Saturday, August 8Malwa News
Shadow

Author: admin

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 90 ਰੋਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰੜ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ, ਜ...

ਮਾਛੀਵਾੜਾ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸੁਵਿਧਾ ਕੈਂਪ ਆਯੋਜਿਤ

Punjab News
ਲੁਧਿਆਣਾ, 2 ਅਗਸਤ (000) - ਪੰਜਾਬ ਸਰਕਾਰ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੈਡੋਂ ਬੇਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਮੇਤ ਵੱਖ-ਵੱਖ ਵਿਅਕਤੀਆਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਕੈਂਪ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਐਸ.ਡੀ.ਐਮ. ਰਜਨੀਸ਼ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਿਧਾਇਕ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ। ...

ਬਠਿੰਡਾ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਕਾਉਂਸਲਿੰਗ ਸੈਸ਼ਨ ਦਾ ਆਯੋਜਨ

Punjab News
ਬਠਿੰਡਾ, 2 ਅਗਸਤ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ) ਦੀ ਸਥਾਪਨਾ ਸਰਕਾਰ ਵੱਲੋਂ 1995 ਵਿੱਚ ਮੁਹਾਲੀ ਵਿਖੇ ਕੀਤੀ ਗਈ ਸੀ। ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਅਧੀਨ ਐਨਆਈਆਈਐਫਟੀ ਡਿਜ਼ਾਈਨ, ਪ੍ਰਬੰਧਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿੱਥੇ ਚਾਹਵਾਨ ਵਿਦਿਆਰਥੀ ਦਾਖਲਾ ਲੈਣ ਅਤੇ ਇਸਦੇ ਵਿਦਿਅਕ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਦੇਸ਼ ਭਰ ਤੋਂ ਆਉਂਦੇ ਹਨ। ਇੰਸਟੀਚਿਊਟ ਹਰ ਬੀਤਦੇ ਸਾਲ ਦੇ ਨਾਲ ਨਵੇਂ ਕੋਰਸਾਂ ਨੂੰ ਜੋੜਦਾ ਹੈ ਅਤੇ ਕੱਪੜਾ ਉਦਯੋਗ ਨਾਲ ਲਗਾਤਾਰ ਮਜ਼ਬੂਤ ਸਬੰਧਾਂ ਨੂੰ ਵਿਕਸਿਤ ਕਰਦਾ ਹੈ। ਉਦਯੋਗ ਨੂੰ ਫੈਸ਼ਨ ਕਾਰੋਬਾਰ ਵਿੱਚ ਸਿਖਲਾਈ ਪ੍ਰਾਪਤ ਪੇਸ਼ੇਵਰ ਪ੍ਰਦਾਨ ਕਰਨ ਲਈ, ਐਨਆਈਆਈਐਫਟੀ, ਮੋਹਾਲੀ ਨੇ ਸਾਲ 2008 ਵਿੱਚ ਲੁਧਿਆਣਾ ਵਿਖੇ ਕੇਂਦਰ ਵੀ ਸਥਾਪਿਤ ਕੀਤੇ ਹਨ। ਡੀ.ਪੀ.ਐਸ. ਖਰਬੰਦਾ, ਸਕੱਤਰ (ਨਿਵੇਸ਼ ਪ੍ਰਮੋਸ਼ਨ)-ਕਮ-ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਅਤੇ ਡਾਇਰੈਕਟਰ ਜਨਰਲ, ਐਨਆਈਆਈਐਫਟੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ ਗ...

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

Punjab News
ਅੰਮ੍ਰਿਤਸਰ 2 ਅਗਸਤ:                 ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਾਣੀ ਦੀ ਸੰਭਾਲ ਕਰਨੀ ਪਵੇਗੀ ਕਿਉਂਕਿ ਦਿਨ ਪ੍ਰਤੀ ਦਿਨ ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪਾਣੀ ਦੀ ਸਹੀ ਵਰਤੋਂ ਕਰੀਏ ਅਤੇ ਆਪਣੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰੀਏ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਭਰਤ ਭੂਸ਼ਣ ਵਰਮਾ ਮੁੱਖ ਨੋਡਲ ਅਫਸਰ ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਨੇ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਪਾਣੀ ਦੀ ਬੱਚਤ ਕਿਵੇਂ ਕੀਤੀ ਜਾਵੇ ਅਤੇ ਬਾਰਿਸ਼ ਦੇ ਪਾਣੀ ਨੂੰ ਰੀਚਾਰਜ ਕਰਕੇ ਕਿਵੇਂ ਵਰਤਿਆ ਜਾਵੇ। ਉਨ੍ਹਾਂ  ਦੱਸਿਆ ਕਿ ਪਿੰਡਾਂ ਵਿੱਚ ਬਣੇ ਛੱਪੜਾਂ ਦੇ ਪਾਣੀ ਨੂੰ ਮੁੜ ਰੀਚਾਰਜ ਕਰਕੇ ਖੇਤੀ ਲਈ ਵਰਤਿਆ ਜਾ ਸਕਦਾ ਹੈ। ਇਸ ਮੌਕੇ...

ਕਿਸਾਨਾਂ ਨੂੰ ਐਨ.ਐਚ.ਐਮ ਸਕੀਮ ਅਧੀਨ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ ਬਾਗਬਾਨੀ

Punjab News
ਅੰਮ੍ਰਿਤਸਰ 2 ਅਗਸਤ: ਬਾਗਬਾਨੀ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ  ਜੌੜਾ ਮਾਜਰਾ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ  ਅਤੇ ਸ਼੍ਰੀਮਤੀ ਸੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਵਿਭਾਗ ਵੱਲੋਂ ਜਿਮੀਦਾਰਾਂ ਲਈ ਕਈ ਸਕੀਮਾਂ ਚਲਾਈਆਂ ਜਾ  ਰਹੀਆਂ ਹਨ। ਮੁੱਖ ਤੌਰ ਤੇ ਐਨ.ਐਚ.ਐਮ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ 19000/- ਰੁਪਏ ਪ੍ਰਤੀ ਹੈਕ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000/- ਰੁਪਏ ਪ੍ਰਤੀ ਹੈਕ, ਫੁੱਲ ਲਗਾਉਣ ਲਈ 16000/- ਰੁਪਏ ਪ੍ਰਤੀ ਹੈਕ, ਪੌਲੀ ਹਾਊਸ ਲਗਾਉਣ ਲਈ 18,70,000/- ਰੁਪਏ ਪ੍ਰਤੀ ਏਕੜ, ਸ਼ੇਡ ਨੈੱਟ ਹਾਊਸ ਲਈ 14,20,000/- ਰੁਪਏ ਪ੍ਰਤੀ ਏਕੜ, ਵਰਮੀ ਕੰਪੋਸਟ ਯੂਨਿਟ ਲਈ 50000/- ਰੁਪਏ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ 1600/-&nbs...

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ  ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ

Punjab News
ਅੰਮ੍ਰਿਤਸਰ, 2 ਅਗਸਤ :--                 ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।                 ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤ...

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤ...

ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

Punjab News
ਮਾਨਸਾ, 02 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਹਰੇਕ ਵਰਗ ਅਤੇ ਹਰੇਕ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ, ਜਿਸ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੰਢੂ ਖੁਰਦ ਵਿਖੇ ਆਪਣੇ ਸੰਬੋਧਨ ਦੌਰਾਨ ਪਿੰਡ ਵਾਸੀਆਂ ਨਾਲ ਸਾਂਝੇ ਕੀਤੇ। ਉਹ ਅੱਜ ਪਿੰਡ ਗੰਢੂ ਖੁਰਦ ਵਿਖੇ ਧਰਮਸ਼ਾਲਾਵਾਂ ਅਤੇ ਸਕੂਲ ਦੇ ਕਮਰਿਆਂ ਦਾ ਉਦਘਾਟਨ ਕਰਨ ਲਈ ਪਹੁੰਚੇ।ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਗੰਢੂ ਖੁਰਦ ਵਿੱਚ ਪਿੰਡ ਵਾਸੀਆਂ ਲਈ ਦੁੱਖ ਸੁੱਖ ਦੇ ਪ੍ਰੋਗਰਾਮ ਕਰਨ ਲਈ ਸਾਂਝੀ ਥਾਂ ਦੀ ਬਹੁਤ ਵੱਡੀ ਘਾਟ ਸੀ, ਇਸ ਕਰਕੇ ਇਨ੍ਹਾਂ ਭਾਈਚਾਰੇ ਦੇ ਲੋਕਾਂ ਦੀ ਸਹੂਲਤ ਲਈ ਬਾਲਮੀਕਿ ਭਾਈਚਾਰਾ ਅਤੇ ਰਮਦਾਸੀਆ ਭਾਈਚਾਰੇ ਦੀਆਂ ਧਰਮਸ਼ਾਲਾਵਾਂ ਦੇ ਕੰਮ ਅਧੂਰੇ ਪਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਜਦੋਂ ਇਹ ਮੁਸ਼ਕਿਲਾਂ ਉਨ੍ਹਾਂ ਦ...

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ...

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Hot News
ਚੰਡੀਗੜ, 2 ਅਗਸਤ, -  ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਰਘਵੀਰ ਸਿੰਘ (ਨੰਬਰ 1245/ਪੀ.ਟੀ.ਐਲ.) ਖਿਲਾਫ ਪਟਿਆਲਾ ਜ਼ਿਲੇ ਦ...