Wednesday, February 11Malwa News
Shadow

Author: admin

ਸਪੀਕਰ ਸੰਧਵਾਂ ਨੇ ਬਾਜੀਦਪੁਰ ਵਿਖੇ ਸਿਲੰਡਰ ਫੱਟਣ ਨਾਲ ਜਖਮੀ ਹੋਏ ਬੱਚਿਆ ਦਾ ਹਾਲ ਜਾਣਿਆ

ਸਪੀਕਰ ਸੰਧਵਾਂ ਨੇ ਬਾਜੀਦਪੁਰ ਵਿਖੇ ਸਿਲੰਡਰ ਫੱਟਣ ਨਾਲ ਜਖਮੀ ਹੋਏ ਬੱਚਿਆ ਦਾ ਹਾਲ ਜਾਣਿਆ

Punjab News
ਫਰੀਦਕੋਟ 5 ਅਗਸਤ () ਬੀਤੇ ਦਿਨੀਂ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬਾਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸਿਲੰਡਰ ਫੱਟਣ ਦੇ ਹਾਦਸੇ ਕਾਰਨ ਜਖਮੀ ਹੋਏ ਬੱਚਿਆਂ ਦਾ ਹਾਲ ਜਾਣਨ ਅਤੇ ਸਬੰਧਤ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਮਿਲਣ ਲਈ ਬੀਤੀ ਸ਼ਾਮ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਪਹੁੰਚੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਜਖਮੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਜ਼ਖਮੀਆਂ ਦਾ ਇਲਾਜ ਵਧੀਆ ਤਰੀਕੇ ਨਾਲ ਕੀਤਾ ਜਾਵੇ। ਇਸ ਮੌਕੇ ਪੀੜਤ ਬੱਚਿਆਂ ਦੇ ਮਾਪਿਆਂ ਨੇ ਹੋ ਰਹੇ ਇਲਾਜ ਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਜ਼ਖਮੀ ਸਕੂਲੀ ਬੱਚਿਆਂ ਨੂੰ 50-50 ਹਜ਼ਾਰ ਰੁਪਏ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੀ ਦਿੱਤੇ। ਉਨ੍ਹਾਂ ਕਿਹਾ ਕਿ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ ਅਤੇ ਪੰਜਾਬ ਸਰਕਾਰ ਹਮੇਸ਼ਾ ਦੁੱਖ ਦੀ ਘੜੀ ਵਿੱਚ ਪੰਜਾਬ ਵਾਸੀਆਂ ਦੇ ਨਾਲ ਖੜ੍ਹੀ ਹੈ। ...
ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ

ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ

Hot News
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ...
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

Breaking News
ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾ...
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

Breaking News
ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨ...
ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

Punjab News
ਐੱਸ.ਏ.ਐੱਸ ਨਗਰ, 05 ਅਗਸਤ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਸੈਕੰਡਰੀ ਸਕੂਲ ਮਟੌਰ, ਸਕੂਲ ਆਫ ਐਮੀਨੈਂਸ 3ਬੀ1 ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ 3ਬੀ2 ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ  ਚਾਈਨਾ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਦੇਦੋਸ਼ੀ ਪਾਏ ਜਾਣ ਸਬੰਧੀ ਸਜ਼ਾਵਾਂ ਦਾ ਵਰਨਣ ਕਰਨ ਵਾਲੇ ਅਤੇ ਜਾਗਰੂਕਤਾ ਪੈਦਾ ਕਰਨ ਵਾਲੇਪੈਂਫਲੈਟ ਵੀ ਵੰਡੇ ਗਏ। ਇਸ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ 'ਤੇ ਪੰਜ ਸਾਲ ਤੱਕ ਦੀ ਸਜ਼ਾ ਤੋਂ ਇਲਾਵਾ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।ਨਾਈਲੋਨ, ਪਲਾਸਟਿਕ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

Punjab News
ਫ਼ਿਰੋਜ਼ਪੁਰ, 5 ਅਗਸਤ  2024.             ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਘਰ ਬੈਠੇ  ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਲੋਕਾਂ ਨੂੰ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।       ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ...
7 ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਵਾਲੀ ਅਬੋਹਰ—ਫਾਜ਼ਿਲਕਾ ਨੈਸ਼ਨਲ ਹਾਈਵੇ ਤੋਂ ਸ਼ਤੀਰ ਵਾਲਾ ਤੱਕ ਬਣਨ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

7 ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਵਾਲੀ ਅਬੋਹਰ—ਫਾਜ਼ਿਲਕਾ ਨੈਸ਼ਨਲ ਹਾਈਵੇ ਤੋਂ ਸ਼ਤੀਰ ਵਾਲਾ ਤੱਕ ਬਣਨ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ

Punjab News
ਫਾਜ਼ਿਲਕਾ, 5 ਅਗਸਤਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਲਗਾਤਾਰ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 7 ਕਰੋੜ 55 ਲੱਖ ਦੀ ਲਾਗਤ ਨਾਲ ਅਬੋਹਰ—ਫਾਜ਼ਿਲਕਾ ਹਾਈਵੇਅ ਤੋਂ ਸ਼ਤੀਰ ਵਾਲਾ ਨੂੰ ਜਾਣ ਵਾਲੀ 13 ਕਿਲੋਮੀਟਰ ਲੰਬੀ ਸੜਕ ਦਾ ਕੰਮ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਨੇ ਸ਼ੁਰੂ ਕਰਵਾਇਆ।ਇਸ ਮੌਕੇ ਕਰਮਜੀਤ ਸਿੰਘ ਸਵਨਾ ਨੇ ਕਿਹਾ ਕਿ ਇਥੋਂ ਦੇ ਵਸਨੀਕਾਂ ਦੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਈ ਹੈ ਜਿਸ ਤੋਂ ਵਸਨੀਕ ਕਾਫੀ ਖੁਸ਼ੀ ਨਜਰ ਆਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਕਾਫੀ ਪ੍ਰੇਸ਼ਾਨ ਸਨ ਸੜਨ ਬਣਨ ਨਾਲ ਉਨ੍ਹਾ ਦੀ ਆਵਾਜਾਈ ਸੁਖਾਲੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਸੜਕ ਟੁੱਟੀ ਹੋਣ ਕਾਰਨ ਜਿਥੇ ਉਨ੍ਹਾਂ ਨੂੰ ਆਉਣ ਜਾਣ ਵਿਚ ਵਿਚ ਸਮਾਂ ਵੱਧ ਲਗਦਾ ਸੀ ਉਥੇ ਕਈ ਵਾਰ ਰਾਤ ਸਮੇਂ ਅਣਸੁਖਾਵੀ ਘਟਨਾ ਵੀ ਵਾਪਰ ਜਾਂਦੀ ਸੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ...
ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ  ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ

ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ  ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ

Punjab News
ਫਾਜ਼ਿਲਕਾ 5 ਅਗਸਤ ਪੰਜਾਬ ਸਰਕਾਰ ਸਰਹੱਦੀ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਾਲ 2023 ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਪਿੰਡਾਂ/ਢਾਣੀਆਂ ਨੂੰ ਰਾਹਤ ਵਜੋਂ ਚੈਕ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੜ ਪ੍ਰਭਾਵਿਤ ਪਿੰਡਾਂ ਦੇ 55 ਜਣਿਆਂ ਨੂੰ 1 ਲੱਖ 20 ਹਜਾਰ ਦੇ ਚੈਂਕ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਭੇਟ ਕੀਤੇ। ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਅੱਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ...
ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 5 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ। ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾਇਜ ...
ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ‘ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ 

ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ‘ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ 

Punjab News
ਫਿਰੋਜ਼ਪੁਰ, 5 ਅਗਸਤ 2024.                         ਫਿਰੋਜ਼ਪੁਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕਰਵਾਈ ਗਈ।           ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੱਕਰ ਮਸ਼ੀਨ ਕਾਫ਼ੀ ਲਾਹੇਵੰਦ ਹੈ ਜਿਸ ਦੀ ਮੱਦਦ ਨਾਲ ਪੂਰੇ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਸੀਵਰੇਜ ਦੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਅੱਜ ਦਾਣਾ ਮੰਡੀ...