
ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਵਿਖੇ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ
ਜਲਾਲਾਬਾਦ 11 ਜੁਲਾਈਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਭਾਸ਼ਾ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ,ਫ਼ਾਜ਼ਿਲਕਾ ਵੱਲੋਂ ਸਕੂਲ ਆਫ਼ ਐਮੀਨੈੱਸ ਜਲਾਲਾਬਾਦ ਵਿਖੇ ਪਦਮਸ਼੍ਰੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਨਾਮੀ ਕਵੀਆਂ ਨੇ ਭਾਗ ਲਿਆ।ਇਹ ਸਮਾਰੋਹ ਦੇ ਪ੍ਰਧਾਨਗੀ ਮੰਡਲ ਵਿੱਚ ਉੱਘੇ ਸਾਹਿਤਕਾਰ ਸ. ਬਲਬੀਰ ਸਿੰਘ ਰਹੇਜਾ , ਸ਼੍ਰੀ ਆਤਮਾ ਰਾਮ ਰੰਜਨ ਅਤੇ ਸ. ਹਰਦੀਪ ਢਿੱਲੋਂ ਸ਼ਾਮਿਲ ਹੋਏ, ਜਦੋਂ ਕਿ ਬਤੌਰ ਵਿਸ਼ੇਸ਼ ਮਹਿਮਾਨ ਸ਼੍ਰੀ ਦੇਵ ਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਅਤੇ ਸ਼੍ਰੀ ਪੰਕਜ ਅੰਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਸਨ । ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਆਏ ਹੋਏ ਕਵੀਆਂ ਅਤੇ ਮਹਿਮਾਨਾਂ ਦਾ ਸੁਆਗਤ ਕੀਤਾ । ਸ. ਪਰਮਿੰਦਰ ਸਿੰਘ ਰੰਧਾਵਾ ਨੇ ਭਾਸ਼ਾ ਧੁਨੀ ਨਾਲ ਸਮਾਗਮ ਦਾ ਆਗ਼ਾ...