ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ, ਉੱਥੇ ਹੀ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਵੀ ਹੋ ਰਹੀ ਹੈ।
ਅੱਜ ਇੱਥੇ 15ਵੇਂ ਸੀ.ਐਸ.ਸੀ ਦਿਵਸ ਮੌਕੇ ਸ਼ਿਰਕਤ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਸੇਵਾ ਸੈਂਟਰਾਂ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ, ਵੱਖ-ਵੱਖ ਸਰਕਾਰੀ ਅਤੇ ਨਿੱਜੀ ਖੇਤਰ, ਡਿਜੀਟਲ ਸਮਾਵੇਸ਼, ਸਰਕਾਰੀ ਸੇਵਾਵਾਂ ਤੱਕ ਪਹੁੰਚ, ਵਿੱਤੀ ਸਮਾਂਬੱਧ, ਈ-ਗਵਰਨੈਂਸ, ਉੱਦਮਤਾ ਵਿਕਾਸ, ਹੁਨਰ ਵਿਕਾਸ, ਸਿਹਤ ਸੰਭਾਲ ਸੇਵਾਵਾਂ, ਸਿੱਖਿਆ ਦੀਆਂ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਸ਼ਕਤੀ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਸੇਵਾ ਸੈਂਟਰਾਂ ਦੀ ਡਿਜੀਟਲ ਪਾੜੇ ਨੂੰ ਪੂਰਾ ਕਰਨ ਅਤੇ ਸਮਾਂਬੱਧ ਵਿਕਾਸ ਨੂੰ ਉਤਸ਼ਾਹਿ...