ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ
ਚੰਡੀਗੜ੍ਹ, 7 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਮਈ 2024 ਵਿੱਚ 22 ਫੀਸਦੀ, ਜੂਨ ਵਿੱਚ 42 ਫੀਸਦੀ ਅਤੇ ਜੁਲਾਈ ਮਹੀਨੇ ਵਿੱਚ 71 ਫੀਸਦੀ ਆਮਦਨ ਦਾ ਵਾਧਾ ਇਹ ਦਰਸਾਉਂਦਾ ਹੈ ਕਿ ਸਾਡਾ ਸੂਬਾ ਰੰਗਲਾ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੁਲਾਈ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀ...