Saturday, August 8Malwa News
Shadow

Author: admin

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

Breaking News, Hot News, Punjab News
ਚੰਡੀਗੜ੍ਹ, 16 ਅਗਸਤਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।...

ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 16 ਅਗਸਤ                                 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।                                ਇਸ ਤੋਂ ਪਹਿਲਾ ਸ੍ਰੀ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਆਹੁਦਿਆਂ ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।                               ਡਿਪਟੀ ਕਮਿਸ਼ਨਰ ਨੇ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਲਿਆ ਇ...

ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

Breaking News, Hot News, Punjab News
ਅਬੋਹਰ 16 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾ...

ਜਿਲ੍ਹੇ ‘ਚ ਕੰਮ ਕਰਦਾ ਹਰ ਕਰਮਚਾਰੀ ਸਨਮਾਨ ਦਾ ਹੱਕਦਾਰ : ਸਿਵਲ ਸਰਜਨ ਫਾਜ਼ਿਲਕਾ

Breaking News, Hot News, Punjab News
ਫਾਜ਼ਿਲਕਾ 16 ਅਗਸਤ :ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ, ਡੀਪੀਐਮ ਰਾਜੇਸ਼ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ।ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕੱਕੜ ਨੇ ਦੱਸਿਆ ਕਿ ਅਜਾਦੀ ਦਿਹਾੜੇ ਮੌਕੇ ਜਿਥੇ ਦੇਸ਼ ਭਰ ਵਿਚ ਵੱਖ ਵੱਖ ਪ੍ਰੋਗਰਾਮ ਕਰਕੇ ਦੇਸ਼ ਭਰ ਵਿਚ ਖੁਸ਼ੀਆਂ ਮਨਾਈਆਂ ਗਈਆਂ, ਉਥੇ ਹੀ ਦੇਸ਼ ਭਰ ਵਿਚ ਵੱਖ ਵੱਖ ਵਿਭਾਗਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਧੀਆ ਤੇ ਸ਼ਲਾਘਾਯੋਗ ਕੰਮ ਕਰਨ ਖਾਤਰ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਹਿਤ ਫਾਜ਼ਿਲਕਾ ਜਿਲ੍ਹੇ ਵਿੱਚ ਸਿਹਤ ਵਿਭਾਗ ਅਧੀਨ ਸ਼ਲਾਘਾਯੋਗ ਕੰਮ ਕਰਨ ਵਾਲੇ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ...

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ

Breaking News, Hot News, Punjab News
ਜਲਾਲਾਬਾਦ ਪੂਰਬੀ (ਧਰਮਕੋਟ) 16 ਅਗਸਤ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਪ੍ਰਤੀ ਸੁਚੱਜੀ ਸੋਚ ਸਦਕਾ ‘ਆਪ ਦੀ ਸਰਕਾਰ ਆਪ ਦੇ ਦੁਆਰ' ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਲੈਣੀਆਂ ਬਹੁਤ ਆਸਾਨ ਤੇ ਪਾਰਦਰਸ਼ੀ ਕਰ ਦਿੱਤੀਆਂ ਹਨ। ਇਹ ਆਮ ਆਦਮੀ ਪਾਰਟੀ ਸਦਕਾ ਸੰਭਵ ਹੋਇਆ ਹੈ ਕਿ ਅੱਜ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਪਿੰਡਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਆਪ ਪੁੱਛ ਰਹੇ ਹਨ ਅਤੇ ਇਹਨਾਂ ਦਾ ਢੁਕਵਾਂ ਨਿਪਟਾਰਾ ਵੀ ਹੋ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਅੱਜ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਕੈਂਪ ਵਿੱਚ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ  ਸੁਣੀਆਂ ਗਈਆਂ।ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੇ ਦੱਸਿਆ ਕਿ ਲੋਕ ਹੁਣ ਆਪਣੇ ਆਪ ਨੂੰ ਸੌਖਾਲਾ ਮਹਿਸੂਸ ਕਰ ਰਹੇ ਹਨ ਕਿਉਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋਕੇ ਆਪਣੀ ਨ...

ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ

Breaking News, Hot News, Punjab News
ਬਠਿੰਡਾ, 16 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਭਾਰਤੀ ਏਅਰਟੈੱਲ ਫਾਊਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪੂਹਲੀ ਅਤੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਉਨ੍ਹਾਂ ਕੌਂਸਲਿੰਗ ਦੀ ਵਿਦਿਆਰਥੀਆਂ ਦੇ ਜੀਵਨ ਵਿੱਚ ਕੀ ਮਹੱਤਤਾ ਹੈ, ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਕਰੀਅਰ ਗੋਲ, ਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

Breaking News, Hot News, Punjab News
ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾਅਤ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ। ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ...

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 16 ਅਗਸਤ:               ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।                                  ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ...

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ    

Breaking News, Hot News, Punjab News
ਫ਼ਿਰੋਜ਼ਪੁਰ 16 ਅਗਸਤ (                ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜਨ ਦੇ ਮੱਦੇਨਜ਼ਰ ਰਾਜ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਗੰਭੀਰ ਰੋਗਾਂ ਅਤੇ ਡੇਂਗੂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਹੀਰਾ ਨਗਰ ਸਲਮ ਏਰੀਆ ਵਿੱਖੇ ਲੋਕਾਂ ਨੂੰ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਅਤੇ ਡੇਂਗੂ ਤੇ ਮਲੇਰੀਆ ਤੋ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨਾਲ ਗੱਲ ਬਾਤ ਕਰਦਿਆਂ ਡਾ ਯੁਵਰਾਜ ਐਪੀਡਮੋਲੋਜਿਸਟ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਏ ਜਾਨ ਲਈ ਪ੍ਰੇਰਿਤ ਕੀਤਾ। ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ...

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

Breaking News, Hot News, Punjab News
ਫਰੀਦਕੋਟ 16 ਅਗਸਤ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ&...