ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 6 ਅਗਸਤ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ।
ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ...