
ਚੋਣਾਂ 2024 ਦੋਰਾਨ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੁਸਰੇ ਨੰਬਰ ਤੇ ਰਿਹਾ।
ਅੰਮ੍ਰਿਤਸਰ 8 ਜੁਲਾਈ 2024--
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਿਤੀ 16 ਮਈ 2024 ਤੋਂ 01 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਪੂਰੇ ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿੱਚੋਂ ਦੁਸਰਾ ਸਥਾਨ ਹਾਸਿਲ ਕੀਤਾ ਹੈ। ਅੰਮ੍ਰਿਤਸਰ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ ਆਪਣਾ ਸਥਾਨ ਬਣਾਇਆ ਹੈ।ਇਹ ਪੁਜੀਸ਼ਨ ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਪਹਿਲਾ ਅਤੇ ਅੰਮ੍ਰਿਤਸਰ ਨੇ ਦੁਸਰਾ ਸਥਾਨ ਹਾਸਿਲ ਕੀਤਾ।
ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਾਰ ਪਹਿਲੀਆਂ ਪ...