
ਐਂਟੀ ਡੇਂਗੂ ਮਹੀਨੇ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਟੀਮਾਂ ਸ਼ਹਿਰੀ ਖੇਤਰ ਵਿੱਚ ਕਾਰਜਸ਼ੀਲ
ਮਾਨਸਾ, 15 ਜੁਲਾਈ:ਡੇਂਗੂ ਤੇ ਮਲੇਰੀਏ ਦੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਖੇਤਰ ਵਿਚ ਕਾਰਜਸ਼ੀਲ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ, ਗਲੀਆਂ, ਘਰਾਂ ਵਿੱਚ ਪਏ ਗਮਲੇ, ਟੁੱਟੇ ਬਰਤਨ, ਟਾਇਰਾਂ ਆਦਿ ਵਿਚ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਦਫ਼ਤਰਾਂ ਅਤੇ ਘਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਇਸ ਦਿਨ ਕੂਲਰਾਂ ਦਾ ਪਾਣੀ ਕੱਢ ਕੇ ਚੰਗੀ ਤਰ੍ਹਾਂ ਸੁਕਾਅ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਫਰਿੱਜਾਂ ਦੇ ਪਿੱਛੇ ਲੱਗੀ ਟਰੇਅ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਸਰੀਰ ਨੂੰ ਪੂਰਾ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦਾ ਹਨ ਜਿਸ ਨਾਲ ਮੱਛਰ...