ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਹੈ।
ਇਹ ਅਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ , ਜਿਸਦਾ ਉਦੇਸ਼ ਨਸ਼ਾ ਤਸਕਰਾਂ/ਸ਼ਰਾਬ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾ ਕੇ ਅਭਿਆਨ ...