
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਅੰਮ੍ਰਿਤਸਰ 12 ਜੁਲਾਈ--
ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ...