ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ
ਲੁਧਿਆਣਾ, 8 ਅਗਸਤ (000) - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ।
ਕੈਬਨਿਟ ਮੰਤਰੀ ਕਟਾਰੁਚਕ ਨੇ ਸਪੱਸ਼ਟ ਕੀਤਾ ਕਿ ਇਹ ਵਿਸ਼ਾਲ ਪੌਦਾਰੋਪਣ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਹੈ, ਜੋ ਕੁਦਰਤ ਪ੍ਰੇਮੀ ਸਨ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ, ਪਾਣੀ, ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਸੁਰੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦੇ ਸਨ। ਉਨ੍ਹਾਂ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆ...








