Saturday, August 8Malwa News
Shadow

Author: admin

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

Punjab News
ਐਸ.ਏ.ਐਸ.ਨਗਰ, 20 ਅਗਸਤ, 2024: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ।      ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਊ ਆਰ (QR) ਕੋਡ ਦੀ ਵਰਤੋਂ ਬਾਰੇ ਚਰਚਾ ਕੀਤੀ।      ਐਸ.ਡੀ.ਐਮ ਦੀਪਾਂਕਰ ਗਰਗ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ...

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab News
ਫਾਜ਼ਿਲਕਾ, 20 ਅਗਸਤਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਯਕੀਨੀ ਬਣਾਇਆ ਜਾ ਰਿਹਾ ਕਿ ਰੇਤ ਦੀ ਮਾਈਨਿੰਗ ਮਨਜੂਰਸ਼ੁਦਾ ਖੱਡਾਂ ਤੋਂ ਹੀ ਹੋ ਰਹੀ ਹੋਵੇ, ਇਸ ਤਹਿਤ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿਆਰ ਕੀਤੀ ਗਈ ਜ਼ਿਲ੍ਹਾ ਪਧਰੀ ਸਰਵੇਅ ਰਿਪੋਰਟ ਵਿਚ ਜਿਲ੍ਹਾ ਫਾਜਿਲਕਾ ਵਿਖੇ ਆਪਣੀ ਜਮੀਨ ਵਿੱਚੋਂ ਰੇਤੇ ਦੀ ਮਾਈਨਿੰਗ ਕਰਵਾਉਣ ਦੇ ਜਮੀਨ ਮਾਲਕਾਂ ਵੱਲੋਂ ਅਰਜੀਆਂ ਦਿੱਤੀਆਂ ਗਈਆਂ ਹਨਜਿਸ ਵਿਚ ਜ਼ਿਲ੍ਹੇ ਦੇ ਜਮੀਨ ਮਾਲਕਾਂ ਵੱਲੋਂ ਪ੍ਰਤੀ ਬੇਨਤੀ ਦਿੱਤੀ ਗਈ ਹੈ।  ਪ੍ਰੇਤੀ ਬੇਨਤੀ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ, ਇਸ ਦੇ ਮਦੇਨਜਰ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਪੱਧਰੀ ਸਰਵੇਅ ਰਿਪੋਰਟ ਤਿਆਰ ਕਰਕੇ ਮਨਜੁਰਸ਼ੁਦਾ ਖੱਡਾਂ ਚਲਾਉਣ ਦੀ ਯੋਜਨਾ...

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

Breaking News, Hot News, Punjab News
ਚੰਡੀਗੜ੍ਹ, 19 ਅਗਸਤ: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ। ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ  ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ,  ਸਕੱਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆ...

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

Hot News
ਚੰਡੀਗੜ੍ਹ, 19 ਅਗਸਤ: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ। ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ, ਸਕੱਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ...

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

Hot News
ਚੰਡੀਗੜ੍ਹ, 19 ਅਗਸਤਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ...

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

Punjab News
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ "ਪੰਜਾਬ 'ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ" 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਰਕਸ਼ਾਪ ਦਾ ਉਦਘਾਟਨ ਕਰਨਗੇ ਜਦਕਿ ਟਰਾਂਸਪੋਰਟ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ (ਐਸ.ਡੀ.ਐਮ. ਅਤੇ ਇਸ ਤੋਂ ਉੱਪਰ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ (ਡੀ.ਐੱਸ.ਪੀ. ਅਤੇ ਇਸ ਤੋਂ ਉੱਪਰ), ਸਿਹਤ ਵਿਭਾਗ ...

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

Hot News
ਚੰਡੀਗੜ੍ਹ, 19 ਅਗਸਤ ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਹਾਕੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮੁੱਚੇ ਦੇਸ਼ ਨੂੰ ਉਨ੍ਹਾਂ ਉਤੇ ਮਾਣ ਹੈ ਜਿਨ੍ਹਾਂ 52 ਸਾਲਾਂ ਬਾਅਦ ਓਲੰਪਿਕ ਖੇਡਾਂ ਵਿੱਚ ਹਾਕੀ ਖੇਡ ਵਿੱਚ ਲਗਾਤਾਰ ਦੋ ਵਾਰੀ ਤਮਗ਼ਾ ਜਿੱਤਿਆ। ਉਨ੍ਹਾਂ ਕਿਹਾ ਕਿ ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ 19 ਮੈਂਬਰੀ ਟੀਮ ਵਿੱਚ ਕਪਤਾਨ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਖਿਡਾ...

ਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਵੇਖਣਾ ਚਾਹੁੰਦਾ ਹਾਂ- ਮੁੱਖ ਮੰਤਰੀ

Breaking News
ਬਾਬਾ ਬਕਾਲਾ, 19 ਅਗਸਤ:ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਭਗਵੰਤ ਸਿੰਘ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵ...

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

Hot News
ਚੰਡੀਗੜ, ਅਗਸਤ 19 ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ। ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨ...

ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 19 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱ...