Tuesday, September 23Malwa News
Shadow

Author: admin

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –  ਧਾਲੀਵਾਲ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –  ਧਾਲੀਵਾਲ

Punjab News
ਅਜਨਾਲਾ 11 ਜੁਲਾਈ 2024-- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।  ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਹਨਾਂ ਨੇ ਕਿਹਾ ਕਿ ਅਜਨਾਲਾ ਨੂੰ ਮਿਲਾਉਂਦੀਆਂ ਸਾਰੀਆਂ ਸੜਕਾਂ ਜਿੰਨਾ ਵਿੱਚ ਅਜਨਾਲਾ ਅੰਮ੍ਰਿਤਸਰ ਰਮਦਾਸ ਰੋਡ , ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ, ਅਜਨਾਲਾ ਤੋਂ ਕੋਰੀਡੋਰ ਨੂੰ ਜਾਂਦੀ ਸੜਕ ਸ਼ਾਮਿਲ ਹੈ , ਉੱਪਰ 50 ਹਜਾਰ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਹਨਾਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵੀ ਸਬੰਧਤ ਵਿਭਾਗਾਂ ਅਤੇ ਅਜਨਾਲਾ ਵਾਸੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਇਹ ਰੁੱਖ ਵੱਡੇ ਹੋ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ।  ਉਹਨਾਂ ਦੱਸਿਆ ਕਿ ਇਸ ਵਾਰ ਅਸੀਂ 50 ਫੀਸਦੀ ਬੂਟੇ ਜੋ ਕਿ ਕੇ ਜਨਤਕ ਥਾਵਾਂ ਉਤੇ ਲਾ ਰਹੇ ਹਾਂ, &n...
ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

Punjab News
ਅੰਮ੍ਰਿਤਸਰ, 11 ਜੁਲਾਈ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਦੱਸਿਆ ਕਿ ਹੁਣ ਤੱਕ ਸਵਾ ਦੋ ਲੱਖ ਦੇ ਕਰੀਬ ਬੂਟੇ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ। ਉਨਾਂ ਹਦਾਇਤ ਕੀਤੀ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਖਾਲੀ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ&n...
28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

28 ਜੁਲਾਈ ਤੱਕ ਹੋਵੇਗੀ ਅਗਨੀਵੀਰ ਦੇ ਰੂਪ ਵਿੱਚ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਰਜਿਸਟ੍ਰੇਸ਼ਨ

Breaking News
ਫਰੀਦਕੋਟ 11 ਜੁਲਾਈ, ਬੇਰੋਜਗਾਰ ਉਮੀਦਵਾਰ 28 ਜੁਲਾਈ 2024 ਤੱਕ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਰੋਜਗਾਰ ਤੇ ਉਤਪਤੀ ਅਫਸਰ ਸ੍ਰੀਮਤੀ ਡਿੰਪਲ ਨੇ ਦੱਸਿਆ ਕਿ ਅਗਨੀਵੀਰ ਹਵਾਈ ਸੈਨਾ ਭਰਤੀ ਦੀ ਯੋਗਤਾ 12 ਪਾਸ ਹੈ। ਲਿਖਤੀ ਪ੍ਰੀਖਿਆ ਮਿਤੀ 18 ਅਕਤੂਬਰ 2024 ਤੋਂ ਬਾਅਦ ਹੋਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਅਪਲਾਈ ਕਰਨ ਅਤੇ ਹੋਰ ਵਧੇਰੇ ਜਾਣਕਾਰੀ ਲਈ agnipathvayu.cdac.in ਲਿੰਕ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਵਾਂ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਅਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ 2 ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

Breaking News
ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ। ...
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਕੈਬਨਿਟ ਮੰਤ...
ਸਿਹਤ ਵਿਭਾਗ ਵੱਲੋਂ  ਅਬੋਹਰ ਵਿੱਖੇ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ

ਸਿਹਤ ਵਿਭਾਗ ਵੱਲੋਂ  ਅਬੋਹਰ ਵਿੱਖੇ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ

Punjab News
ਫਾਜਿਲਕਾ 11 ਜੁਲਾਈ : ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਅਤੇ  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ  ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੀ ਪ੍ਰਧਾਨਗੀ  ਵਿੱਚ  ਸਿਹਤ ਵਿਭਾਗ ਫਾਜਿਲਕਾ ਵੱਲੋਂ ਅੱਜ ਵਿਸ਼ਵ ਆਬਾਦੀ ਦਿਵਸ  ਸਿਵਿਲ ਹਸਪਤਾਲ ਅਬੋਹਰ ਵਿਖੇ ਮਨਾਇਆ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾਕਟਰ ਨੀਰਜਾ ਗੁਪਤਾ ਐੱਸ ਐਮ ਓ ਅਬੋਹਰ ਮਾਸ ਮੀਡੀਆ ਬ੍ਰਾਂਚ ਤੋਂ  ਦਿਵੇਸ਼ ਕੁਮਾਰ, ਸੁਨੀਲ ਟੰਡਨ ਹਰਮੀਤ ਸਿੰਘ ਨੇ ਸਮੂਲੀਅਤ ਕੀਤੀ।  ਇਸ ਦੋਰਾਨ ਬੀ ਸੀ ਸੀ ਸੁਖਦੇਵ ਸਿੰਘ, ਟਹਿਲ ਸਿੰਘ, ਸੰਜੇ ਕੁਮਾਰ, ਐਲ ਐਚ ਵੀ ਦਿਨੇਸ਼ ਰਾਣੀ, ਰਾਜੇਸ਼ ਕੁਮਾਰ ਹਾਜਰ ਸੀ.  ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਦੇ ਨੁਕਸਾਨਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਾ ਹੈ। ਅੱਜ ਜਿਲ੍ਹਾ ਫਾਜ਼ਿਲਕਾ ਵਿੱਚ "ਮਾਂ ਅਤੇ ਬੱਚੇ ਦੀ ਤ...
ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Hot News
ਲੁਧਿਆਣਾ, 11 ਜੁਲਾਈ (000) - ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ ਵਜੋਂ ਉਪ ਮੰਡਲ ਇੰਜੀਨੀਅਰ, ਗਲਾਡਾ ਕਰਨ ਅਗਰਵਾਲ ਨੇ ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਦੋ ਅਣਅਧਿਕਾਰਤ ਕਲੋਨੀ...
ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

ਪੰਜਾਬ ਦੇ ਸਾਰੇ ਵੇਰਕਾ ਮਿਲਕ ਪਲਾਂਟਾਂ ਵਿੱਚ ਲਗਾਏ ਜਾਣਗੇ ਪੌਦੇ : ਕਮਲ ਗਰਗ

Hot News
ਬਠਿੰਡਾ, 11 ਜੁਲਾਈ : ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਪੰਜਾਬ ਦੇ ਸਾਰੇ ਵੇਰਕਾ ਪਲਾਂਟਾਂ ਅੰਦਰ ਪੌਕੇ ਲਗਾਏ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਕਮਲ ਗਰਗ (ਆਈ.ਏ.ਐਸ) ਨੇ  ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਪਹਿਲੇ ਪੜਾਅ ’ਚ ਛਾਂਦਾਰ ਤੇ ਫ਼ਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਐਮ.ਡੀ. ਸ਼੍ਰੀ ਕਮਲ ਗਰਗ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਜਿੱਥੇ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ, ਉਥੇ ਹੀ ਉਨ੍ਹਾਂ ਦੀ ਸਾਂਭ-...
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ-ਲਾਈਨ ਪੋਰਟਲ ਤੇ ਆਪਣਾ ਨਾਮ ਕਰਾ ਸਕਦੇ ਹਨ ਦਰਜ਼

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ-ਲਾਈਨ ਪੋਰਟਲ ਤੇ ਆਪਣਾ ਨਾਮ ਕਰਾ ਸਕਦੇ ਹਨ ਦਰਜ਼

Breaking News
ਫਾਜਿਲਕਾ 11 ਜੁਲਾਈ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਂਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਸ੍ਰੀ ਸੰਦੀਪ ਰਿਣਵਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ ਲਈ ਪੋਰਟਲ ਖੋਲ ਦਿੱਤਾ ਗਿਆ ਹੈ। ਜਿਹੜੇ ਕਿਸਾਨਾਂ ਨੇ ਸਿੱਧੀ ਬਿਜਾਈ ਕਰਕੇ ਅਜੇ ਤੱਕ ਪੋਰਟਲ ਤੇ ਆਨਲਾਈਨ ਆਪਣਾ ਨਾਮ ਦਰਜ ਨਹੀਂ ਕੀਤਾ, ਉਹ ਕਿਸਾਨ 15 ਜੁਲਾਈ 2024 ਤੱਕ ਆਨਲਾਈਨ ਪੋਰਟਲ https://agrimachinerypb.com/home/DSR23Department ਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿੱਚ ਹੁਣ ਤੱਕ ਆਨ-ਲਾਈਨ ਪੋਰਟਲ ਤੇ ਕੁੱਲ 6426 ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘੋਸ਼ਿਤ 1500...
ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

Breaking News
ਐਸ.ਏ.ਐਸ. ਨਗਰ/ਚੰਡੀਗੜ੍ਹ, 11 ਜੁਲਾਈ: ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ (ਆਈ.ਸੀ.ਏ.ਆਈ.) ਵੱਲੋਂ ਹਰ ਸਾਲ ਮਈ ਵਿੱਚ ਲਈਆਂ ਜਾਂਦੀਆਂ ਸੀ.ਏ. ਫਾਈਨਲ ਤੇ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਟ੍ਰਾਈਸਿਟੀ ਦੇ 23 ਸਾਲਾ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਦੀ ਅੰਤਮ ਪ੍ਰੀਖਿਆ ਦੇ ਦੋਵਾਂ ਗਰੁੱਪਾਂ ਵਿੱਚ ਬਾਜ਼ੀ ਮਾਰੀ ਹੈ। ਮੁਹਾਲੀ ਵਾਸੀ ਪ੍ਰਖ਼ਰ ਨੇ ਛੇ ਵਿਸ਼ਿਆਂ ਵਿੱਚੋਂ ਚਾਰ ਵਿੱਚ ਡਿਸਟਿਕਸ਼ਨ ਹਾਸਲ ਕੀਤੀ ਅਤੇ ਕੁੱਲ 68 ਫੀਸਦੀ ਅੰਕ ਹਾਸਲ ਕੀਤੇ। ਸਕੂਲੀ ਦਿਨਾਂ ਤੋਂ ਹੀ ਬੇਹੱਦ ਹੋਣਹਾਰ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਫਾਊਂਡੇਸ਼ਨ (ਸੀ.ਏ. ਐਂਟਰੈਂਸ) ਅਤੇ ਆਈ.ਪੀ.ਸੀ.ਸੀ. ਪ੍ਰੀਖਿਆ (ਸੀ.ਏ. ਇੰਟਰਮੀਡੀਏਟ) ਵੀ ਪਾਸ ਕੀਤੀ ਹੋਈ ਹੈ। ਵਿਹਲੇ ਸਮੇਂ ਵਿੱਚ ਪੜ੍ਹਨ, ਘੁੰਮਣ ਤੇ ਕ੍ਰਿਕਟ ਦੇਖਣ ਤੇ ਖੇਡਣ ਵਾਲੇ ਪ੍ਰਖ਼ਰ ਨੇ ਖ਼ੁਸ਼ੀ ਵਿੱਚ ਖੀਵੇ ਹੁੰਦੇ ਹੋਏ ਦੱਸਿਆ ਕਿ ਅੱਜ ਉਸ ਦੀ ਖ਼ੁਸ਼ੀ ਦੀ ਕੋਈ ਸੀਮਾ ਨਹੀਂ ਹੈ ਕਿਉਂਕਿ ਅੱਜ ਉਸ ਦੀ ਸਾਲਾਂ ਦੀ ਮਿਹਨਤ ਦਾ ਮਨਚਾਹਿਆ ਫਲ ਮਿਲਿਆ ਹੈ। ਉਸ ਨੇ ਕਿਹਾ ਕਿ ਆਪ...