Friday, May 8Malwa News
Shadow

Author: admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਤਰੀਕ ‘ਚ ਮੁੜ ਵਾਧਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਤਰੀਕ ‘ਚ ਮੁੜ ਵਾਧਾ

Breaking News
ਅੰਮ੍ਰਿਤਸਰ 1 ਅਗਸਤ 2024 -: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਵਿਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ। ਹੁਣ ਵੋਟਾਂ ਬਣਵਾਉਣ ਦੀ ਆਖ਼ਰੀ ਮਿਤੀ 16 ਸਤੰਬਰ 2024 ਹੋਵੇਗੀ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਰਜਿਸਟਰੇਸ਼ਨ 16 ਸਤੰਬਰ 2024 ਤੱਕ ਹੋਵੇਗੀ ਅਤੇ ਇਸ ਦੀ ਸ਼ੁਰੂਆਤੀ ਪ੍ਰਕਾਸ਼ਨਾ 8 ਅਕਤੂਬਰ 2024 ਤੱਕ ਹੋਵੇਗੀ। ਉਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਇਤਰਾਜ ਦੇਣ ਦੀ ਆਖਿਰੀ ਮਿਤੀ 29 ਅਕਤੂਬਰ 2024 ਹੋਵੇਗੀ ਅਤੇ ਸਾਰੇ ਇਤਰਾਜਾਂ ਅਤੇ ਦਾਅਵਿਆਂ ਦਾ ਨਿਪਟਾਰਾ 8 ਨਵੰਬਰ 2024 ਤੱਕ ਕੀਤਾ ਜਾਵੇਗਾ।  ਸ...
ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

Punjab News
ਅੰਮ੍ਰਿਤਸਰ 1 ਅਗਸਤ 2024-- ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਸਿਹਤਮੰਦ ਅਤੇ ਤਦਰੁੰਸਤ ਬੇਟੀਆ ਭਾਰਤ ਦੇ ਨਿਰਮਾਣ ਵਿੱਚ ਉਘਾ ਯੋਗਦਾਨ ਦੇ ਰਹਿਆ ਹਨ। ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ। ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋ ਪ੍ਰੇਰਨਾ ਲੈਣੀ ਚਾਹੀਦੀ ਹੈ । ਇਸ ਮੌਕੇ ਤੇ ਉਨ੍ਹਾ ਸੈਲਫ ਹਾਈਜੀਨ ਕਿੱਟਾਂ ਦੀ ਵੰਡ ਕੀਤੀ। ਇਸ ਸਮਾਰੋਹ ਦੇ ਆਯੋਜਕ ਸ਼੍ਰੀ ਸੈਮਸਨ...
ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

Punjab News
ਮੋਗਾ, 1 ਅਗਸਤਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ...
ਨਸਿ਼ਆਂ ਵਿਰੁੱਧ  ਤਹਿਸੀਲ ਪੱਧਰੀ ਨਾਟਕਾਂ ਦਾ ਆਯੋਜਨ

ਨਸਿ਼ਆਂ ਵਿਰੁੱਧ  ਤਹਿਸੀਲ ਪੱਧਰੀ ਨਾਟਕਾਂ ਦਾ ਆਯੋਜਨ

Punjab News
ਸ੍ਰੀ ਮੁਕਤਸਰ ਸਾਹਿਬ 01 ਅਗਸਤ                          ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ,ਉਪ ਜਿ਼ਲਾ੍ਹ ਸਿੱਖਿਆ ਅਫਸਰ ਸ੍ਰੀ ਕਪਿਲ ਸ਼ਰਮਾ ਦੇ ਨਿਰਦੇਸ਼ਾਂ ਤੇ ਜੋਨ ਪੱਧਰ ਤੇ ਸਕੂਲਾਂ ਵਿੱਚ ਨਾਟਕਾਂ ਦਾ ਆਯੋਜਨ ਕੀਤਾ ਗਿਆ।                         ਜਿਕਰਯੋਗ ਹੈ ਕਿ ਇਹ ਨਾਟਕ ਡਾ ਸੰਜੀਵ ਕੁਮਾਰ ਐਸ ਡੀ ਐਮ ਮਲੋਟ ਦੁਆਰਾ ਲਿਖਿਆ ਗਿਆ ਹੈ।                          ਸ੍ਰੀ ਮੁਕਤਸਰ ਸਾਹਿਬ ਸਬ ਡਿਵੀਜ਼ਨ ਦੇ ਅਧੀਨ ਪੈਂਦੇ ਸਕੂਲਾਂ ਵਿੱਚ ਸ਼੍ਰੀਮਤੀ ਬਲਜੀਤ ਕੌਰ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ ਦੇ ਯੋਗ ਅਗਵਾਈ ਅਧੀਨ ਤਹਿਸੀਲ ਪੱਧਰ ਤੇ ਦਫਤਰ ਜਿ਼ਲ੍ਹਾ ਰੈਡ  ਕਰਾਸ ਸੋਸਾਇਟੀ ਆਡੀਟੋਰੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਨਾਟਕਾਂ ਦਾ ਸਫ਼ਲ ਆਯੋਜਨ ਕੀਤਾ ਗਿਆ।                          ਇਸ ਮੌਕੇ ਤੇ ਸ.ਕਰਨਬੀਰ ਸਿੰਘ ਮਾਨ, ਨਾਇਬ ਤਹਿਸੀਲਦਾਰ, ਲੱਖੇਵਾਲੀ ਉਚੇਚੇ ਤੌਰ ਤੇ ਸ਼ਾਮਿਲ ਹੋਏ।                         ਇਹਨਾਂ ਮੁਕਾ...
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

Breaking News
ਚੰਡੀਗੜ੍ਹ, 1 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ। ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫ...
ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

Punjab News
ਐੱਸ ਏ ਐੱਸ, 1 ਅਗਸਤ, 2024:ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ।       ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੀ.ਪੀ.ਆਰ. ਟੀਮ ਨੇ ਨਿਰਧਾਰਤ 10 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਉਤੇ 59 ਦੌੜਾਂ ਬਣਾਈਆਂ। ਡੀ.ਪੀ.ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ।     ਖੇਡ ਪੱਤਰਕਾਰਾਂ ਦੀ ਟੀਮ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ

Hot News
ਫ਼ਰੀਦਕੋਟ 01 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

Punjab News
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਲਾਇਬ੍ਰਰੀ ਸੀ.ਸੀ....
ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

Punjab News
ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਖਿਆ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਜਾਰੀ ਡੈਪੋ/ਬਡੀਜ ਮੁਹਿੰਮ ਤਹਿਤ ਸਮਾਗਮ ਦਾ ਆਯੋਜਨ ਕਰਦਿਆਂ ਜਾਗਰੂਕਤਾ ਸੰਦੇਸ਼ ਦੇਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ. ਬ੍ਰਿਜ ਮੋਹਨ ਸਿੰਘ ਬੇਦੀ ਪੁੱਜੇ ਸਨ। ...
ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

Punjab News
ਫ਼ਰੀਦਕੋਟ 1 ਅਗਸਤ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਕਾਰਨ ਨਿਵਾਣ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਪ੍ਰਤੀਕਿਰਿਆ ਕਰਦਿਆਂ ਆ ਰਹੀਆਂ ਸਮੱਸਿਆਵਾਂ ਨੂੰ ਫੋਰੀ ਹੱਲ ਕਰਨ ਦੇ ਹੁਕਮ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਕਾਰਣ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਟੀਮਾਂ ਬਣਾ ਕੇ ਨਿਵਾਣ ਵਾਲੇ ਇਲਾਕਿਆਂ ਵਿਚ ਨਗਰ ਕੌਂਸਲ, ਪਾਵਰਕਾਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਅਨੁਸਾਰ ਢੁਕਵੇਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਵਿਖੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਖੜੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚ...