Tuesday, September 23Malwa News
Shadow

Author: admin

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

Punjab News
ਮਲੋਟ  / ਸ੍ਰੀ ਮੁਕਤਸਰ ਸਾਹਿਬ 10 ਜੁਲਾਈ                 ਪੰਜਾਬ ਸਰਕਾਰ ਲੋਕ ਨੂੰ ਉਹਨਾਂ ਦੇ ਘਰ੍ਹਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਯਤਨਸੀਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਬਿਨ੍ਹਾਂ ਕਿਸੇ ਖਜਲ ਖੁਆਰੀ ਦੇ ਆਪਣੇ ਘਰ੍ਹਾਂ ਦੇ ਨੇੜੇ ਹੀ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕੇ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਐਸ ਡੀ ਐਮ ਮਲੋਟ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।                 ਇਸ ਕੈਂਪ ਦੌਰਾਨ  ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਦਾ ਨਿਪਟਾਰਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।ਇਸ ਕੈਂਪ ਵਿੱਚ ਵੱਖ-ਵੱਖ ਵਿਭਾਗ ਵਲੋਂ ਲੋਕ ਭਲਾਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾ...
ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ : ਉਮੇਸ਼ ਕੇ

Punjab News
ਬਠਿੰਡਾ, 10 ਜੁਲਾਈ : ਸਹਿਕਾਰੀ ਅਦਾਰਿਆਂ ਦਾ ਮੁੱਖ ਮੰਤਵ ਲੋਕਾਂ ਦੀ ਸੇਵਾ ਕਰਨਾ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਵੇਰਕਾ ਮਿਲਕ ਪਲਾਂਟ ਦੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਸਥਾਨਕ ਵੇਰਕਾ ਮਿਲਕ ਪਲਾਂਟ ਵਿਖੇ ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਪਹਿਲੇ ਪੜਾਅ ਤਹਿਤ ਵੇਰਕਾ ਮਿਲਕ ਪਲਾਂਟ ’ਚ ਛਾਂਦਾਰ ਤੇ ਫਲਦਾਰ 500 ਬੂਟੇ ਲਗਾਉਣ ਦੀ ਸ਼ੁਰੂਆਤ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਆਪਣੇ ਹੱਥੀ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਮਾਰਕਫੈਡ ਪੰਜਾਬ ਸ ਟਹਿਲ ਸਿੰਘ ਸੰਧੂ, ਸਹਿਕਾਰੀ ਸਭਾਵਾ ਦੇ ਉਪ ਰਜਿਸਟਰਾਰ ਸ਼੍ਰੀ ਤਾਜੇਸ਼ਵਰ ਸਿੰਘ, ਵੇਰਕਾ ਸਹਿਕਾਰੀ ਸਭਾਵਾ/ਤਲਵੰਡੀ ਸਾਬੋ ਦੇ ਸਹਾਇਕ ਰਜਿਸਟਰਾਰ ਸ਼੍ਰੀ ਹਰਮੀਤ ਸਿੰਘ, ਜਨਰਲ ਮੈਨੇਜ਼ਰ ਵੇਰਕਾ ਸ਼੍ਰੀ ਅਨੀਮੇਸ਼ ਪ੍ਰਮਾਣਿਕ ਤੇ ਵੇਰਕਾ ਦੇ ਡਾਇਰੈਕਟਰ ਸ਼੍ਰੀ ਸੁਖਪ੍ਰੀਤ ਸੁੱਖੀ ਮਾਨ ਆਦਿ ਹਾਜ਼ਰ ਸਨ। ਇਸ ਮੌਕੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਉਮੇਸ਼ ਕੇ ਨੇ ਰੁੱਖਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਮੱਦੇਨਜ਼ਰ ਸਾਡੀਆਂ ਆਉਣ ਵਾਲੀਆਂ ਪੀੜੀ...
ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

Breaking News
ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਹ ਰੈਕੇਟ ਤਰਨਤਾਰਨ ਸੇਵਾ ਕੇਂਦਰ ਤੋਂ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਜੋ ਕਿ ਹੁਣ ਫਰਾਰ ਹੈ, ਦੀ ਮਿਲੀਭੁਗਤ ਨਾਲ ਚੱਲ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਵਿੱਚ ਤਰਨਤਾਰਨ ਸੇਵਾ ਕੇਂਦਰ ਦਾ ਕਰਮਚਾਰੀ ਹਰਪਾਲ ਸਿੰਘ ਅਤੇ ਇੱਕ ਫੋਟੋਸਟੇਟ ਦੁਕਾਨ ਦਾ ਮਾਲਕ ਬਲਜੀਤ ਸਿੰਘ ਜਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਲਈ ਆਧਾਰ ਕਾਰਡ ਅਤੇ ਅਸਲਾ ਲਾਇਸੈਂਸ ਪ੍ਰੋਫਾਰਮਾ ਸਮੇਤ ਲੋੜੀਂਦੇ ਪਛਾਣ ਪੱਤਰਾਂ ਨਾਲ ਛੇੜਛਾੜ ਕਰਨ ਦੀ ਗੱਲ ਕਬੂਲ ਕੀਤੀ ਹੈ, ਸ਼ਾਮਲ...
ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ

Hot News
ਅੰਮ੍ਰਿਤਸਰ 10 ਜੁਲਾਈ 2024—                 ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਨੂੰ ਬਦਲ ਕੇ ਮਿਸ਼ਨ ਵਤਸੱਲਿਆ ਦਾ ਨਾਮ ਦੇ ਦਿੱਤਾ ਗਿਆ ਹੈ। ਉ...
ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ

ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ

Breaking News
ਅੰਮ੍ਰਿਤਸਰ 10 ਜੁਲਾਈ : ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ  ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ   ਏਰੀਆ ਮੈਨਜਰ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲੱਸਟਰ ਮੈਨਜਰ  ਮੈਡਮ ਅਮਨਦੀਪ ਕੌਰ ਵੱਲੋ  ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਧੌਲ ਕਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ l ਜਿਸ ਵਿੱਚ ਚੰਡੀਗੜ੍ਹ ਤੋ ਵਿਸ਼ੇਸ ਤੋਰ ਤੇ ਆਰ ਬੀ ਆਈ ਤੋ ਮੈਡਮ ਗਰਿਮਾ ਬੱਸੀ ਪੁੱਜੇ l ਇਸ ਮੌਕੇ ਮੈਡਮ ਬੱਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਸੂਬੇ ਵਿੱਚ  ਆਮ ਲੋਕਾਂ ਨੂੰ ਵਿੱਤੀ ਸਾਖਰਤਾ ਤੇ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ, ਅਟਲ ਪੈਨਸ਼ਨ ਬੀਮਾ ਯੋਜਨਾ, ਸੁਕੰਨਿਆ ਸਮਰਤੀ ਯੋਜਨਾ, ਤੋ ਇਲਾਵਾ ਫੋਨ ਕਾਲ ਤੇ ਹੋ ਰਹੀ ਧੋਖਾ ਧੜੀਆਂ  ਆਦਿ ਬਾਰੇ ਕੈਂਪ ਲਗਾ ਕਿ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ l ਉਹਨਾਂ ਦੱਸਿਆ ਕਿ ਜਿਵੇਂ ਕਿ ਦੇਖਣ ਵਿੱਚ ਆਇਆ ਸਰਕਾਰ ਦੀਆਂ ਬਹੁਤ ...
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ

Breaking News
ਅੰਮ੍ਰਿਤਸਰ 10 ਜੁਲਾਈ ---ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ  ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ,  ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਹੋ ਜਾਵੇਗਾ।  ਅੱਜ ਬੰਡਾਲਾ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ,  ਦੀ ਸ਼ੁਰੂਆਤ ਕਰਦੇ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨਾ ਉਲੀਕੀ ਬੈਠੇ ਹਨ ਅਤੇ ਇਹ ਸੁਪਨਾ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਪੰਜਾਬ ਦਾ ਜਵਾਨ, ਕਿਸਾਨ, ਵਪਾਰੀ, ਉਦਯੋਗਪਤੀ ਗੱਲ ਕੀ ਹਰੇਕ ਵਰਗ ਖੁਸ਼ਹਾਲ ਹੋਵੇ। ਉਨਾ ਕਿਹਾ ਕਿ ਆਰਥਿਕ ਖੁਸ਼ਹਾਲੀ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕ...
ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ  ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ  ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

Breaking News
ਸ੍ਰੀ ਮੁਕਤਸਰ ਸਾਹਿਬ, 9 ਜੁਲਾਈਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਦੇ ਮਹੀਨਾ ਮਾਰਚ 2023 ਤੋਂ ਮਹੀਨਾ ਦਸੰਬਰ 2023 ਤੱਕ ਦੇ ਕੁੱਲ 237 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 120.87 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।                              ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।                              ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ੍ਰੇ਼ਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰ...
ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

ਆਪ ਦੀ ਸਰਕਾਰ, ਆਪ ਦੇ ਦੁਆਰ ਪ੍ਰੋਗਰਾਮ ਤਹਿਤ ਫਾਜ਼ਿਲਕਾ ਵਿਖੇ ਲੱਗਿਆ ਲੋਕ  ਸੁਵਿਧਾ ਕੈਂਪ

Punjab News
ਫਾਜ਼ਿਲਕਾ, 9 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਅੱਜ ਇੱਥੇ ਐਸਡੀਐਮ ਦਫ਼ਤਰ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿਚ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੈਂਪਾਂ ਦੀ ਸਾਰਥਕਤਾ ਇਹੀ ਹੈ ਕਿ ਲੋਕਾਂ ਦਾ ਮਸਲਿਆਂ ਦਾ ਹੱਥੋ ਹੱਥ ਨਬੇੜਾ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋ ਛੱਤ ਹੇਠ ਸਾਰੀਆਂ ਸੇਵਾਵਾਂ ਮਿਲ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਈ ਹੈ ਅਤੇ ਲੋਕਾਂ ਨੂੰ ਚੰਗੀਆਂ ਸਹੁਲਤਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਕੋਈ ਦਿੱਕਤ ਨ...
ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ ਦੀ ਹੋਈ ਸ਼ੁਰੂਆਤ

Punjab News
ਫਾਜ਼ਿਲਕਾ, 9 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸ਼ੁਰੂ ਕੀਤੇ ਨਿਵੇਕਲੇ ਲਰਨ ਐਂਡ ਗ੍ਰੋਅ ( ਸਿਖੋ ਤੇ ਵਧੋ ) ਪ੍ਰੋਗਰਾਮ ਦੇ ਪਹਿਲੇ ਫੇਜ਼ ਦੀ ਸਫਲਤਾ ਤੋਂ ਬਾਅਦ ਸਿਖੋਂ ਤੇ ਵਧੋ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ (ਲੜਕੇ) ਫਾਜ਼ਿਲਕਾ ਤੋਂ ਕੀਤੀ ਗਈ। ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਦਸਵੀ ਜਮਾਤ ਤੋਂ ਬਾਅਦ ਹੀ ਆਪਣੇ ਟੀਚੇ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਭਵਿੱਖ ਵਿਚ ਚੰਗੇ ਮੁਕਾਮਾਂ ਤੇ ਪਹੁੰਚਿਆ ਜਾ ਸਕੇ। ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਦੂਜੇ ਫੇਜ਼ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵੀ ਤੇ ਉਦਮੀ ਸ੍ਰੀ ਵਿਕਰਮ ਆਦਿਤਿਆ ਆਹੁਜਾ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮੌਕਿਆਂ ਦੀ ਕਮੀ ਨਹੀਂ ਹੈ, ਬਸ ਲੋੜ ਹੈ ਸਾਨੂੰ ਆਪਣੇ ਹੁਨਰ ਨੂੰ ਪਹਿਚਾਨਣ ਦੀ ਤੇ ਨਿਖਾਰਨ ਦੀ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਰੂਚੀ ਦੇ ਅਨੁਸਾਰ ਹੀ ਦਸਵੀਂ ਤੋਂ ਬਾਅਦ ਵ...