Saturday, August 8Malwa News
Shadow

Author: admin

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

Breaking News
ਫ਼ਿਰੋਜ਼ਪੁਰ 15 ਅਗਸਤ 2024.             ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ  ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ  ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।            ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ਼੍ਰੀ ਲਾਲਜੀਤ ਸਿੰਘ ਭੁੱਲਰ  ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ਸ਼ਘੰਰਸ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ...

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ 

Hot News
ਅੰਮ੍ਰਿਤਸਰ, 15 ਅਗਸਤ 2024 (          )- ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇ...

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ

Punjab News
ਮੋਗਾ, 15 ਅਗਸਤ (000) - ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ।  ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜ...

ਕੈਬਨਿਟ ਮੰਤਰੀ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟਅੱਪ ਚੈਲੇਂਜ ਲਾਂਚ

Punjab News
ਲੁਧਿਆਣਾ, 15 ਅਗਸਤ (000) - ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ  ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 'ਸਟਾਰਟਅੱਪ ਪੰਜਾਬ' ਪੰਜਾਬ ਸਰਕਾਰ ਦੀ ਇੱਕ ਨੋਡਲ ਏਜੰਸੀ ਜੋ ਰਾਜ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਜਿੰਮੇਵਾਰ ਹੈ, ਦੇ ਸਹਿਯੋਗ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਵਿਸ਼ੇਸ਼ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਲੁਧਿਆਣਾ ਨਾਲ ਸਬੰਧਤ ਆਮ ਲੋਕਾਂ ਨੂੰ ਆਪਣੇ ਸੁਪਨਿਆਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਨੂੰ ਪ੍ਰਸਤਾਵਿਤ ਕਰਨ ਲਈ ਉਤਸ਼ਾਹਿਤ ਕਰਨਾ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਬਿਹਤਰੀਨ ਵਿਚਾਰਾਂ ਵਾਲੇ ਲੋਕਾਂ ਨੂੰ ਸਸ਼ਕਤ ਕਰ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

Hot News
ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀਂ 78ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ...

ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ-ਚੇਤਨ ਸਿੰਘ ਜੌੜਾਮਾਜਰਾ

Punjab News
ਬੁਢਲਾਡਾ/ਮਾਨਸਾ, 15 ਅਗਸਤ:ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੰਭਾਲ ਲਈ ਵਚਨਬੱਧ ਹੈ।  ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਪੰਜਾਬ ਸਰਕਾਰ ਆਜ਼ਾਦੀ ਦੇ ਪ੍ਰਵਾ...

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ

Punjab News
ਲੁਧਿਆਣਾ, 15 ਅਗਸਤ (000) - ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਦੇ ਖੇਡ ਮੈਦਾਨ ਵਿੱਚ ਕੌਮੀ ਝੰਡਾ ਲਹਿਰਾਇਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਸ਼ਾਸਨਕਾਲ ਦੇ ਪਿਛਲੇ 28 ਮਹੀਨਿਆਂ ਦੌਰਾਨ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਪੰਜਾਬ ਵਿੱਚ ਬਦਲਣ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਦਲਜੀਤ ਸਿੰਘ ਗਰੇਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਕੁਲਵੰਤ ਸਿੰਘ ਸਿੱਧੂ, ਏ.ਡੀ.ਜੀ.ਪੀ. ਮੋਹਨੀਸ਼ ਚਾਵਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਕੈਬਨਿਟ ਮੰਤਰੀ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨੀਰੀਖਣ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ...

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

Hot News
ਫਾਜਿ਼ਲਕਾ, 15 ਅਗਸਤ 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ&n...

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

Breaking News, Hot News, Punjab News
ਈਸੜੂ (ਲੁਧਿਆਣਾ), 15 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਸੂਬੇ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ...

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

Breaking News, Hot News, Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।       ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵ...