ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ
ਮਾਨਸਾ, 31 ਜੁਲਾਈ:ਲੋਕਾਂ ਨੂੰ ਮੁਫ਼ਤ ਦਵਾਈਆਂ, ਐਕਸਰੇ, ਲੈਬੋਰੇਟਰੀ ਟੈਸਟ, ਈ.ਸੀ.ਜੀ. ਤੋਂ ਇਲਾਵਾ ਹੋਰ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਬਲਾਕ ਬੁਢਲਾਡਾ ਦੇ ਆਮ ਆਦਮੀ ਕਲੀਨਿਕ ਬੋਹਾ ਅਤੇ ਬਰ੍ਹੇ, ਹੈਲਥ ਐਂਡ ਵੈਲਨੈਸ ਸੈਂਟਰ ਬਰ੍ਹੇ ਅਤੇ ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ, ਆਮ ਆਦਮੀ ਕਲੀਨਿਕ ਕਰੰਡੀ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਝੰਡਾ ਕਲਾਂ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਪਿੰਡ ਦੇ ਸਰਪੰਚ ਅਤੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਕੇ ਸਿਹਤ ਸੰਸਥਾਵਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ, ਬੋਹਾ ਵਿਖੇ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫ਼ਤ ਮਿਲਣੇ ਚਾਹੀਦੇ ਹਨ।ਉਨ੍ਹਾਂ ਸਬ ਡਿਵੀਜ਼ਨ ਹਸਪਤਾਲ ਸਰਦੂਲਗੜ੍ਹ ਵਿਖੇ ਸਮੂਹ ਅਧਿਕਾਰੀਆਂ ਤੇ ਪੈਰਾ ਮੈਡੀਕਲ ਸਟਾਫ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀ...