ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ
ਫਾਜ਼ਿਲਕਾ 10 ਅਗਸਤ 2024...ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ| ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ|ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਬਸਿਡੀ...








