ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਸੁਖਚੈਨ ਗਊਸ਼ਾਲਾ ਦਾ ਕੀਤਾ ਦੌਰਾ
ਫਾਜਿ਼ਲਕਾ 8 ਅਗਸਤ 2024.....
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸੁਖਚੈਨ ਗਊਸ਼ਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਖੁਦ ਪਸ਼ੂਆਂ ਨੂੰ ਚਾਰਾ ਖਵਾਇਆ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਨੂੰ ਮੱਦੇਨਜ਼ਰ ਰੱਖਦਿਆਂ ਪੌਦੇ ਵੀ ਲਗਾਏ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕਿਹਾ ਕਿ ਗਊਸ਼ਾਲਾ ਵਿੱਚ ਸ਼ੈਡ, ਖੁਰਲੀਆਂ ਤੇ ਇੰਟਰਲੋਕ ਟਾਈਲਾਂ ਬਣਾਉਣ ਦੀ ਜੋ ਤਜਵੀਜ ਉਹਨਾਂ ਵੱਲੋਂ ਰੱਖੀ ਗਈ ਉਸ ਦੀ ਪਰਪੋਜਲ ਜਲਦ ਹੀ ਉਨ੍ਹਾਂ ਨੂੰ ਭੇਜਣ ਤਾਂ ਜੋ ਜਲਦ ਹੀ ਇਸ ਕਾਰਜ ਨੂੰ ਕਰਵਾਇਆ ਜਾਵੇ! ਗਊਸ਼ਾਲਾ ਦੇ ਪ੍ਰਬੰਧਕਾਂ ਨੇ ਗਊਸ਼ਾਲਾ ਵਿੱਚ ਪਾਈਪ ਲਾਈਨ, ਹਰੇ ਚਾਰੇ ਲਈ ਪੰਚਾਇਤੀ ਜਮੀਨ ਅਤੇ ਛੱਪੜ ਦੇ ਪਾਣੀ...