
ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਮਾਸਟਰ ਜਗਸੀਰ ਸਿੰਘ
ਨਥਾਣਾ (ਬਠਿੰਡਾ) : 11 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਲਗਾਏ ਜਾ ਰਹੇ ਸਪੈਸ਼ਲ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਅਧੀਨ ਪੈਂਦੀ ਨਗਰ ਪੰਚਾਇਤ ਨਥਾਣਾ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ਼ ਅਹਿਮਦ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਰਾਕੇਸ਼ ਕੁਮਾਰ ...