Saturday, May 9Malwa News
Shadow

Author: admin

ਵਿਧਾਇਕ ਰਮਦਾਸ ਨੇ ਹਸਪਤਾਲ ਪੁੱਜ ਕੇ ਇੰਸਪੈਕਟਰ ਅਮਨਜੋਤ ਕੌਰ ਦੀ ਕੀਤੀ ਹੌਸਲਾ ਅਫ਼ਜ਼ਾਈ ਫਜਾਈ

ਵਿਧਾਇਕ ਰਮਦਾਸ ਨੇ ਹਸਪਤਾਲ ਪੁੱਜ ਕੇ ਇੰਸਪੈਕਟਰ ਅਮਨਜੋਤ ਕੌਰ ਦੀ ਕੀਤੀ ਹੌਸਲਾ ਅਫ਼ਜ਼ਾਈ ਫਜਾਈ

Punjab News
ਅੰਮ੍ਰਿਤਸਰ 5 ਅਗਸਤ:---ਅੱਜ ਐਮ.ਐਲ.ਏ ਸ੍ ਜਸਵਿੰਦਰ ਸਿੰਘ ਰਮਦਾਸ  ਹਲਕਾ ਅਟਾਰੀ ਵਲੋਂ ਪਿਛਲੇ ਦਿਨੀਂ ਐਸ.ਐਚ.ਓ ਵੇਰਕਾ ਅਮਨਜੋਤ ਕੌਰ ਜਿੰਨਾ ਨੂੰ ਪਿੰਡ ਮੂਧਲ ਨੇੜੇ ਕੁਝ ਹੁਲੜਬਾਜ (ਬਦਮਾਸ਼) ਲੋਕਾਂ ਨੇ ਝਗੜਾ ਕਰ ਜਾਨਲੇਵਾ ਹਮਲਾ ਕਰਕੇ ਜਖਮੀ ਕਰ ਦਿੱਤਾ ਸੀ, ਦੀ ਸਿਹਤ ਦਾ ਹਾਲ ਜਾਨਣ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਹਸਪਤਾਲ ਪੁੱਜੇ। ਦੱਸਣ ਯੋਗ ਹੈ ਕਿ ਅਮਨਜੋਤ ਕੌਰ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਝਗੜਾ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਅਮਨਜੋਤ ਅਤੇ ਇਹਨਾਂ ਨਾਲ ਇਕ ਏ.ਐਸ.ਆਈ ਅਮਰਬੀਰ ਸਿੰਘ  ਇਸ ਡਿਊਟੀ ਦੌਰਾਨ ਗੰਭੀਰ ਜ਼ਖਮੀ ਹੋ ਗਏ ਸਨ ।        ਸ ਰਮਦਾਸ ਨੇ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਵਿਧਾਇਕ ਰਮਦਾਸ ਨੇ ਕਿਹਾ ਕਿ ਤੁਹਾਡੇ ਵਰਗੇ ਅਧਿਕਾਰੀ ਸਦਕਾ ਪੰਜਾਬ ਪੁਲਿਸ ਦਾ ਸਿਰ ਮਾਣ ਨਾਲ ਉੱਚਾ ਹੁੰਦਾ ਹੈ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਵੇਰਕਾ ਹਲਕੇ ਵਿੱਚ ਕੰਮ ਕਰ ਰਹੇ ਹੋ ਉਹ ਆਪਣੀ ਮਿਸਾਲ ਆਪ ਹੈ ਅਤੇ ਥੋੜੇ ਹੀ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਵੇਖਣ...
7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’  ਸਕੀਮ ਤਹਿਤ ਕੈਂਪ

7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’  ਸਕੀਮ ਤਹਿਤ ਕੈਂਪ

Punjab News
ਮੋਗਾ 5 ਅਗਸਤ:‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ ਸਮਾਲਸਰ ਵਿਖੇ 7 ਅਗਸਤ, 2024 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਹੋ ਰਿਹਾ ਹੈ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਮੂਹ ਵਿਭਾਗਾਂ ਦੇ ਅਧਿਕਾਰੀ ਇਸ ਕੈਂਪ ਵਿੱਚ ਖੁਦ ਹਾਜਰ ਹੇ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣਗੇ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਵੀ ਨਿਪਟਾਰਾ ਕਰਨਗੇ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਖੁਦ ਇਹਨਾਂ ਕੈਂਪਾਂ ਵਿੱਚ ਹਾਜਰ ਹੋ ਕੇ ਲੋਕਾਂ ਤੋਂ ਕੈਂਪਾਂ ਦਾ ਰੀਵਿਊ ਲੈ ਰਹੇ ਹਨ ਤਾਂ ਕਿ ਕੋਈ ਵੀ ਵਿਅਕਤੀ ਇਹਨਾਂ ਕੈਂਪਾਂ ਵਿੱਚੋਂ ਨਰਾਸ਼ ਹੋ ਕੇ ਨਾ ਪਰਤੇ।  ਉਹਨਾਂ ਦੱਸਿਆ ਕਿ 7 ਅਗਸਤ ਦਿਨ ਬੁੱਧਵਾਰ ਨੂੰ ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ  ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸਮਾਲਸਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 9 ਅਗਸਤ ਦਿਨ ਸ਼ੁੱਕਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋਏ-ਵਿਧਾਇਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋਏ-ਵਿਧਾਇਕ

Punjab News
ਗੁਰਨੇ ਕਲਾਂ/ਮਾਨਸਾ, 05 ਅਗਸਤ :ਪੰਜਾਬ ਸਰਕਾਰ ਵੱਲੋਂ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਕੀਤੇ ਵਿਸ਼ੇਸ਼ ਉੱਦਮ ਤਹਿਤ ਅੱਜ ਬੁਢਲਾਡਾ ਹਲਕੇ ਦੇ ਪਿੰਡ ਗੁਰਨੇ ਕਲਾਂ ਵਿਖੇ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਗੁਰਨੇ ਖੁਰਦ, ਬੋੜਾਵਾਲ, ਬੀਰੋਕੇ ਕਲਾਂ, ਬੀਰੋਕੇ ਖੁਰਦ, ਚੱਕ ਭਾਈ ਕੇ, ਗੁੜੱਦੀ ਅਤੇ ਹਸਨਪੁਰ ਦੇ ਵਸਨੀਕਾਂ ਨੇ ਲੋਕ ਸੁਵਿਧਾ ਲਈ ਲਗਾਏ ‘ਜਨ ਸੁਣਵਾਈ ਕੈਂਪ’ ਦਾ ਲਾਭ ਲਿਆ।ਹਲਕਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਅਤੇ ਰਹਿੰਦੇ ਕੰਮਾਂ ਨੂੰ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ  ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹ...
ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

Punjab News
ਫਾਜਿਲਕਾ 5 ਅਗਸਤ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆ ਘਟਨਾਵਾਂ ਨਾਲ ਨਜਿੱਠਣ ਲਈ ਐਮਰਜੈਂਸੀ ਮੈਡੀਕਲ ਸੇਵਾ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਨਾਲ ਕੰਮ ਕਰ ਰਿਹਾ ਹੈ।  ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅਡਵਾਇਜ਼ਰੀ ਜਾਰੀ ਕਰਦਿਆ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀ ਸੂਰਤ ਵਿਚ ਇਲਾਜ ਲਈ ਪਹਿਲਾ ਇਕ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਜਲਦੀ ਇਲਾਜ ਨਾ ਮਿਲਣ ਤੇ ਪੀੜਤ ਵਿਅਕਤੀ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਐਂਟੀ ਫੋਨੇਮ ਇੰਜੈਕਸ਼ਨ ਉਪਲਬੱਧ ਹਨ। ਸੱਪ ਦੇ ਡੰਗਣ ਦੀ ਸੂਰਤ ਵਿਚ ਘਬਰਾਓ ਨਹੀ, ਸਗੋਂ ਪੀ...
ਸਪੀਕਰ ਸੰਧਵਾਂ ਨੇ ਮੇਲਾ ਤੀਆਂ ਦਾ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਮੇਲਾ ਤੀਆਂ ਦਾ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Punjab News
ਕੋਟਕਪੂਰਾ 5 ਅਗਸਤ,  ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਸਥਾਨਕ ਸੰਗਮ ਪੈਲੇਸ ਵਿੱਚ ਮਨਾਏ ਤੀਆਂ ਦਾ ਤਿਉਹਾਰ ਮੇਲਾ ਤੀਆਂ ਦਾ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੰਸਕ੍ਰਿਤੀ, ਤਿਉਹਾਰਾਂ ਤੇ ਮਾਨ ਹੈ, ਜਿਸ ਨਾਲ ਪੰਜਾਬ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਲੀਦਾਨ, ਭਲਾਈ ਅਤੇ ਤਿਉਹਾਰਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਰਵਾਉਣਾ ਬਹੁਤ ਵੱਡਾ ਉਪਰਾਲਾ ਹੈ ਜਿਸ ਨਾਲ ਸਾਡੇ ਨੋਜਵਾਨਾਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬੀ ਹੋਣ ਤੇ ਮਾਣ ਹੈ। ਸਾਨੂੰ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰੀਤੀ ਰਿਵਾਜਾਂ ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਾਡੀਆਂ ਧੀਆਂ ਨੂੰ ਖੁਸ਼ੀਆਂ ਦੇਣ ਦਾ ਇੱਕ ਜਰੀਆਂ ਹੈ। ਇਸ ਮੌਕੇ ਉਨ੍ਹਾਂ ਭਾਰਤ ਵਿਕਾਸ ਪ੍ਰੀਸ਼ਦ ਕਲੱਬ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਵੀ ਅਜਿਹੇ ਮੇਲੇ ਕਰਵਾਉਣ ਲਈ ਦਿੱਤੀ।...
ਐਡਿਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਕੀਤੀ ਮੁਫਤ ਵੰਡ

ਐਡਿਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਕੀਤੀ ਮੁਫਤ ਵੰਡ

Punjab News
ਫ਼ਰੀਦਕੋਟ 5 ਅਗਸਤ (         ) :-  ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਅਤੇ ਏਜੰਸੀ ਐਲਿਮਕੋ ਮੁਹਾਲੀ ਵੱਲੋਂ ਜਿਲਾ ਪ੍ਰਸ਼ਾਸ਼ਨ ਸਮਾਜਿਕ ਸੁਰੱਖਿਆ ਵਿਭਾਗ ਅਤੇ ਰੈੱਡ ਕਰਾਸ ਸ਼ਾਖਾ ਫਰੀਦਕੋਟ ਦੀ ਸਹਾਇਤਾ ਨਾਲ ਸਥਾਨਕ ਅਮਰ ਆਸ਼ਰਮ ਵਿੱਚ ਐਡਿਪ ਸਕੀਮ ਅਧੀਨ ਦਿਵਿਆਂਗਜਨਾਂ ਨੂੰ ਮੁਫਤ ਉਪਕਰਨਾਂ ਦੀ ਵੰਡ ਕੀਤੀ ਗਈ। ਜਿਸ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨਾਂ ਦੀ ਵੰਡ ਕਰਨਾ ਉਨ੍ਹਾ ਨੂੰ ਸਮਾਜ ਦੀ ਧਾਰਾ ਨਾਲ ਜੋੜਨ ਦਾ ਇੱਕ ਨਿੱਕਾ ਜਿਹਾ ਉਪਰਾਲਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋੜਵੰਦ ਦਿਵਿਆਂਗਣਾਂ ਨੂੰ ਜਰੂਰਤ ਅਨੁਸਾਰ ਟਰਾਈ ਸਾਈਕਲ, ਵੀਅਲ ਚੇਅਰ,&n...
ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਸੋਧਿਆ ਸਡਿਊਲ ਜਾਰੀ-ਡਿਪਟੀ ਕਮਿਸ਼ਨਰ

ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਸੋਧਿਆ ਸਡਿਊਲ ਜਾਰੀ-ਡਿਪਟੀ ਕਮਿਸ਼ਨਰ

Punjab News
ਫਰੀਦਕੋਟ 5 ਅਗਸਤ () ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸਡਿਊਲ ਜਾਰੀ ਕੀਤਾ ਗਿਆ ਹੈ। ਜਾਰੀ ਸਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 16 ਸਤੰਬਰ, 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 09 ਅਕਤੂਬਰ,2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਨ੍ਹਾਂ ਵਿਅਕਤੀਆਂ ਦੇ ਹੀ ਫਾਰਮ ਨੰਬਰ 1 ਮਿਤੀ 16 ਸਤੰਬਰ, 2024 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ...
ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab News
ਫਾਜ਼ਿਲਕਾ 5 ਅਗਸਤ 2024…. ਸੁਤੰਤਰਤਾ ਦਿਵਸ ਸਮਾਗਮ ਰਵਾਇਤੀ ਸਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ. ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਇਹ ਸੁਤੰਤਰਤਾ ਦਿਵਸ ਸਮਾਗਮ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਮੇਲ ਹੋਣਾ ਚਾਹੀਦਾ ਹੈ ਅਤੇ ਇਸ  ਸਮਾਗਮ ਨੂੰ ਵਧੀਆ ਤਰੀਕੇ ਨਾਲ ਕਰਨ ਦੇ ਲਈ ਸਮੂਹ ਵਿਭਾਗਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਪੁਲਿਸ, ਪੰਚਾਇਤ, ਸਿੱਖਿਆ, ਸਿਹਤ, ਪੀ.ਡਬਲਯੂ.ਡੀ., ਜ਼ਿਲ੍ਹਾ ਮੰਡੀ ਬੋਰਡ, ਨਗਰ ਕੌਂਸਲ, ਆਰ.ਟੀ.ਏ, ਵਾਟਰ ਸਪਲਾਈ, ਬਿਜਲੀ ਬੋਰਡ ਅਤੇ ਖ਼ੁਰਾਕ ...
ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

Punjab News
 ਬਠਿੰਡਾ, 5 ਅਗਸਤ : ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਰਾਹੀਂ ਆਮ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।           ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉਪਰ ਸਿਕੰਜਾ ਕਸਦੇ ਹੋਏ 1 ਜਨਵਰੀ 2024 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 328 ਮੁਕੱਦਮੇ ਦਰਜ ਕੀਤੇ ਗਏ ਹਨ। ਦਰਜ ਮਾਮਲਿਆਂ ਵਿੱਚ ਸ਼...
ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਪੀਕਰ ਸੰਧਵਾਂ

ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਪੀਕਰ ਸੰਧਵਾਂ

Hot News
ਕੋਟਕਪੂਰਾ 5 ਅਗਸਤ ()ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਫਿੱਡੇ ਕਲਾਂ ਵਿਖੇ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜ਼ਮੀਨ ਦੋਜ਼ ਪਾਇਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੱਧਾ ਨਹਿਰੀ ਪਾਣੀ ਪੁੱਜੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਉਨ੍ਹਾਂ ਨੂੰ ਖੇਤੀ ਲਈ ਵਾਧੂ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 81.70 ਹੈਕਟੇਅਰ ਰਕਬੇ ਹੇਠ ਬਣਾਇਆ ਗਿਆ ਹੈ। ਜਿਸ ਦੀ ਲੰਬਾਈ 3280 ਮੀਟਰ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤੇ 31 ਲੱਖ 57 ਹਜ਼ਾਰ ਰੁਪਏ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਜਮੀਨਦੋਜ਼ ਪਾਈਪ ਦੇ ਪ੍ਰੋਜੈਕਟ ਨਾਲ 87 ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ...