ਪਿਛਲੇ ਸਾਲ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਚੈਕ ਤਕਸੀਮ ਕਰਨ ਦੀ ਲੜੀ ਤਹਿਤ 1 ਲੱਖ 20 ਹਜਾਰ ਰੁਪਏ ਦੇ ਚੈਂਕ ਭੇਂਟ
ਫਾਜ਼ਿਲਕਾ 5 ਅਗਸਤ
ਪੰਜਾਬ ਸਰਕਾਰ ਸਰਹੱਦੀ ਇਲਾਕੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਾਲ 2023 ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਪਿੰਡਾਂ/ਢਾਣੀਆਂ ਨੂੰ ਰਾਹਤ ਵਜੋਂ ਚੈਕ ਭੇਟ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹੜ ਪ੍ਰਭਾਵਿਤ ਪਿੰਡਾਂ ਦੇ 55 ਜਣਿਆਂ ਨੂੰ 1 ਲੱਖ 20 ਹਜਾਰ ਦੇ ਚੈਂਕ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਮਾਰਕੀਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਭੇਟ ਕੀਤੇ।
ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਅੱਖੀ ਘੜੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਹੜਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਤੇ ਹੁਣ ਹੜਾਂ ਅਤੇ ਭਾਰੀ ਬਾਰਿਸ਼ਾਂ ਨਾਲ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਹਾਇਤਾ...