Tuesday, February 10Malwa News
Shadow

Author: admin

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

ਸਿਵਲ ਹਸਪਤਾਲ ਫ਼ਿਰੋਜ਼ਪੁਰ ਮਰੀਜਾਂ ਨੂੰ ਦੇ ਰਿਹਾ ਬਿਹਤਰ ਸਿਹਤ ਸਹੂਲਤਾਂ — ਡਾ. ਰਾਜਵਿੰਦਰ ਕੌਰ

Punjab News
ਫ਼ਿਰੋਜ਼ਪੁਰ, 02 ਅਗਸਤ 2024: ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਮਾਹਿਰ ਡਾਕਟਰ ਜਿੱਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿਚ ਓ.ਪੀ.ਡੀ. ਕਰਦਿਆਂ ਮਰੀਜਾਂ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਹਸਪਤਾਲ ਵਿਚ ਆਉਂਦੇ ਮਰੀਜਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ—ਨਾਲ ਆਧੁਨਿਕ ਮਸ਼ੀਨਾਂ ਨਾਲ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਇਹ ਵਿਚਾਰ ਸਾਂਝੇ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਆਉਂਦੇ ਮਰੀਜਾਂ ਦੀ ਤੰਦਰੁਸਤੀ ਲਈ ਮਾਹਿਰ ਡਾਕਟਰਾਂ ਵੱਲੋਂ ਪੂਰੀ ਸ਼ਿੱਦਤ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਵਿਚਾਰ-ਚਰਚਾ ਕਰਕੇ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਮੌਸਮੀ ਬਿਮਾਰੀ ਸਮੇਤ ਗੰਭੀਰ ਬਿਮਾਰੀ ਬਾਰੇ ਮਰੀਜ ਨੂੰ ਜਾਣਕਾਰੀ ਹੋ ਸਕੇ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਆਯੂਸ਼ਮਾਨ ਕਾਰਡ ਦੇ ਲਾਭਪ...
ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 2 ਅਗਸਤ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਨੇ ਜੁਲਾਈ, 2024 ਵਿੱਚ ਲਗਭਗ 89.7 ਪ੍ਰਤੀਸ਼ਤ ਦੇ ਪੀ.ਐਲ.ਐਫ ਨਾਲ 327 ਮਿਲੀਅਨ ਯੂਨਿਟ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2024 ਵਿੱਚ ਹੀ ਇਸ ਥਰਮਲ ਪਲਾਂਟ ਨੂੰ ਐਕਵਾਇਰ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਥਰਮਲ ਪਲਾਂਟ ਦੇ ਪਲਾਂਟ ਲੋਡ ਫੈਕਟਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ (2024-25) ਦੌਰਾਨ, ਅਪ੍ਰੈਲ ਲਈ ਪੀ.ਐਲ.ਐਫ 66 ਪ੍ਰਤੀਸ਼ਤ, ਮਈ ਲਈ 82 ਪ੍ਰਤੀਸ਼ਤ ਅਤੇ ਜੂਨ ਲਈ 78 ਪ੍ਰਤੀਸ਼ਤ ਸੀ। ...
ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

Breaking News
ਮਾਨਸਾ,  02 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇ...
ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ 

ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ 

Hot News
 ਚੰਡੀਗੜ੍ਹ, ਅਗਸਤ 2: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ 'ਬੀ' ਦੇ ਆਪਣੇ ਆਖਰੀ ਮੈਚ ਵਿੱਚ ਆਸਟਰੇਲੀਆ ਨੂੰ 3-2 ਨਾਲ ਹਰਾਉਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।   ਮੰਤਰੀ ਨੇ ਕਿਹਾ ਕਿ 52 ਸਾਲਾਂ ਬਾਅਦ ਭਾਰਤ ਨੇ ਆਸਟਰੇਲੀਆਈ ਹਾਕੀ ਟੀਮ ਨੂੰ ਉਲੰਪਿਕ ਖੇਡਾਂ ਵਿੱਚ ਹਰਾਇਆ ਹੈ।  ਇਸ ਤੋਂ ਪਹਿਲੋਂ ਭਾਰਤ ਨੇ 1972 ਮਿਊਨਿਖ ਓਲੰਪਿਕਸ ਦੌਰਾਨ ਆਸਟ੍ਰੇਲੀਆ ਨੂੰ ਹਰਾਇਆ ਸੀ। ਭਾਰਤੀ ਟੀਮ ਨੂੰ ਅਗਲੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਭਾਰਤੀ ਟੀਮ ਇਸ ਵਾਰ ਵੀ ਤਮਗ਼ਾ ਜ਼ਰੂਰ ਜਿੱਤੇਗੀ। ਜ਼ਿਕਰਯੋਗ ਹੈ ਕਿ ਅੱਜ ਦੇ ਮੈਚ ਵਿੱਚ ਅਭਿਸ਼ੇਕ ਨੇ 12ਵੇਂ ਮਿੰਟ ਵਿੱਚ ਗੋਲ ਕੀਤਾ ਜਦਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ 13ਵੇਂ ਅਤੇ 32ਵੇਂ ਮਿੰਟ ਵਿੱਚ ਗੋਲ ਕੀਤੇ। ਆਸਟ੍ਰੇਲੀਆ ਲਈ ਟੌਮ ਕ੍ਰੇਗ ਨੇ 25ਵੇਂ ਮਿੰਟ 'ਚ ਜਦਕਿ ਬਲੇਕ ਗੋਵਰਸ ਨੇ 55ਵੇਂ ਮਿੰਟ 'ਚ ਗੋਲ ਕੀਤਾ।  ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ਆਪਣੇ ਪੂਲ ਬੀ...
ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

ਐਮ.ਐਲ.ਏ ਫਰੀਦਕੋਟ ਨੇ ਬੱਚਿਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ

Punjab News
ਫ਼ਰੀਦਕੋਟ 02 ਅਗਸਤ, 2024 ਅੱਜ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪਿੰਡ ਸੁੱਖਣਵਾਲਾ ਵਿਖੇ ਸੁਵਿਧਾ ਕੈਂਪ ਲਗਾਉਣ ਉਪਰੰਤ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸੈਕੰਡਰੀ ਸਕੂਲ ਵਿਖੇ ਅਚਨਚੇਤ ਦੌਰਾ ਕੀਤਾ ਅਤੇ ਸਕੂਲ ਵਿੱਚ ਬੂਟੇ ਲਗਾਏ । ਇਸ ਦੌਰਾਨ ਐਮ.ਐਲ.ਏ ਸੇਖੋਂ ਨੇ ਬੱਚਿਆਂ ਨੂੰ ਸੰਬੋਧਿਤ ਹੁੰਦਿਆ ਵਾਤਾਵਰਨ ਪ੍ਰਤੀ ਆਪਣੇ ਫਰਜ ਤੋਂ ਜਾਣੂ ਕਰਵਾਇਆ । ਉਨ੍ਹਾਂ ਕਿਹਾ ਕਿ ਵੱਧ ਰਹੇ ਤਾਪਮਾਨ, ਖਰਾਬ ਹੋ ਰਹੀ ਫਿਜ਼ਾ ਅਤੇ ਪ੍ਰਦੂਸ਼ਣ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਠੀਕ ਕੀਤਾ ਜਾ ਸਕਦਾ ਹੈ । ਉਨ੍ਹਾਂ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਬੱਚਿਆਂ ਵੱਲ ਵਧੇਰੇ ਧਿਆਨ ਦੇਣ ਦੀ ਅਪੀਲ ਕੀਤੀ ਜੋ ਪੜ੍ਹਾਈ ਵਿੱਚ ਕਮਜ਼ੋਰ ਹਨ ।  ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਰੁਤਬਾ ਸਮਾਜ ਵਿੱਚ ਬਹੁਤ ਉੱਚਾ ਹੈ ਅਤੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਇਸ ਰੁਤਬੇ ਨੂੰ ਕਾਇਮ ਰੱਖਣ ਵਾਸਤੇ ਕੋਈ ਕਸਰ ਨਹੀਂ ਛੱਡੀ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਸਰਕਾਰੀ ਸਕੂਲ ਦੇ ਬੱਚਿਆਂ ਦੇ ਨਤੀਜੇ ਕਾਫੀ ਬਿਹਤਰ ਆ ਰਹੇ ਹਨ ਪਰ ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਤੱਕ 06 ਅਗਸਤ ਨੂੰ ਕੱਢੀ ਜਾਵੇਗੀ ‘ਸਵੱਛਤਾ ਸਾਈਕਲ ਰੈਲੀ’

Punjab News
ਮਾਨਸਾ, 02 ਅਗਸਤ:‘ਸਵੱਛ ਮਾਨਸਾ’ ਥੀਮ ਹੇਠ 06 ਅਗਸਤ ਨੂੰ ਸਵੇਰੇ 07 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸੈਂਟਰਲ ਪਾਰਕ ਮਾਨਸਾ ਤੱਕ ‘ਸਵੱਛਤਾ ਸਾਈਕਲ ਰੈਲੀ’ ਕੱਢੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ।ਉਨ੍ਹਾਂ ਇਸ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਇਲਾਵਾ ਆਮ ਲੋਕਾਂ ਦੀ ਇਸ ਰੈਲੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸ਼ਹਿਰ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਸਾਈਕਲ ਗਰੁੱਪ ਵੱਲੋਂ ਵੀ ਵਿਸ਼ੇਸ਼ ਤੌਰ ’ਤੇ ਇਸ ਸਵੱਛਤਾ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ ਇਹ ਸਵੱਛਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਸ ਸਟੈਂਡ ਮਾਨਸਾ, ਰੇਲਵੇ ਫਾਟਕ, ਗਊਸ਼ਾਲਾ ਰੋਡ, ਵਾਟਰ ਵਰਕਸ ਰੋਡ ਤੋਂ ਹੁੰਦੀ ਹੋਈ ਸੈਂਟਰਲ ਪਾਰਕ ਮਾਨਸਾ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਸਵੱਛਤਾ ਰੈਲੀ ਵਿਚ ਭਾਗ ਲੈਣ ਵ...
ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

Punjab News
ਲੁਧਿਆਣਾ, 02 ਅਗਸਤ (000) - ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਾਢੇ ਤਿੰਨ ਵਜੇ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗਿੱਲ ਤੇ ਬੁਲਾਰਾ ਪਿੰਡ ਦੀ ਹੱਦਬੰਦੀ 'ਤੇ ਨਾਕਾਬੰਦੀ ਦੌਰਾਨ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ ਗਏ ਹਨ। ਸਿਹਤ ਵਿਭਾਗ ਦੀ ਟੀਮ ਵਿੱਚ ਡੀ.ਐਚ.ਓ ਰਿਪੂ ਧਵਨ ਅਤੇ ਫੂਡ ਸੇਫਟੀ ਅਫਸਰ ਲਵਦੀਪ ਸਿੰਘ ਦੇ ਨਾਲ ਥਾਣਾ ਸਦਰ ਦੀ ਪੁਲਿਸ ਪਾਰਟੀ ਵੀ ਸ਼ਾਮਲ ਸੀ। ਹਲਕਾ ਨਿਵਾਸੀਆਂ ਵੱਲੋਂ, ਵਿਧਾਇਕ ਛੀਨਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਅਹਿਮਦਗੜ੍ਹ ਤੋਂ ਸਿੰਥੈਟਿਕ ਦੁੱਧ ਅਤੇ ਪਨੀਰ ਵੱਡੀ ਮਾਤਰਾ ਵਿੱਚ ਲੁਧਿਆਣਾ ਸ਼ਹਿਰ ਵਿੱਚ ਵੇਚਿਆ ਜਾਂਦਾ ਹੈ ਜਿਸ ਨਾਲ ਸ਼ਹਿਰ ਦੇ ਭੋਲੇ ਭਾਲੇ ਲੋਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਦੀ ਟੀਮ ਵੱਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਮਲੇਰਕੋਟਲਾ ਪਾਸਿਓਂ ਦੁੱਧ ਅਤੇ ਪਨੀਰ ਦੀਆਂ ਆਉਣ ਵਾਲੀਆਂ ਗੱਡੀਆਂ ਦੀ ਅਚਨਚੇਤ ਚੈਕਿੰਗ ਕਰਦਿਆਂ 38 ਵਾਹਨਾਂ ਦੇ ਦੁੱਧ ਅਤੇ ਪਨੀਰ ਦੇ ਸੈਂਪਲ ਲਏ ਗਏ। ਵਿਧਾਇਕ ਛੀਨਾ, ਡੀ.ਐਚ.ਓ. ਰਿਪੂ ਧਵਨ, ਐਫ.ਐਸ.ਓ ਲਵਦ...
ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 90 ਰੋਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰੜ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ, ਜ...
ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ

ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ

Punjab News
ਲੁਧਿਆਣਾ, 2 ਅਗਸਤ (000) - ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੈਡੋਂ ਬੇਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਮੇਤ ਵੱਖ-ਵੱਖ ਵਿਅਕਤੀਆਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਕੈਂਪ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਐਸ.ਡੀ.ਐਮ. ਰਜਨੀਸ਼ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਿਧਾਇਕ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ। ...
ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

Punjab News
ਬਠਿੰਡਾ, 2 ਅਗਸਤ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ) ਦੀ ਸਥਾਪਨਾ ਸਰਕਾਰ ਵੱਲੋਂ 1995 ਵਿੱਚ ਮੁਹਾਲੀ ਵਿਖੇ ਕੀਤੀ ਗਈ ਸੀ। ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨਆਈਆਈਐਫਟੀ ਡਿਜ਼ਾਈਨ, ਪ੍ਰਬੰਧਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿੱਥੇ ਚਾਹਵਾਨ ਵਿਦਿਆਰਥੀ ਦਾਖਲਾ ਲੈਣ ਅਤੇ ਇਸਦੇ ਵਿਦਿਅਕ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਦੇਸ਼ ਭਰ ਤੋਂ ਆਉਂਦੇ ਹਨ। ਇੰਸਟੀਚਿਊਟ ਹਰ ਬੀਤਦੇ ਸਾਲ ਦੇ ਨਾਲ ਨਵੇਂ ਕੋਰਸਾਂ ਨੂੰ ਜੋੜਦਾ ਹੈ ਅਤੇ ਕੱਪੜਾ ਉਦਯੋਗ ਨਾਲ ਲਗਾਤਾਰ ਮਜ਼ਬੂਤ ਸਬੰਧਾਂ ਨੂੰ ਵਿਕਸਿਤ ਕਰਦਾ ਹੈ। ਉਦਯੋਗ ਨੂੰ ਫੈਸ਼ਨ ਕਾਰੋਬਾਰ ਵਿੱਚ ਸਿਖਲਾਈ ਪ੍ਰਾਪਤ ਪੇਸ਼ੇਵਰ ਪ੍ਰਦਾਨ ਕਰਨ ਲਈ, ਐਨਆਈਆਈਐਫਟੀ, ਮੋਹਾਲੀ ਨੇ ਸਾਲ 2008 ਵਿੱਚ ਲੁਧਿਆਣਾ ਵਿਖੇ ਕੇਂਦਰ ਵੀ ਸਥਾਪਿਤ ਕੀਤੇ ਹਨ। ਡੀ.ਪੀ.ਐਸ. ਖਰਬੰਦਾ, ਸਕੱਤਰ (ਨਿਵੇਸ਼ ਪ੍ਰਮੋਸ਼ਨ)-ਕਮ-ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਅਤੇ ਡਾਇਰੈਕਟਰ ਜਨਰਲ, ਐਨਆਈਆਈਐਫਟੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ ਗ...