ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ
ਲੁਧਿਆਣਾ, 04 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਵਿਧਾਇਕ ਬੱਗਾ ਵੱਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿੱਥੇ ਆਪਣੇ ਹਲਕੇ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਇਕ ਬੱਗਾ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ।
ਵਿਧਾਇਕ ਬੱਗਾ ਵੱਲੋਂ ਮੀਟਿੰਗ ਦੌਰਾਨ ਹਲਕਾ ਉੱਤਰੀ ਵਿੱਚ 66 ਕੇ.ਵੀ. ਸਬ-ਸਟੇਸ਼ਨ ਅਤੇ ਸਬ ਤਹਿਸੀਲ ਸਥਾਪਿਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਹਲਕਾ ਉੱਤਰੀ ਵਿੱਚ ਕਾਫੀ ਜ਼ਿਆਦਾ ਤੇ ਸੰਘਣੀ ਆਬਾਦੀ ਹੈ, ਪ੍ਰੰਤੂ ਨੇੜੇ ਕੋਈ ਵੀ ਤਹਿਸੀਲ ਨਾ ਹੋਣ ਕਰਕੇ ...








