Tuesday, September 23Malwa News
Shadow

Author: admin

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਵਾਤਾਵਰਣ ਨੂੰ ਬਚਾਉਣ ਲਈ ਲਗਾਏ ਪੌਦੇ

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਵਾਤਾਵਰਣ ਨੂੰ ਬਚਾਉਣ ਲਈ ਲਗਾਏ ਪੌਦੇ

Punjab News
ਸ੍ਰੀ ਮੁਕਤਸਰ ਸਾਹਿਬ  12 ਜੁਲਾਈ                      ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ 30 ਸਤੰਬਰ 2024 ਤੱਕ  ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਨੇ ਡੇਰਾ ਭਾਈ ਮਸਤਾਨ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ।                         ਜਿਲ੍ਹਾ ਅਤੇ ਸੈਸ਼ਨਜ ਜੱਜ  ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ  ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਭਰ ਵਿਚ ਪਹਿਲਾ ਵਾਤਾਵਰਨ ਸਮੇਲਨ ਆਯੋਜਿ...
ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਅਗਾਊਂ ਢੁਕਵੇਂ ਪ੍ਰਬੰਧ : ਜਸਪ੍ਰੀਤ ਸਿੰਘ

ਪਰਾਲੀ ਦੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਅਗਾਊਂ ਢੁਕਵੇਂ ਪ੍ਰਬੰਧ : ਜਸਪ੍ਰੀਤ ਸਿੰਘ

Punjab News
ਬਠਿੰਡਾ, 12 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਲਈ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਖੇਤੀਬਾੜੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ, ਉਦਯੋਗਪਤੀਆਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।         ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਢੁਕਵੀਂਆਂ ਆਗਾਮੀ ਤਿਆਰੀਆਂ ਕਰ ਲ...
ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਮੱਦੇਨਜ਼ਰ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

Breaking News
ਬਠਿੰਡਾ, 12 ਜੁਲਾਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂਅਤੇ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾਰਕਫੈੱਡ ਵੱਲੋਂ ਜ਼ਿਲ੍ਹਾ ਬਠਿੰਡਾ ਵਿੱਚ ਵਾਤਾਵਰਣ ਨੂੰ ਹਰਾਂ-ਭਰਾਂ ਬਣਾਉਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ 500 ਵੱਖ-ਵੱਖ ਕਿਸਮ ਦੇ ਪੌਦੇ ਲਗਾਉਣ ਦੀ ਸ਼ੁਰੂਆਤ ਐਡੀਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ੍ਰੀ ਐਸ.ਪੀ.ਐਸ ਪਰਮਾਰ, ਆਈ.ਪੀ.ਐਸ ਵੱਲੋਂ ਸਥਾਨਕ ਮਾਰਕਫੈੱਡ ਦਫ਼ਤਰ ਵਿਖੇ ਪੌਦੇ ਲਗਾ ਕੇ ਕੀਤੀ ਗਈ। ਇਸ ਮੌਕੇ ਤੇ ਡਾਇਰੈਕਟਰ ਮਾਰਕਫੈੱਡ ਸ੍ਰੀ ਟਹਿਲ ਸਿੰਘ ਸੰਧੂ ਨੇ ਵੀ ਪੌਦੇ ਲਗਾਉਣ ਦੀ ਰਸਮ ਨਿਭਾਈ। ਇਸ ਮੌਕੇ ਤੇ ਸ੍ਰੀ ਐਸ.ਪੀ.ਐਸ ਪਰਮਾਰ ਨੇ ਮਾਰਕਫੈਡ ਵਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਦੇ ਮੱਦੇਨਜ਼ਰ ਲਗਾਏ ਜਾ ਰਹੇ ਪੌਦਿਆਂ ਨੂੰ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਇਹ ਵੀ ਪ੍ਰੇਰਿਤ ਕੀਤਾ ਕਿ ਲਗਾਏ ਜਾ ਰਹੇ ਪੌਦਿਆਂ ਦੀ ਬਾਅਦ ਵਿਚ ਸਾਂਭ-ਸੰਭਾਲ ਕਰਨੀ ਵੀ ਯਕੀਨੀ ਬਣਾਈ ਜਾਵੇ।  ਇਸ ਦੌਰਾਨ ਡਾਇਰੈਕਟਰ ਮਾਰਕਫੈੱਡ ਸ੍ਰੀ...
ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

ਅਨੁਸੂਚਿਤ ਜਾਤੀ ਆਯੋਗ ਨੇ ਦਿੱਤਾ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾੲਤਾਂ ਦੇ ਤੁਰੰਤ ਨਿਪਟਾਰੇ ਦਾ ਨਿਰਦੇਸ਼

Punjab News
ਫ਼ਿਰੋਜ਼ਪੁਰ 12 ਜੁਲਾਈ 2024.            ਪੰਜਾਬ ਅਨੁਸੂਚਿਤ ਜਾਤੀ ਆਯੋਗ ਦੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ.ਏ.ਐਸ. ਅਤੇ ਕਮਿਸ਼ਨ ਦੇ ਮੈਂਬਰ ਐਸ.ਸੀ. ਵਰਗ ਨਾਲ ਸਬੰਧਿਤ ਸ਼ਿਕਾਇਤਾ ਦਾ ਨਿਪਟਾਰਾ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਵੱਲੋਂ ਪ੍ਰਾਪਤ ਹੋਈਆ ਸ਼ਿਕਾਇਤਾਂ ਦਾ ਹੱਲ ਕਰਨ ਲਈ ਵਿਚਾਰ ਚਰਚਾ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਚਾਰ ਵਟਾਂਦਰਾ ਕੀਤਾ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਐਡਵੋਕੇਟ ਪਰਮਿਲਾ ਫਲੀਆਂਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।   ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਫਿਰੋਜ਼ਪੁਰ ਜਿਲ੍ਹੇ ਨਾਲ ਸਬੰਧਤ 28 ਸ਼ਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 25 ਪੁਲਿਸ ਅਤੇ...
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ

Punjab News
ਜਗਰਾਓ, ਲੁਧਿਆਣਾ,12 ਜੁਲਾਈ (000) ਜ਼ਿਲ੍ਹਾ ਲੁਧਿਆਣਾ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਪੌਦੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਜਿਸਦੀ ਸ਼ੁਰੂਆਤ ਸ਼ੁਕਰਵਾਰ ਨੂੰ ਤਹਿਸੀਲ ਜਗਰਾਉਂ ਦੇ ਪਿੰਡ ਗ਼ਾਲਿਬ ਕਲਾਂ ਤੋਂ ਡਿਪਟੀ ਕਮਿਸ਼ਨਰ ਸਾਕਸ਼ੀ ਨੇ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਨਵਦੀਪ ਕੌਰ ਵੀ ...
ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

ਸਿਵਲ ਸਰਜਨ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ਦੇ ਅਗਾਊ ਪ੍ਰਬੰਧਾਂ ਸੰਬਧੀ ਕੀਤੀ ਮੀਟਿੰਗ

Punjab News
ਫ਼ਿਰੋਜ਼ਪੁਰ,12 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਮਾਨਸੂਨ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸੰਭਾਵੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰਖਦੇ ਹੋਏ ਸਿਹਤ ਵਿਭਾਗ ਦੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ, ਐਨ.ਆਈ.ਐਮ.ਏ., ਨਰਸਿੰਗ ਕਾਲਜਾਂ, ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਫਲੱਡ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਬਨਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੜ੍ਹਾ ਦੌਰਾਨ ਐਮਰਜੈਂਸੀ ਸਿਹਤ ਸਹੂਲਤਾਂ ਮੁਹੱ...
ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਲਗਾਇਆ

Punjab News
ਫਰੀਦਕੋਟ 12 ਜੂਨ , ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵਿਖੇ ਮਿਤੀ 8 ਜੁਲਾਈ ਤੋਂ 12 ਜੁਲਾਈ ਤੱਕ 05 ਦਿਨਾਂ ਦਾ ‘ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ’ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਕੋਰਸ ਵਿੱਚ ਪਿੰਡ ਘੁਗਿਆਣਾ, ਬੇਗੂਵਾਲਾ, ਚੁੱਘਾ ਸਿੰਘ ਨਗਰ, ਜਲਾਲੇਆਣਾ, ਡੱਲੇਵਾਲਾ, ਫਿੱਡੇ ਖੁਰਦ ਅਤੇ ਫਰੀਦਕੋਟ ਤੋਂ 24 ਲੜਕੀਆਂ ਅਤੇ ਔਰਤਾਂ ਨੇ ਭਾਗ ਲਿਆ। ਇਸ ਮੌਕੇ ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਿਖਿਆਰਥੀਆਂ ਨੂੰ ਕੇ. ਵੀ. ਕੇ. ਫਰੀਦਕੋਟ ਵਿਖੇ ਲੱਗਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਇਸ ਕੋਰਸ ਦੌਰਾਨ ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਦੀ ਮਹੱਤਤਾ ਅਤੇ ਇਸ ਤੋਂ ਤਿਆਰ ਹੋਣ ਵਾਲੇ ਪਦਾਰਥਾਂ ਬਾਰੇ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਦੱਸਿਆ ਕਿ ਮੌਸਮ ਦੌਰਾਨ ਫਲਾਂ ਅਤੇ ਸਬਜ਼ੀਆਂ ਦੇ ਮੁੱਲ ਘੱਟ ਹੋਣ ਕਾਰਨ ਉਸ ਸਮੇਂ ਉਹਨਾਂ ਦੇ ਵੱਖ-ਵੱਖ ਉਤਪਾਦ ਜਿਵੇਂ ਆਚਾਰ, ਚਟਣੀਆਂ, ਸੁਕੈਸ਼, ਜੈਮ, ਮੁਰੱਬਾ ਆਦਿ ਬਣਾ ਕੇ ਲੰਮੇ ਸਮੇਂ ਤੱਕ ਖਰਾਬ ਹੋਣ ਤੋਂ ਬਚਾਅ ਸਕਦੇ ਹਾਂ। ...
ਲੋੜਵੰਦ ਬੱਚਿਆਂ ਨੂੰ ਸੁਰੱਖਿਅਤ ਪਾਲਣ ਪੋਸ਼ਣ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ

ਲੋੜਵੰਦ ਬੱਚਿਆਂ ਨੂੰ ਸੁਰੱਖਿਅਤ ਪਾਲਣ ਪੋਸ਼ਣ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ

Punjab News
ਮਾਨਸਾ, 12 ਜੁਲਾਈ:ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਮਾਨਸਾ ਵਿੱਚ ਅਡਾਪਸ਼ਨ ਏਜੰਸੀ (S11) ਸਥਾਪਿਤ ਕੀਤੀ ਜਾਣੀ ਹੈ। ਇਹ ਏਜੰਸੀ ਬੱਚਿਆਂ ਨੂੰ ਗੋਦ ਲੈਣ ਵਿੱੱਚ ਸਹਾਇਤਾ ਕਰਦੀ ਹੈ। ਗੋਦ ਲੈਣ ਦੀ ਸਹੂਲਤ ਲਈ ਵਿਸ਼ੇਸ ਗੋਦ ਲੈਣ ਵਾਲੀਆਂ ਏਜੰਸੀਆਂ ਅਹਿਮ ਭੂਮਿਕਾ ਨਿਭਾਉਦੀਆ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਗੋਦ ਲੈਣ ਦੀ ਉਡੀਕ ਕਰ ਰਹੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਪਾਲਣ ਪੋਸ਼ਣ ਵਾਤਾਵਰਣ ਪ੍ਰਦਾਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਸੰਭਾਵੀ ਗੋਦ ਲੈਣ ਵਾਲੇ ਮਾਪੇ ਇੱਕ ਪੂਰੀ ਅਤੇ ਨੈਤਿਕ ਗੋਦ ਲੈਣ ਦੀ ਪ੍ਰਕਿਰਿਆ ਵਿੱਚੋ ਲੰਘਦੇ ਹਨ। ਜਿਲ੍ਹੇ ਵਿੱਚ ਅਜਿਹੀ ਏਜੰਸੀ ਦੀ ਮੌਜ਼ੂਦਗੀ ਨਾ ਸਿਰਫ ਬੱਚਿਆਂ ਨੂੰ ਗੋਦ ਲੈਣ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਵੇਗੀ, ਬਲਕਿ ਸਮੁੱਚੀਆਂ ਬਾਲ ਭਲਾਈ ਸੇਵਾਵਾਂ ਨੂੰ ਵੀ ਉਤਸ਼ਾਹਿਤ ਕਰੇਗੀ। ਇੱਕ ਵਿਸ਼ੇਸ ਗੋਦ ਲੈਣ ਵਾਲੀ ਏਜੰਸੀ ਦੀ ਸਥਾਪਨਾ ਅਨਾਥ ਛੱਡੇ ਗਏ ਅਤੇ ਸਮਰਪਣ ਕੀਤੇ ਬੱਚਿਆਂ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਗੈਰ—ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼...
ਪਿੰਡ ਬਾਦਲ ਵਿਖੇ ਲਗਾਇਆ ਜਨ ਸੁਵਿਧਾ ਕੈਂਪ

ਪਿੰਡ ਬਾਦਲ ਵਿਖੇ ਲਗਾਇਆ ਜਨ ਸੁਵਿਧਾ ਕੈਂਪ

Punjab News
ਲੰਬੀ,ਸ੍ਰੀ ਮੁਕਤਸਰ ਸਾਹਿਬ 12 ਜੁਲਾਈਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ—ਖੁਆਰੀ ਘਟਾਉਣ ਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਡਾ. ਸੰਜੀਵ ਸ਼ਰਮਾਂ ਐਸ ਡੀ.ਐਮ ਮਲੋਟ ਦੇ ਦਿਸ਼ਾਂ ਨਿਰਦੇਸ਼ਾਂ ਤੇ ਪਿੰਡ ਬਾਦਲ ਵਿਖੇ ਜਨ ਸੁਵਿਧਾ ਕੈਂਪ ਲਾਇਆ ਗਿਆ।ਇਹ ਸੁਵਿਧਾ ਕੈਂਪ ਸ੍ਰੀ ਸੰਜੀਵ ਕੁਮਾਰ ਬੀ.ਡੀ.ਪੀ.ਓ ਲੰਬੀ ਅਤੇ ਸ੍ਰੀ ਬਲਵਿੰਦਰ ਸਿੰਘ ਨੈਬ ਤਹਿਸੀਲਦਾਰ ਲੰਬੀ ਦੀ ਅਗਵਾਈ ਹੇਠ ਲਗਾਇਆ ਗਿਆ , ਜਿੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਅਤੇ ਉਹਨਾਂ ਦੇ ਮਸਲਿਆਂ ਦਾ ਮੌਕੇ ’ਤੇ ਨਿਬੇੜਾ ਕੀਤਾ। ਉਹਨਾਂ ਕਿਹਾ ਕਿ ਜਿਨ੍ਹਾਂ ਸਕਾਇਤਾਂ/ਮੁਸਕਿਲਾਂ ਦਾ ਮੌਕੇ ਨਿਪਟਾਰਾ ਨਹੀਂ ਹੋ ਸਕਿਆਂ ਉਨ੍ਹਾਂ ਦੇ ਮੱਸਲਿਆਂ ਦਾ 15 ਦਿਨਾਂ ਦੇ ਅੰਦਰ ਅੰਦਰ ਹੱਲ ਕਰ ਦਿਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਕੈਂਪ ’ਚ ਸਾਂਝ ਕੇਂਦਰ ਸਣੇ ਦਫ਼ਤਰ ਸਮਾਜਿਕ ਸੁਰੱਖਿਆ, ਕਿਰਤ ਵਿਭਾਗ,ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮਾਲ ਵਿਭਾਗ, ਆਦਿ ਨੇ ਕਾਊਂਟਰ ਲਗਾ ਕੇ ਪਿੰਡ ਵਾਸੀਆਂ ਨੂੰ ਮੌਕੇ ਤੇ ਹੀ ਸਰਕਾਰੀ ਸਹੂਲਤਾਂ ਦਾ ਲਾਭ ਪਹੁਚਾਇਆ ਗਿਆ।ਇਸ...
ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਨਰਮੇ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

Punjab News
ਬਠਿੰਡਾ, 12 ਜੁਲਾਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਪਿੰਡ ਮਾਨਕ ਖਾਨਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਸਹਾਇਕ ਪ੍ਰੋ: ਪੌਦ ਸੁਰੱਖਿਆ ਕੇ.ਵੀ.ਕੇ. ਡਾ. ਵਿਨੈ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 35 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਕਿਸਾਨ ਵੀਰਾਂ ਨਾਲ ਫ਼ਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਇਨ੍ਹਾਂ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਬਾਰੇ ਵੀ ਦੱਸਿਆ ਗਿਆ ਅਤੇ ਸਲਾਹ ਦਿੱਤੀ ਗਈ ਕਿ ਫ਼ਸਲ ਤੇ ਜ਼ਿਆਦਾ ਹਮਲੇ ਦੀ ਸੂਰਤ ਵਿੱਚ ਸੰਯੁਕਤ ਕੀਟ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕਾਂ ਦੀ ਹੀ...