
ਹੰਡੇਸਰਾ ਵਿਖੇ ਲਾਇਆ ਗਿਆ ‘ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ’
ਡੇਰਾਬੱਸੀ, 9 ਜੁਲਾਈ, 2024:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਅਤੇ ਸਰਕਾਰੀ ਦਫ਼ਤਰਾਂ ਨੂੰ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਲਿਜਾਣ ਦੇ ਆਪਣੇ ਵਾਅਦੇ ਮੁਤਾਬਕ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕ ਸਭਾਂ ਚੋਣਾਂ ਬਾਅਦ ਫ਼ਿਰ ਤੋਂ ਸ਼ੁਰੂ ਕੀਤੇ ਗਏ ਹਨ ਤਾਂ ਜੋ ਮੌਕੇ ’ਤੇ ਮੌਜੂਦ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾ ਸਕਣ।ਇਹ ਪ੍ਰਗਟਾਵਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਸਬ ਡਵੀਜ਼ਨ ਦੇ ਪਿੰਡ ਹੰਡੇਸਰਾ ਵਿਖੇ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ’ਚ ਸ਼ਮੂਲੀਅਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇਸ਼ ਦੇ ਕਿਸੇ ਸੂਬੇ ਦੀ ਪਹਿਲੀ ਸਰਕਾਰ ਹੈ, ਜਿਸ ਨੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਬਜਾਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦੇ ਘਰਾਂ ਤੱਕ ਭੇਜਣਾ ਸ਼ੁਰੂ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 1076 ਨੰਬਰ ਡਾਇਲ ਕਰਕੇ ਪੰਜਾਬ ਸਰਕਾਰ ਵੱਲੋਂ ਨੋਟੀਫ਼ਾਈਡ ਕੀਤੀਆਂ 43 ਸੇਵਾਵਾਂ ਹਾਸਲ ਕਰਨ ਵਾਸਤੇ ਸਬੰ...