ਜਲੰਧਰ ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ ਵਿੱਚ 5,49,18,523 ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 31 ਜੁਲਾਈ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), ਇੰਪਰੂਵਮੈਂਟ ਟਰੱਸਟ ਜਲੰਧਰ ਵਜੋਂ ਤਾਇਨਾਤ ਸੀ।ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਜ਼ਮੀਨ ਦੇ ਅਸਲ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ ਸਮੇਂ ਅਸਲ ਲਾਭਪਾਤਰੀਆਂ ਦੀ ਥਾਂ ’ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ।ਇਸ ਸਬੰਧੀ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਮੁਕੱਦਮਾ ਨੰਬਰ 244 ਮਿਤੀ 29-10-2013 ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਜਾਂਚ ਲਈ...