Saturday, August 8Malwa News
Shadow

Author: admin

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News
ਚੰਡੀਗੜ੍ਹ, 14 ਅਗਸਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਨੇ ਆਬਕਾਰੀ ਤੇ ਕ...

ਵਿਜ਼ਡਮ ਕਾਨਵੰਟ ਸਕੂਲ ਦੇ ਬੱਚਿਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੀ ਪੇਸ਼ਕਾਰੀ ਕੀਤੀ

Breaking News, Hot News, Punjab News
ਫਾਜ਼ਿਲਕਾ 14 ਅਗਸਤ ਬੀਤੇ ਦਿਨੀ ਵਿਜ਼ਡਮ ਕਾਨਵੰਟ ਸਕੂਲ ਫਾਜਿਲਕਾ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਭਗਤੀ ਨਾਲ ਸਬੰਧਤ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਜਿਸ ਵਿੱਚ ਦੇਸ਼ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰਨ ਆਦਿ ਵੱਖ-ਵੱਖ ਪੇਸ਼ਕਾਰੀ ਕੀਤੀ। ਡਿਪਟੀ ਕਮਿਸ਼ਨਰ ਬੱਚਿਆ ਦੇ ਪੇਸ਼ਕਾਰੀ ਤੋਂ ਖੁਸ਼ ਹੋ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾ...

ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਪ੍ਰੋਗਰਾਮ

Breaking News
ਚੰਡੀਗੜ੍ਹ, 13 ਅਗਸਤ : ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੇ ਦਿਨਾਂ 'ਚ 'ਤੁਹਾਡਾ ਐਮਐਲਏ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।  ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ।  ਮੁੱਖ ਮੰਤਰੀ ਨੇ ਸਾਰੇ ਹਲਕਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਲਾਕੇ ਦੇ ਵਿਧਾਇਕ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਚੁਣਿਆ ਹੈ।  ਉਨ੍ਹਾਂ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਲੋਕਾਂ ਵਿੱਚ ਜਾ ਕੇ ਹੀ ਜਾਣੀਆਂ ਅਤੇ ਸਮਝਿਆਂਂ ਜਾ ਸਕਦੀਆਂ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਸਾਡੇ ਵਿਧਾਇਕਾਂ ਨੇ ਸਿੱਧੇ ਤੌਰ ’ਤੇ ਲੋਕਾਂ ਦੇ ਵ...

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ

Breaking News
ਚੰਡੀਗੜ੍ਹ, 13 ਅਗਸਤ: ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ ਸਾਰੇ ਨੌਜਵਾਨ ਹੁਣ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਤਿਆਰੀ ਕਰ ਰਹੇ ਹਨ।ਅੱਜ ਇੱਥੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੋਜ਼ਗਾਰ ਕਰਨ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਏਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ।ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ...

ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ

Hot News
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ 'ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂ...

ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 4 ਆਧੁਨਿਕ ਗਲਾਕ ਪਿਸਤੌਲਾਂ ਸਮੇਤ ਦੋ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ 9 ਐਮਐਮ ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ76ਏ8099 ਜਿਸ 'ਤੇ ਉਹ ਸਫ਼ਰ ਕਰ ਰਹੇ ਸਨ, ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ...

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

Hot News
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ ਦੱਸਿਆ ਕਿ ਉਸ ਨੇ 2021 ਵਿੱਚ ਮਾਸਟਰ ਡਿਗਰੀ ਕੀਤੀ ਅਤੇ ਉਦੋਂ ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਨੌਕਰੀਆਂ ਵੇਚੀਆਂ ਜਾਂਦੀਆਂ ਸਨ ਪਰ ਹੁਣ ਹਾਲਾਤ ਬਿਲਕੁੱਲ ਬਦਲ ਗਏ ਹਨ ਅਤੇ ਹੁਣ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਮਿਲ ਰਹੀਆਂ ਹਨ। ਉਸ ਨੇ ਦੱਸਿਆ ਕਿ ਇਸ ਨੌਕਰੀ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ ਕਿਉਂਕਿ ਪਹਿਲਾਂ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਹੁਣ ਉਸ ਨੂੰ ਆਪਣੇ ਜਮਾਤੀਆਂ ਸਮੇਤ ਇੱਥੇ ਹੀ ਨੌਕਰੀ ਮਿਲੀ ਹੈ।ਧੂਰੀ ਨੇੜਲੇ ਪਿੰਡ ਸ਼ੇਰਪੁਰ ਸੋਢੀਆਂ ਦੇ ਇਕ ਨੌਜਵਾਨ ਨੇ ਦੱਸਿਆ ਕਿ ਉਹ ਪਿਛਲੇ 14 ਸ...

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ

Breaking News
ਚੰਡੀਗੜ੍ਹ, 13 ਅਗਸਤ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦਾ ਸਬੰਧ ਹੈ, ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। । ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਤੋਂ ਬਾਅਦ ਉਕਤ ਵੋਟਰ ਸੂਚੀ ਨੂੰ ਜ਼ਿਲ੍ਹਿਆਂ ਵਿੱਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 29 ਦਸੰਬਰ 2023 ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਨੂੰ ਵੋਟਰ ਵਜੋਂ ਰਜਿਸਟਰ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਸਕੇ, ...

ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Breaking News
ਚੰਡੀਗੜ੍ਹ, 13 ਅਗਸਤ, : ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 ਰੁਪਏ ਦਾ ਮੁਆਵਜ਼ਾ ਪ੍ਰਾਪਤ ਕਰਨ ਬਦਲੇ ਅਪਰਾਧਕ ਮਾਮਲਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466, 467, 468, 471, 120-ਬੀ ਤਹਿਤ ਉਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰ. ਨੰਬਰ 19 ਮਿਤੀ 12.08.2024 ਦਰਜ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਅਦਰਾਮਨ, ਤਹਿਸੀਲ ...

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

Punjab News
ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈਡਕੁਆਰਟਰ ਸ਼੍ਰੀ ਰਮਨਪ...