Saturday, August 8Malwa News
Shadow

Author: admin

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

Breaking News
ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ। ਬਾਸਮਤੀ ਦੀ ਕਾਸ਼ਤ ਬਾਰੇ ਜ਼ਿਲ੍ਹੇਵਾਰ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਨਾਲ ਸੂਬੇ ਭਰ ਵਿੱਚੋਂ ਮੋਹਰੀ ਹੈ। ਅੰਮ੍ਰਿਤਸਰ ਤੋਂ ਬਾਅਦ ਕ੍ਰਮਵਾਰ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ। ਖੇਤੀ...

ਪੀ ਐਮ ਕਿਸਾਨ ਸਕੀਮ ਤਹਿਤ ਲਾਭ ਲੈਣ ਲਈ ਲਾਭਪਾਤਰੀਆਂ ਕਿਸਾਨਾਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

Punjab News
 ਫਰੀਦਕੋਟ:18 ਅਗਸਤ 2024,( ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ /ਕਰਮਚਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਰ ਕਰਨ ਲਈ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ ਦਾ 100 ਫੀਸਦੀ ਟੀਚੇ ਦੀ ਪੂਰਤੀ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ...

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਵਿਨੀਤ ਕੁਮਾਰ

Punjab News
ਫ਼ਰੀਦਕੋਟ, 18 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕੀਤਾ।  ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ, ਇਸ ਲਈ ਕਮਿਸ਼ਨ ਵੱਲੋਂ ਹਦਾਇਤਾਂ...

ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 18 ਅਗਸਤਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।               ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਨੇ ਦੱਸਿਆ ਕਿ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ...

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

Breaking News
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ 'ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤੀ ਟੀਮ ਨੂੰ ਆਸਟਰੇਲੀਆ ਨੂੰ ਹਰਾ ਕੇ ਬਹੁਤ ਖ਼ੁਸ਼ੀ ਹੋਈ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਸਨ। ਉਨ੍ਹਾਂ ਕਿਹਾ ਕਿ ...

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 67 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab News
ਲੁਧਿਆਣਾ, 18 ਅਗਸਤ  (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 67 ਅਧੀਨ ਨਵੀਨ ਨਗਰ, ਗਲੀ ਨੰਬਰ  1 ਵਿਖੇ ਟਿਊਬੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 67 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ&n...

“ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਮਨਾਇਆ

Punjab News
ਅੰਮ੍ਰਿਤਸਰ 18 ਅਗਸਤ:--ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ ਅਧੀਨ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ “ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਸਸਸਸ ਰਾਮਬਾਗ ਗੇਟ ਵੱਲੋਂ  ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਤਿਰੰਗਾ ਫੜ ਕੇ ਰਾਮਬਾਗ ਗੇਟ ਸਕੂਲ ਤੋਂ ਜਲਿਆਂਵਾਲਾ ਬਾਗ ਤੱਕ ਰੈਲੀ ਕੱਢਦੇ ਹੋਏ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਜਿਸ ਨੂੰ ਜ਼ਿਲ਼੍ਹਾ ਸਿੱਖਿਆ ਅਫਸਰ (ਸੈ ਸਿ), ਅੰਮ੍ਰਿਤਸਰ ਦੀ ਤਰਫੋਂ ਸ੍ਰੀ ਪਰਵਿੰਦਰ ਸਿੰਘ ਪ੍ਰਿੰਸੀਪਲ ਸਕੰਸਸਸ ਮਾਹਣਾ ਸਿੰਘ ਰੋਡ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਕਲਚਰਲ ਪੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਅਜਾਦੀ ਲੈਣ ਸਬੰਧੀ ਨਾਟਕ, ਗਿੱਧਾ ਅਤੇ ਭੰਗੜਾ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਪੋਗਰਾਮ ਦੌਰਾਨ ਗਲੋਰੀ ਬਾਵਾ ਵਲੋਂ ਮਿਰਜ਼ਾ-ਸਹਿਬਾਂ, ਮਿੱਟੀ ਦਿਆ ਬਾਵਿਆ ਗੀਤ ਗਾ ਕੇ ਮਰਹੂਮ ਗੁਰਮੀਤ ਬਾਵਾ ਦੀ ਯਾਦ ਦਿਵਾਈ। ਪ੍ਰੋਗਰਾਮ ਦੀ ਅਗਵਾਈ ਸ੍ਰੀ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕ...

ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਨੇ ਐਮ.ਐਲ.ਏ ਨੂੰ ਬੰਨ੍ਹੀਂ ਰੱਖੜੀ

Punjab News
ਫਾਜ਼ਿਲਕਾ 18 ਅਗਸਤ  ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਜਾ ਕੇ ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਤੋਂ ਰੱਖੜੀ ਬੰਨ੍ਹੀ। ਇਸ ਮੌਕੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਦਾ ਅਧਿਆਤਮਕ ਮਹੱਤਵ ਵੀ ਦੱਸਿਆ ਗਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਹਾਜਰ ਸਨ। ਇਸ ਮੌਕੇ ਬ੍ਰਹਮ ਕੁਮਾਰੀਆਂ ਦਾ ਰੱਖੜੀ ਬੰਨ੍ਹਣ ਲਈ ਧੰਨਵਾਦ ਕਰਦਿਆਂ ਐਮ.ਐਲ.ਏ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਆਪਸੀ ਭਾਈਚਾਰਕ ਨੂੰ ਦਰਸਾਉਂਦਾ ਹੈ। ਜਿਸ ਕਰਕੇ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ...

 ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

Hot News
ਅਬੋਹਰ 18 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ 'ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀ...

 19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab News
ਫਾਜ਼ਿਲਕਾ 18 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ਸਾਫ-ਸਫਾਈ ਦੀ ਮਹੱਤਤਾ ਸਬੰਧੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਗ...