ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ
ਫਾਜਿਲਕਾ 14 ਅਗਸਤ 2024
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਹੈਪਾਟਾਈਟਸ ਸਬੰਧੀ ਜਾਗਰੂਕਤਾ ਸਮਾਗਮ ਸਬ ਜੇਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ, ਡਾ ਚਰਨਪਾਲ, ਸ੍ਰੀ ਆਸ਼ੂ ਭੱਟੀ ਜੇਲ ਸੁਪਰਡੈਂਟ, ਮਾਸ ਮੀਡੀਆ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਸ਼ਮੂਲੀਅਤ ਕੀਤੀ।
ਇਸ ਸਮੈਂ ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ।ਇਸ ਬਿਮਾਰੀ ਦੀਆਂ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਹੈਪੇਟਾਈਟਸ ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮਜ਼ੋਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ...