ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ।
ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ 'ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ 'ਤੇ ਉਪਲਬਧ ਹਨ।
ਇਸੇ ਦੌਰਾਨ...