Monday, September 22Malwa News
Shadow

Author: admin

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ

Breaking News
ਡੀਗੜ, 8 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਰਾਏਕੋਟ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਸਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਗੁਰਸੇਵਕ ਸਿੰਘ ਵਾਸੀ ਗ੍ਰੀਨ ਸਿਟੀ, ਰਾਏਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ  ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੇ ਨਿੱਜੀ ਸਹਾਇਕ ਲਾਡੀ ਰਾਹੀਂ ਜ਼ਮੀਨ ਦਾ ਇੰਤਕਾਲ ਕਰਵਾਉਣ ਬਦਲੇ 5000 ਰੁਪਏ ਦੀ ਨਜਾਇਜ਼ ਰਕਮ ਵਸੂਲੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਅਤੇ ਮੌਕੇ ਦੀ ਵੀਡੀਓ ਰਿਕਾਰਡਿੰਗ ਨੇ 5000 ਰੁਪਏ ਦੀ ਰਿਸ਼ਵਤ ਲੈਣ ਦੇ...
ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

Punjab News
ਫਾਜ਼ਿਲਕਾ, 8 ਜੁਲਾਈਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ ਕੀਤਾ।ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੀ ...
8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

Punjab News
ਫਰੀਦਕੋਟ 8 ਜੁਲਾਈ, ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਇਮਾਰਤ 11 ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਨਵੀਂ ਇਮਾਰਤ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਆਪਣੇ ਕਰ-ਕਮਲਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਅਤੇ ਜਿਲ੍ਹਾ ਅਧਿਕਾਰੀਆਂ ਦੀ ਸਮੁੱਚੀ ਟੀਮ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਰਹਿੰਦੇ ਬਲਾਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 9.71 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਏਜੰਸੀ ਨੂੰ ਇਮਾਰਤ ਬਣਾਉਣ ਦੀ ਕੰਮ ਸੌਂਪਿਆ ਗਿਆ ਹੈ, ਉਸ ਵੱਲੋਂ 12.51 ਪ੍ਰਤੀਸ਼ਤ ਘੱਟ ਤੇ 8.21...
ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼

Punjab News
ਚੰਡੀਗੜ੍ਹ, 8 ਜੁਲਾਈ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।...
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

Punjab News
ਮੋਗਾ, 8 ਜੁਲਾਈ (000) - ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਅੱਜ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਪਿੰਡ ਦੁੱਨੇਕੇ ਵਿਖੇ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਲਾਂਟ ਕਲੀਨਿਕ ਵਿੱਚ ਆਈ ਸੀ ਪੀ - ਓ ਈ ਐਸ (ICP-OES) ਮਸ਼ੀਨ ਜੋ ਕਿ ਅਮਰੀਕਾ ਦੀ ਬਣੀ ਹੋਈ ਹੈ, ਸਥਾਪਿਤ ਕਰਨ ਤੋਂ ਇਲਾਵਾ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਲਾਈਵ ਸੈਂਪਲ, ਡਿਜੀਟਲ ਮਾਈਕਰੋਸਕੋਪ, ਡਬਲ ਡਿਸਟਿਲਡ ਵਾਟਰ ਮਸ਼ੀਨ ਆਦਿ ਹੋਣਗੇ। ਇਹ ਆਧੁਨਿਕ ਮਸ਼ੀਨ ਜ਼ਮੀਨ ਵਿੱਚ ਮੌਜੂਦ ਸਾਰੇ ਤੱਤਾਂ ਦਾ ਅਧਿਐਨ ਕਰਨ ਦੀ ਸਮਰੱਥਾ ਰੱਖਦੀ ਹੈ। ਜ਼ਮੀਨੀ ਤੱਤਾਂ ਤੋਂ ਇਲਾਵਾ ਜ਼ਮੀਨ ਦੀ ਗੁਣਵੱਤਾ (pH value, EC value etc.) ਆਦਿ ਦੀ ਰਿਪੋਰਟ ਵੀ ਦੇਵੇ...
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

Punjab News
ਮੋਗਾ 8 ਜੁਲਾਈ:ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ ਸਾਰੇ ਮਹੱਤਵਪੂਰਨ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਕੁੱਝ ਕਾਰਵਾਈ ਅਧੀਨ ਹਨ। ਪ੍ਰੋਗਰਾਮ ਅਧੀਨ ਵੱਖ ਵੱਖ ਮਹੱਤਵਪੂਰਨ 6 ਪਹਿਲੂਆਂ ਦੇ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਰੋਹ ਅੱਜ ਆਈ.ਐਸ.ਐਫ. ਕਾਲਜ ਘੱਲ ਕਲਾਂ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਤੀ ਆਯੋਗ ਤੋਂ ਸ੍ਰੀਮਤੀ ਸਾਕਸ਼ੀ ਅਧਿਕਾਰੀ ਸੈਕਸ਼ਨ ਅਫ਼ਸਰ, ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰ. ਜਗਵਿੰਦਰਜ...
ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

Punjab News
ਮਾਨਸਾ, 08 ਜੁਲਾਈ:ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ, ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖੁਰਦ, ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।...
04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

Punjab News
ਮਾਨਸਾ, 08 ਜੁਲਾਈ:ਪਿੰਡ ਮਾਨਸਾ ਖੁਰਦ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਪਿਛਲੇ ਕਰੀਬ 04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤੋ ਇਲਾਵਾ 20 ਸਾਲ ਤੋ ਲਗਾਤਾਰ ਨਰਮੇ ਦੀ ਖੇਤੀ ਵੀ ਕਰ ਰਿਹਾ ਹੈ। ਇਸ ਸਾਲ ਵੀ ਕਿਸਾਨ ਵੱਲੋ 12 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ ਗਈ ਹੈ।ਅਗਾਂਹਵਧੂ ਕਿਸਾਨ ਵੱਲੋ ਆਤਮਾ ਸਕੀਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਦੀਆਂ ਗਤੀਵਿਧੀਆਂ ਅਤੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਵੱਧ—ਚੜ੍ਹ ਕੇ ਸ਼ਮੂਹਲੀਅਤ ਕੀਤੀ ਜਾਦੀ ਹੈ ਅਤੇ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਵੀ ਪਿੰਡ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਲਗਾਏ ਜਾਦੇਂ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਮੂਹਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਕਿਸਾਨ ਕਰੀਬ 04 ਸਾਲ ਤੋੋ ਝੋਨੇ ਦੀ ਕਟਾਈ ਤੋ ਬਾਅਦ ਬੇਲਰ ਦੀ ਮਦਦ ਨਾਲ ਗੰਢਾਂ ਬਣਾ ਕੇ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇ ਰਿਹਾ ਹੈ ਅਤੇ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ।ਅਗਾਂਹਵਧੂ ਕਿਸਾਨ ਬੂਟਾ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਖੇ...
9 ਜੁਲਾਈ ਨੂੰ ਲਗਣ ਵਾਲੇ ਕੈਂਪ ਦੌਰਾਨ ਅਨੇਕਾ ਸੇਵਾਵਾਂ ਦਾ ਲਾਹਾ ਇਕ ਛੱਤ ਹੇਠ-ਵਿਧਾਇਕ ਸਵਨਾ

9 ਜੁਲਾਈ ਨੂੰ ਲਗਣ ਵਾਲੇ ਕੈਂਪ ਦੌਰਾਨ ਅਨੇਕਾ ਸੇਵਾਵਾਂ ਦਾ ਲਾਹਾ ਇਕ ਛੱਤ ਹੇਠ-ਵਿਧਾਇਕ ਸਵਨਾ

Punjab News
ਫਾਜ਼ਿਲਕਾ 8 ਜੁਲਾਈਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾ ਦਾ ਲਾਹਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪਾਂ ਦੀ ਸਿਰਜਣਾ ਕੀਤੀ ਗਈ ਹੈ ਜਿਸ ਅਧੀਨ ਇਕ ਛੱਤ ਹੇਠ ਅਨੇਕਾ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸੇ ਤਹਿਤ 9 ਜੁਲਾਈ 2024 ਦਿਨ ਐਸਡੀਐਮ ਦਫਤਰ ਫਾਜ਼ਿਲਕਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਅਨੇਕਾ ਸੇਵਾਵਾਂ ਦਾ ਲਾਭ ਇਕੋ ਥਾਈ ਦੇਣ ਦੇ ਮੰਤਵ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮ, ਨਗਰ ਕੌਂਸਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਂਲ ਸਬੰਧਤ ਕੰਮਾਂ ਦੇ ਨਾਲ-ਨਾਂਲ  ਸੇਵਾ ਕੇਂਦਰ ਨਾਲ ਸਬੰਧਤ 10 ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ *ਤੇ ਹੀ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆ ...
ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

Punjab News
ਐਸ.ਏ.ਐਸ.ਨਗਰ, 08 ਜੁਲਾਈ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਸ਼੍ਰੀ ਐਸ.ਪੀ. ਅਨੰਦ ਕੁਮਾਰ, ਆਈ.ਐੱਫ.ਐੱਸ. ਦੇ ਨਿਰਦੇਸ਼ਾਂ ਮੁਤਾਬਕ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਖੇਡ ਭਵਨ, ਸੈਕਟਰ 78, ਮੋਹਾਲੀ ਵਿਖੇ ਅੱਜ ਤੋਂ ਸ਼ੁਰੂ ਹੋ ਗਏ, ਜੋ ਕਿ 16 ਜੁਲਾਈ 2024 ਤਕ ਚੱਲਣੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ਉੱਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲੈ ਕੇ ਆਉਣਾ ਤੇ ਅੱਗਿਓਂ ਵੱਖ-ਵੱਖ ...