Saturday, August 8Malwa News
Shadow

Author: admin

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਹੋਰ ਗ੍ਰਿਫ਼ਤਾਰ

Breaking News
ਚੰਡੀਗੜ, 11 ਅਗਸਤ, : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇ...

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਜਾਗਰੁਕਤਾ ਕੈਂਪ ਅੱਜ ਲੱਗੇਗਾ:ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ: 11 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਅੱਜ ਮਿਤੀ 12 ਅਗਸਤ 2024 ਨੂੰ ਪਿੰਡ ਘੁਗਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਲਗਾਇਆ ਜਾਵੇਗਾ।ਇਸ ਕੈਂਪ ਵਿੱਚ  ਹਲਕਾ ਵਿਧਾਇਕ ਸ਼੍ਰ ਗੁਰਦਿੱਤ ਸਿੰਘ ਸੇਖੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਨੁਕਸਾਨਾਂ ਬਾਰੇ ਜਾਗਰੁਕ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਣਕਾਰੀ ਦੇਣ ਲਈ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਸਮੁਹ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨ...

ਬਾਰਸ਼ ਪੈਣ ਨਾਲ ਝੋਨੇ ਦੀ ਫ਼ਸਲ ਦੀ ਹਾਲਤ ਵਧੀਆ,ਫਿਲਹਾਲ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ: ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 11 ਅਗਸਤ 2024 (    )  ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਕੋਟਕ ਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਜਾਇਜ਼ਾ ਲਿਆ ਗਿਆ ।ਇਸ ਟੀਮ ਵਿਚ ਡਾ. ਗੁਰਪ੍ਰੀਤ ਸਿੰਘ  ਖ਼ੇਤੀਬਾੜੀ ਅਫਸਰ,ਡਾ.ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ,ਡਾ.ਜਗਮੀਤ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ਵਿਸ਼ੇਸ਼ ਤੌਰ ਸ਼ਾਮਿਲ ਸਨ। ਟੀਮ ਵੱਲੋਂ ਸਵਾਨਾ ਕੰਪਨੀ ਦੇ ਪ੍ਰਬੰਧਕ ਨਿਤੇਸ਼ ਕੁਮਾਰ ਵਲੋਂ ਫੁੱਲ ਪੇਜ ਤਕਨਾਲੋਜੀ ਨਾਲ ਲਗਾਏ ਝੋਨੇ ਦੀ ਸਿੱਧੀ ਬਿਜਾਈ ਦੇ ਤਜ਼ਰਬਿਆਂ ਦ ਜਾਇਜ਼ਾ ਵੀ ਲਿਆ ਗਿਆ ।              ਕਿਸਾਨਾਂ ਨਾਲ ਗੱਲਬਾਤ  ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋ...

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

Hot News
ਫ਼ਰੀਦਕੋਟ 11 ਅਗਸਤ,  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ।  ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦ...

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ

Punjab News
ਫਰੀਦਕੋਟ 11 ਅਗਸਤ 2024 (         ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ।ਯੋਗ ਕਿਸਾਨਾਂ ਦੇ ਈ-ਕੇ ਵਾਈ ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 78 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ।ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ  ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ...

ਸਪੀਕਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

Breaking News
ਕੋਟਕਪੂਰਾ 11 ਅਗਸਤ, ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਹਰ ਹਫ਼ਤੇ ਆਮ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ  ਨੂੰ ਆਪਣੀਆਂ ਸਮੱਸਿਆਵਾਂ ਦੇ ਸਮਾਧਨ ਲਈ ਖੱਜਲ ਖੁਆਰ ਨਾ ਹੋਣਾ ਪਵੇ ਅਤੇ ਉਨ੍ਹਾਂ ਦਾ ਹਰ ਕੰਮ ਸਮਾਂ ਰਹਿੰਦਿਆਂ ਹੋ ਜਾਵੇ।  ਉਨ੍ਹਾਂ ਕਿਹਾ ਕਿ ਅੱਜ ਦੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ  ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ ਜਲਦੀ ਹੱਲ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦੇ ਹਨ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ...

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

Breaking News
ਅੰਮ੍ਰਿਤਸਰ, 11 ਅਗਸਤ  2024---  ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ ਧਾਲੀਵਾਲ ਨੇ ਇਸ ਮੌਕੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੁਹਾਡੀ ਜੇਤੂ ਟੀਮ ਦੇ ਹਰੇਕ ਖਿਡਾਰੀ  ਨੂੰ ਇੱਕ  ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ ।ਉਹਨਾਂ ਕਿਹਾ ਕਿ ਸਾਨੂੰ ਤੁਹਾਡੇ ਉੱਤੇ ਮਾਣ ਹੈ,  ਜਿਨਾਂ ਨੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਭਾਰਤ ਦੀ ਵਾਪਸੀ ਕਰਵਾਈ ਹੈ। ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪਿੰਡ ਪੱਧਰ ਉੱਤੇ ਵਿਕਸਿਤ ਕਰਨ...

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ — ਸ. ਗੁਰਮੀਤ ਸਿੰਘ ਖੁੱਡੀਆਂ

Breaking News
ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ।ਇਸ ਮੌਕੇ ਆਪਣੇ ਸੰਬੋਧਨ ਵਿਚ  ਸ. ਖੁੱਡੀਆਂ  ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ l ਕੈਬਨਿਟ ਮੰਤਰੀ ਨੇ ਦੱਸਿਆ ਕਿ  ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ  ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰਕਾਰ ਦੀ ਯੋਜਨਾ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈਇਸ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ  ਨੂੰ 7 ਲੱਖ 21 ਹਜਾਰ ਰੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 11 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...

ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ

Breaking News, Hot News, Punjab News
ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ...