ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾ ਕਵਿਤਾ ਸਿੰਘ
ਫਾਜਿਲਕਾ 1 ਅਗਸਤ
ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ ਰਲੀਜ਼ ਕੀਤਾ ਗਿਆ।
ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ—ਘਰ ਜਾ ਕੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਗਾਤਾਰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸ...








