅੱਜ ਮਿਤੀ 20-08-2024 ਨੂੰ  ਮੁਕਤਸਰ ਰੋਡ ਤੋਂ ਸ਼ਹੀਦ ਉੱਧਮ ਸਿੰਘ ਚੌਕ ਤੱਕ ਅਤੇ ਬੱਸ ਸਟੈਂਡ ਤੋਂ ਸਿਟੀ ਥਾਣਾ ਜਲਾਲਾਬਾਦ ਤੱਕ ਸ਼ਪੈਸ਼ਲ ਕਲੀਨੀਨੈਸ਼ ਡਰਾਈਵ ਚਲਾ ਕੇ ਰੋਡ ਦੀ ਸਫਾਈ ਕਰਵਾਈ ਗਈ ।  ਇਸ ਤੋਂ ਇਲਾਵਾ ਬੀ.ਡੀ.ਪੀ.ਓ ਦਫਤਰ ਅਤੇ ਜੋਤੀ ਹਸਪਤਾਲ ਦੇ ਨੇੜੇ ਵਾਲੇ ਜੀ.ਵੀ.ਪੀ. ਪੁਆਇੰਟ ਨੂੰ ਬੂਟੇ ਲਗਾ ਕੇ ਬਿਊਟੀਫਾਈ ਕੀਤਾ ਗਿਆ । ਇਸ ਸਮੇਂ ਸੀ.ਐਫ. ਅਮਨਦੀਪ, ਮੋਟੀਵੇਟਰ ਟੀਮ ਦੁਆਰਾ ਬਸਤੀ ਭਗਵਾਨ ਪੂਰਾ ਵਿਖੇ ਨਗਰ ਕੌਂਸਲ ਜਲਾਲਾਬਾਦ ਦੇ ਬਰੈਂਡ ਅੰਬੈਸਡਰ ਸ਼੍ਰੀ ਭਗਵਾਨ ਸਿੰਘ ਨਾਲ ਮਿਲ ਕੇ ਬੂਟੇ ਲਗਾਏ ਗਏ ਅਤੇ  ਆਸ ਪਾਸ ਦੇ ਲੋਕਾਂ ਨੂੰ ਆਪਣਾ ਵੇਸਟ ਡਸਟਬੀਨ ਵਿੱਚ ਪਾ ਕੇ ਵੇਸਟ ਕੂਲੈਕਟਰ ਨੂੰ ਦੇਣ ਲਈ ਜਾਗਰੂਕ ਕੀਤਾ ।  ਇਸ ਦੇ ਨਾਲ ਹੀ ਪ੍ਰੈਸ ਦੇ ਨਾ ਬਿਆਨ ਜਾਰੀ ਕਰਦੇ ਹੋਏ ਸੈਨਟਰੀ ਇ...

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

Hot News
ਐਸ.ਏ.ਐਸ.ਨਗਰ, 20 ਅਗਸਤ, 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਸ਼ੂਟਿੰਗ ਰੇਂਜ ਵਿਖੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਇੱਕ ਸਕੂਲ ਵਿੱਚ 10 ਮੀਟਰ ਦੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੀ ਸ਼ੁਰੂਆਤ ਕੀਤੀ ਹੈ।        ਉਹ ਇੱਥੇ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕਰਨ ਆਏ ਹੋਏ ਸਨ।       ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੀਆਂ 10 ਸ਼ੂਟਿੰਗ ਰੇਂਜਾਂ ਵਿੱਚੋਂ ਪਹਿਲੀ ਸ਼ੂਟਿੰਗ ਰੇਂਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਸਕੂਲਾਂ ਵਿੱਚ ਛੇ ਸਾਈਡ ਐਸਟ੍ਰੋਟਰਫਿੰਗ ਲਗਾ ਕੇ ਵੀ ਹਾਕੀ ਨੂੰ ਉਤਸ਼ਾਹਿਤ ਕਰੇਗਾ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਤੈਰਾਕੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।   &...

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

Breaking News
ਨਾਂਦੇੜ (ਮਹਾਰਾਸ਼ਟਰ), 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ।  ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹ...

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

Breaking News
ਪਠਾਨਕੋਟ, ਅਗਸਤ 20: ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ ਲਈ ਵਣ ਵਿਭਾਗ ਵੱਲੋਂ ਕਈ ਯਤਨ ਜਾਰੀ ਹਨ, ਜਿਸ ਤਹਿਤ ਸ਼ਾਹਪੁਰ ਕੰਡੀ ਦੇ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ ਕੀਤਾ ਗਿਆ।  ਇਸ ਮੌਕੇ ‘ਤੇ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਡੀ.ਸੀ. ਪਠਾਨਕੋਟ ਅਦਿੱਤਿਆ ਉੱਪਲ, ਵਣਪਾਲ ਸੰਜੀਵ ਤਿਵਾਰੀ ਆਈ.ਐਫ.ਐਸ., ਡੀ.ਐਫ.ਓ. ਧਰਮਵੀਰ ਆਈ.ਐਫ.ਐਸ. ਅਤੇ ਹੋਰ ਕਈ ਅਧਿਕਾਰੀਆਂ ਨੇ ਡਰੋਨ ਰਾਹੀਂ ਤੁਲਸੀ, ਆਂਵਲਾ, ਜਾਮੁਨ, ਹਰੜ, ਬਿਹੜਾ, ਸੁਆਜਨ ਅਤੇ ਹੋਰ ਕਈ ਕਿਸਮਾਂ ਦੇ ਬੀਜਾਂ ਨੂੰ ਮਿੱਟੀ ਦੀਆਂ ਗੇਂਦਾਂ ਵਿੱਚ ਲਪੇਟ ਕੇ ਡਰੋਨ ਰਾਹੀਂ ਜੰਗਲਾਂ ਵਿੱਚ ਉਨ੍ਹਾਂ ਦਾ ਛਿੜਕਾਅ ਕੀਤਾ।  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਹਰਿਆਲੀ ਮਿਸ਼ਨ ਤਹਿਤ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਵਿੱਚ ਵੱਖ-ਵੱਖ ਕਿਸਮ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਅਤੇ ਹੁਣ ਪਾਇਲਟ ਪ੍ਰੋਜੈਕਟ ...

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

Breaking News
ਚੰਡੀਗੜ੍ਹ, 20 ਅਗਸਤ: ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।...

ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁਢਲੇ ਕੀਮਤੀ ਸਮੇਂ (ਗੋਲਡਨ ਹਾਰਜ਼) ਦੌਰਾਨ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਅਰਸੇ ਦੌਰਾਨ ਸ਼ੁਰੂ ਕੀਤੀ ਗਈ "ਫ਼ਰਿਸ਼ਤੇ ਸਕੀਮ", "ਸੜਕ ਸੁਰੱਖਿਆ ਫੋਰਸ" ਦਾ ਗਠਨ ਅਤੇ ਸਿਹਤ ਵਿਭਾਗ ਨੂੰ ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਉਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। ਇਥੇ ਮਗਸੀਪਾ ਵਿਖੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ "ਪੰਜਾਬ ਸੜਕ ਸੁਰੱਖਿਆ ਕੌਂਸਲ" ਵੱਲੋਂ ਕਰਵਾਈ ਗਈ ਇੱਕ ਦਿਨਾ "ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ" ਸਬੰਧੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ 2025 ਤੱਕ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮੌਤਾਂ ਦੀ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ 'ਤੇ ਕਾਰਜਸ਼ੀਲ ਹੈ...

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ

Hot News
ਚੰਡੀਗੜ੍ਹ/ਮਲੋਟ (ਸ੍ਰੀ ਮੁਕਤਸਰ ਸਾਹਿਬ) 20 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ।ਇਹ ਸ਼ਬਦ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਲਾਭਪਾਤਰੀਆਂ ਨੂੰ ਵਿੱਤੀ ਲਾਭ ਦੇਣ ਲਈ ਚੈਕ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਆਖੇ। ਇਸ ਮੌਕੇ ਉਨ੍ਹਾਂ ਨੇ ਆਖਿਆ ਕਿ ਹੁਣ ਤੱਕ ਕਰੀਬ 3 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਰੂਰੀ ਹੈ ਕਿ ਜੋ ਸਮਾਜ ਵਿਚ ਪਿੱਛੇ ਛੁੱਟ ਗਏ ਹਨ ਉਨ੍ਹਾਂ ਦੀ ਸਰਕਾਰ ਮਦਦ ਕਰੇ ਅਤੇ ਉਨ੍ਹਾਂ ਨੂੰ ਵੀ ਸਮਾਜ ਦੀ ਮ...

ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵ...

ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

Punjab News
ਫ਼ਰੀਦਕੋਟ 20 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੀ ਸਾਂਝੀ ਯੋਗ ਅਗਵਾਹੀ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ.ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਨਿਰਮਲ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਦੱਸਿਆ ਕਿ ਅੱਜ ਪਹਿਲੇ ਸਿਖਲਾਈ ਕੈਂਪ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪ...

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।

Punjab News
ਫਰੀਦਕੋਟ 20 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਨੇਹਾ ਰਾਣੀ ਅਤੇ ਥਾਣਾ ਸਾਦਿਕ ਪੁਲਿਸ ਵਿਭਾਗ ਤੋਂ ਨਗਿੰਦਰ ਸਿੰਘ ਅਤੇ ਰਸਾਲ ਸਿੰਘ ਵੱਲੋਂ ਸਾਦਿਕ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।  ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ।...