ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂਸ਼ੂਟਿੰਗ ਰੇਂਜ ਦਾ ਉਦਘਾਟਨ
ਮਾਨਸਾ, 05 ਅਗਸਤ :ਸਕੂਲੀ ਵਿਦਿਆਰਥੀਆਂ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਵਿਰਕ ਨੇ ਰਿਬਨ ਕੱਟ ਕੇ ਨਵੀਂ ਸ਼ੂਟਿੰਗ ਰੇਂਜ ਖਿਡਾਰੀਆਂ ਦੇ ਸਪੁਰਦ ਕੀਤੀ।ਸੰਸਥਾ ਦੇ ਮੁਖੀ ਹਰਿੰਦਰ ਸਿੰਘ ਭੁੱਲਰ ਨੇ ਨਿਸ਼ਾਨਾ ਲਗਾ ਕੇ ਨਵੀਂ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਰੋਏ ਸਮਾਜ ਦਾ ਅਧਾਰ ਹਨ ਜਿਸ ਨਾਲ ਵਧੀਆ ਰਾਸ਼ਟਰ ਦਾ ਨਿਰਮਾਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪੰਜਾਬੀ ਮਾਸਟਰ ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਅਵਾਰਡੀ) ਦੀ ਅਗਵਾਈ ਵਿੱਚ ਖਿਡਾਰੀ ਰਾਈਫ਼ਲ ਸ਼ੂਟਿੰਗ ਦੇ ਗੁਰ ਸਿੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਸ਼ਨ 2023—24 ਵਿੱਚ ਸਕੂਲ ਦੀਆਂ ਵਿਦਿਆਰਥਣਾਂ ਮਨਜੀਤ ਕੌਰ ਅਤੇ ਪਰਨੀਤ ਕੌਰ ਨੇ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਟੀਮ ਦੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ।ਸ਼ੂਟਿੰਗ ਖੇਡ ਦੀ ਸਿਖਲਾ...








