
ਜਿ਼ਲ੍ਹੇ ਵਿੱਚ ਹੁਣ ਤੱਕ 65 ਹਜ਼ਾਰ ਰਕਬੇ ਵਿੱਚ ਝੋਨੇ ਅਤੇ ਬਾਸਮਤੀ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਬਿਜਾਈ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਸ਼੍ਰੀਮਤੀ ਬਲਜੀਤ ਕੌਰ, ਮਾਨਯੋਗ ਉਪਮੰਡਲ ਮੈਜਿਸਟ੍ਰੇਟ, ਸ਼੍ਰੀ ਮੁਕਤਸਰ ਸਾਹਿਬ ਜੀ ਦੀ ਪ੍ਰਧਾਨਗੀ ਹੇਠ ਸਾਰੇ ਵੈਰੀਫਕੇਸ਼ਨ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਪਮੰਡਲ ਮੈਜਿਸਟੇ੍ਰਟ ਨੇ ਹਦਾਇਤਾਂ ਕੀਤੀ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੇ ਰਕਬੇ ਦੀ ਵੈਰੀਫਿਕੇਸ਼ਨ ਮੌਕੇ ਤੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇ, ਇਸ ਕੰਮ ਨੂੰ ਪਾਰਦਰਸ਼ੀ ਢੰਗ ਅਤੇ ਪੂਰੀ ਤਨਦੇਹੀ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਨਾ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਨੰਬਰਦਾਰ ਦਾ ਸਹਿਯੋਗ ਲਿਆ ਜਾਵੇ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ...