
ਨਗਰ ਨਿਗਮ ਅਬੋਹਰ ਵੱਲੋਂ ਦੋ ਦਿਨ ਵਿੱਚ 200 ਤੋਂ ਜਿਆਦਾ ਬੇਸਹਾਰਾ ਜਾਨਵਰ ਗਊਸ਼ਾਲਾ ਭੇਜੇ ਗਏ
ਅਬੋਹਰ 12 ਜੁਲਾਈਨਗਰ ਨਿਗਮ ਅਬੋਹਰ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਤੋਂ ਬੇਸਹਾਰਾ ਜਾਨਵਰਾਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਣ ਦਾ ਕੰਮ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ 11 ਜੁਲਾਈ ਨੂੰ 70 ਅਤੇ 10 ਜੁਲਾਈ ਨੂੰ 124 ਜਾਨਵਰ ਫੜ ਕੇ ਸਲੇਮ ਸ਼ਾਹ ਗਊਸ਼ਾਲਾ ਭੇਜੇ ਗਏ ਹਨ। ਇਹ ਮੁਹਿੰਮ ਅੱਜ ਵੀ ਜਾਰੀ ਹੈ ਅਤੇ ਖਬਰ ਲਿਖੇ ਜਾਣ ਤੱਕ ਲਗਭਗ ਦੋ ਦਰਜਨ ਜਾਨਵਰ ਇਕੱਠੇ ਕਰ ਲਏ ਗਏ ਹਨ ਜਿਨਾਂ ਨੂੰ ਗਉਸ਼ਾਲਾ ਵਿੱਚ ਭੇਜਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਪਹਿਲੀ ਜਨਵਰੀ ਤੋਂ ਲੈ ਕੇ ਹੁਣ ਤੱਕ 905 ਜਾਨਵਰ ਗਊਸ਼ਾਲਾਵਾਂ ਵਿੱਚ ਭੇਜੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਨੂੰ ਸਲੇਮ ਸ਼ਾਹ ਦੀ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਸਲੇਮ ਸ਼ਾਹ ਗਊਸ਼ਾਲਾ ਵਿਖੇ ਭੇਜ ਸਕਦੇ ਹਨ। ਉਹਨਾਂ ਨੇ ਕਿਹਾ ਕਿ ਜਦ ਅਸੀਂ ਬੇਸਹਾਰਾ ਜਾਨਵਰ ਛੱਡਦੇ ਹਾ...