
ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਵਿਚ ਨਾਟਕਾਂ ਰਾਹੀਂ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਈ ਜਾਵੇਗੀ
ਸ੍ਰੀ ਮੁਕਤਸਰ ਸਾਹਿਬ 10 ਜੁਲਾਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਇੱਕ ਵੱਡਾ ਅਭਿਆਨ ਆਰੰਭਿਆ ਗਿਆ ਹੈ ਅਤੇ ਇਸ ਅਭਿਆਨ ਦੇ ਸੂਤਰਧਾਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹੋਣਗੇ ਜੋ ਨਾਟਕਾਂ ਦੇ ਰਾਹੀਂ ਆਪਣੇ ਸਾਹਿ- ਪਾਠੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਕੋਹੜ ਤੋਂ ਜਾਗਰੂਕ ਕਰਨ ਲਈ ਅਲਖ ਜਗਾਉਣਗੇ। ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਮਲੋਟ ਦੇ ਐਸਡੀਐਮ ਡਾ ਸੰਜੀਵ ਕੁਮਾਰ ਨੂੰ ਨੋਡਲ ਅਫਸਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਹਾਇਕ ਨੋਡਲ ਅਫਸਰ ਨਾਮਜਦ ਕੀਤਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਨਾਟਕ ਦੀ ਸਕ੍ਰਿਪਟ ਸਾਰੇ ਸਕੂਲਾਂ ਅਤੇ ਕਾਲਜਾਂ ਨੂ...