ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਦੀ ਮਕੈਨੀਕਲ ਸਵੀਪਿੰਗ ਦੀ ਸ਼ੁਰੂਆਤ ਕਰਵਾਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਗਸਤ, 2024:ਮੋਹਾਲੀ ਸ਼ਹਿਰ ਵਿੱਖੇ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਯਕੀਨੀ ਬਣਾ ਕੇ ਸ਼ਹਿਰ ਨੂੰ ਸਾਫ਼-ਸੁੱਥਰਾ ਬਣਾਉਣ ਦੇ ਯਤਨਾਂ ਦੇ ਮੱਦੇਨਜ਼ਰ ਐਸ.ਏ.ਐਸ. ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਵਿਦੇਸ਼ ਤੋਂ ਆਈਆਂ ਦੋ ਮਕੈਨੀਕਲ ਸਵੀਪਿੰਗ ਮਸ਼ੀਨਾਂ ਅੱਜ ਸਪੋਰਟਸ ਕੰਪਲੈਕਸ 78 ਦੇ ਬਾਹਰੋਂ ਲੋਕ ਅਰਪਣ ਕੀਤੀਆਂ ਗਈਆਂ। ਹਲਕਾ ਵਿਧਾਇਕ ਜਿਨ੍ਹਾਂ ਆਪਣੇ ਨਗਰ ਨਿਗਮ ਦੇ ਮੇਅਰ ਦੇ ਕਾਰਜਕਾਲ ਮੌਕੇ ਸ਼ਹਿਰ ਵਿੱਚ ਸਫ਼ਾਈ ਦੇ ਕੰਮ ਵਿੱਚ ਸੁਧਾਰ ਲਿਆਉਣ ਲਈ ਇਹ ਮਕੈਨੀਕਲ ਸਵੀਪਿੰਗ ਕਮਾਯਾਬੀ ਨਾਲ ਸ਼ੁਰੂ ਕਰਵਾਈ ਸੀ, ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਇਸ ਦੀ ਅਣਹੋਂਦ ਕਾਰਨ ਸਫ਼ਾਈ ਦਾ ਮਾਮਲਾ ਗੰਭੀਰ ਬਣਿਆ ਹੋਇਆ ਸੀ ਅਤੇ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਹਾਲੀ ਕੋਲ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਖ਼ਰੀਦਣ ਲਈ ਲੋੜੀਂਦੇ ਫ਼ੰਡ ਉਪਲੱਬਧ ਨਹੀਂ ਸਨ, ਜਿਸ ਉਪਰੰਤ ਉਨ੍ਹਾਂ ਵੱਲੋਂ ਪੰਜਾਬ ਦੇ ਸ਼ਹਿਰੀ ਵਿਕਾਸ ਮੰਤਰੀ ਨਾਲ ਤਾਲਮੇਲ ਕਰਕੇ ਗਮਾਡਾ ਨੂੰ ਹੁਕਮ ਜਾਰੀ ਕਰਵਾਇਆ ਕਿ ਲੋੜੀਂਦੀਆਂ ਮਸ਼ੀਨਾਂ ਖ਼ਰੀਦਣ ਲ...








