ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ
ਐੱਸ.ਏ.ਐੱਸ ਨਗਰ, 06 ਅਗਸਤ:
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਮਿਡਲ ਸਮਾਰਟ ਸਕੂਲ, ਫੇਜ਼ 2, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੇਜ਼ 2 ਤੇ ਸਰਕਾਰੀ ਹਾਈ ਸਕੂਲ ਫੇਜ਼ 5, ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਅਤੇ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਇਕ ਕਰ ਕੇ ਕੰਮ ਕਰ ਰਿਹਾ ਹੈ। ਜਿੱਥੇ ਵੱਡੀ ਗਿਣਤੀ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ, ਉੱਥੇ ਉਹਨਾਂ ਨੂੰ ਜਾਗਰੂਕ ਕਰਨ ਲਈ ਵੀ ਵੱਡੇ ਪੱਧਰ ਉੱਤੇ ਉ...