Monday, February 9Malwa News
Shadow

Author: admin

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

ਨਰਮੇਂ ਦੀ ਫਸਲ ’ਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ

Punjab News
ਬਠਿੰਡਾ, 25 ਜੁਲਾਈ : ਨਰਮਾ ਪੱਟੀ ਵਾਲੇ ਜਿਲ੍ਹਿਆਂ ਵਿੱਚ ਆਈ.ਸੀ.ਏ.ਆਰ.-ਸੀ.ਆਈ.ਸੀ.ਆਰ. ਸਿਰਸਾ ਵੱਲੋਂ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜ੍ਹੀ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਰਿਜਨਲ ਰੀਸਰਚ ਸਟੇਸ਼ਨ ਬਠਿੰਡਾ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਡਾ. ਜਸਜਿੰਦਰ ਕੌਰ, ਐਂਟੋਮੋਲੋਜਿਸ਼ਟ, ਰਿਸਰਚ ਸਟੇਸ਼ਨ ਬਠਿੰਡਾ ਨੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਨਰਮੇਂ ਦੀ ਫਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਨਰਮੇਂ ਵਿੱਚ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਕੋਲਾਸਟੋ 200 ਗਰਾਮ ਜਾਂ ਸਫੀਨਾ 400 ਮਿਲੀਲਿਟਰ ਜਾਂ ਓਸ਼ੀਨ 60 ਗਰਾਮ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਜਾਂ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੋਈ ਵੀ ਕੀਟਨਾਸ਼ਕ ਦਵਾਈ ਸਪਰੇ ਕਰ ਸਕਦੇ ਹਨ। ਡਾ. ਅਮਨਪ੍ਰੀਤ ਸਿੰਘ ਸਾਇੰਸਦਾਨ ਸੀ.ਆਈ.ਸੀ.ਆਰ., ਸਿਰਸਾ ਨੇ ਕਿਸਾਨਾਂ ਨੂੰ ਨਰਮੇਂ ਦੀ ਸੁਚੱਜੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਨਰਮੇਂ ਦੀ ਖੇਤੀ ਨੂੰ ਸਫਲ ਬਣਾਉਣ ਲਈ ਨੁ...
ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ: ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ।          ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।...
ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

ਸਿਵਲ ਸਰਜਨ ਨੇ ਡਾਇਰੀਆ ਪੀੜਤ ਮਰੀਜ਼ਾਂ ਦਾ ਹਾਲ ਜਾਣਿਆ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ...
ਖਾਦ ਦੀ ਬਲੈਕ ਜਾਂ ਵਾਧੂ ਸਮਾਨ ਮੜ੍ਹਨ ਵਾਲੇ ਡੀਲਰ ਵਿਰੁੱਧ ਹੋਵੇਗਾ ਪਰਚਾ ਦਰਜ- ਡਾ. ਬਰਾੜ

ਖਾਦ ਦੀ ਬਲੈਕ ਜਾਂ ਵਾਧੂ ਸਮਾਨ ਮੜ੍ਹਨ ਵਾਲੇ ਡੀਲਰ ਵਿਰੁੱਧ ਹੋਵੇਗਾ ਪਰਚਾ ਦਰਜ- ਡਾ. ਬਰਾੜ

Hot News
ਮੋਗਾ 25 ਜੁਲਾਈ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਮਿਆਰੀ ਵਸਤਾਂ ਦੇਣ ਲਈ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸੰਦਰਭ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।  ਡਾ. ਜਸਵਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਪਿੰਡ ਖੋਸਾ ਕੋਟਲਾ ਦੇ ਅਗਾਂਹਵਧੂ ਕਿਸਾਨ  ਪਿਆਰਾ ਸਿੰਘ ਅਤੇ ਹੋਰ ਕਿਸਾਂਨਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਕਿਸਾਨ ਸਾਉਣੀ ਦੀਆਂ ਫ਼ਸਲਾਂ ਵਿਚ ਪੀ.ਏ.ਯੂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਨਿਸ਼ਚਿਤ ਸਮੇਂ ਤੇ ਕਰਨ। ਜ਼ਿਆਦਾ ਮਾਤਰਾ ਵਿਚ ਅਤੇ ਸਮੇਂ ਤੋਂ ਬਾਅਦ ਕੀਤੀ ਗਈ ਯੂਰੀਆ ਖਾਦ ਦੀ ਵਰਤੋਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਨੂੰ ਜਨਮ ਦੇਵੇਗੀ ਜਿਸ ਕਾਰਨ ਕੀੜੇਮਾਰ ਦਵਾਈਆਂ ਦੀ ਖਪਤ ਵਧਣ ਕਰਕੇ ਕਿਸਾਨਾਂ ਤੇ ਆਰਥਿਕ ਬੋਝ ਪਵੇਗਾ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੋਵੇਗਾ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਾਉਣੀ ...
ਪਲੇਸਮੈਂਟ ਕੈਂਪ 26 ਜੁਲਾਈ ਨੂੰ

ਪਲੇਸਮੈਂਟ ਕੈਂਪ 26 ਜੁਲਾਈ ਨੂੰ

Punjab News
ਬਠਿੰਡਾ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 26 ਜੁਲਾਈ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਏ.ਵੀ.ਸੀ. ਮਹਿੰਦਰਾ ਵੱਲੋਂ ਸੇਲਜ਼ ਕੰਨਸਲਟੈਂਟ, ਅਕਾਊਟੈਂਟ, ਟੀਮ ਲੀਡਰ, ਐਗਜੀਕਿਓਟਿਵ, ਟੈਕਨੀਸ਼ਿਅਨ, ਡਰਾਈਵਰ, ਡੈਂਟਰ ਅਤੇ ਪੇਂਟਰ ਦੀਆਂ ਅਸਾਮੀਆਂ ਲਈ ਸਟਾਫ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੇਲਜ਼ ਕੰਨਸਲਟੈਂਟ ਲਈ ਯੋਗਤਾ ਬਾਰਵੀਂ ਪਾਸ, ਅਕਾਊਟੈਂਟ ਲਈ ਬਾਰਵੀਂ ਜਾਂ ਬੀ.ਕਾਮ, ਟੀਮ ਲੀਡਰ ਲਈ ਬਾਰਵੀਂ ਤੇ ਆਟੋਮੋਬਾਈਲ ਇੰਡਸਟਰੀ ਦਾ ਤਜ਼ਰਬਾ ਹੋਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਗਜੀਕਿਓਟਿਵ ਲ...
ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

Breaking News
ਨਵੀਂ ਦਿੱਲੀ/ਚੰਡੀਗੜ, ਜੁਲਾਈ 25 : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ  ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲ...
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ

Punjab News
ਫਾਜ਼ਿਲਕਾ, 25 ਜੁਲਾਈ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ  ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਜਿੱਥੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਉਤਸਾਹਿਤ ਕੀਤਾ ।ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਵਿਦਿਆਰਥੀ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਨਿਸ਼ਾਨਾ ਮਿੱਥ ਕੇ ਉਸਦੀ ਪ੍ਰਾਪਤ ਲਈ ਸਖ਼ਤ ਮਿਹਨਤ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਸਕੂਲ ਦੇ ਬੱਚੇ, ਸਕੂਲ ਸਟਾਫ ਵੀ ਹਾਜਰ ਸਨ ।...
ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

Hot News
ਮਾਨਸਾ, 25 ਜੁਲਾਈ: ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ੍ਰ. ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ ਪਾਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਫਰਮਾਂ ’ਤੇ ਸੀਡ ਐਕਟ 1966 ਦੀ ਧਾਰਾ 6 ਅਤੇ 7 (ਬੀ) ਸੀਡ ਰੂਲ 1968 ਦੀ ਧਾਰਾ 7, 8, 9, 10 ਅਤੇ 13 ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 2 (1) ਤਹਿਤ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਅਤੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ...
ਜਲੰਧਰ ‘ਚ ਸੀਐਮ ਮਾਨ ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ ‘ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਜਲੰਧਰ ‘ਚ ਸੀਐਮ ਮਾਨ ਨੇ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ, ਜ਼ਿਮਨੀ ਚੋਣ ‘ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

Breaking News
ਜਲੰਧਰ, 24 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਲੰਧਰ ਪੁੱਜੇ ਅਤੇ ਲੋਕਾਂ ਨੂੰ ਕੀਤੇ ਵਾਅਦੇ ਅਨੁਸਾਰ ਦੋ ਦਿਨ ਉੱਥੋਂ ਹੀ ਕੰਮ ਕਰਨਗੇ। ਮਾਨ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ਵਿੱਚ ਦਫ਼ਤਰ ਖੋਲ੍ਹਿਆ ਅਤੇ ਚੋਣਾਂ ਤੋਂ ਬਾਅਦ ਵੀ ਦਫ਼ਤਰ ਰੱਖਣ ਦਾ ਵਾਅਦਾ ਕੀਤਾ। ਇਸ ਲਈ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਮਾਨ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ, ਜਿੱਥੇ ਉਹ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ।  ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ 'ਆਪ' ਵਲੰਟੀਅਰਾਂ ਅਤੇ ਵਰਕਰਾਂ ਨਾਲ ਲੰਚ ਕੀਤਾ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਮਾਨ ਨੇ ਕਿਹਾ ਕਿ ਇਹ ਜਿੱਤ 'ਆਪ' ਦੇ ਮਿਹਨਤੀ ਵਲੰਟੀਅਰਾਂ ਦੀ ਹੈ, ਜਿਨ੍ਹਾਂ ਨੇ ਜਲੰਧਰ ਪੱਛਮੀ ਦੇ ਘਰ-ਘਰ ਜਾ ਕੇ ਲੋਕਾਂ ਨੂੰ 'ਆਪ' ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਤਰਫ਼ੋਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ...
ਮੁੱਖ ਮੰਤਰੀ ਨੇ ਦਿੱਤੀ ਲੋਕਾਂ ਨੂੰ ਰਾਹਤ: ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਆਪਣੀ ਜਲੰਧਰ ਰਿਹਾਇਸ਼ ਵਿਖੇ ਸਮੱਸਿਆਵਾਂ ਸੁਣੀਆਂ ਤੇ ਕੀਤਾ ਨਿਬੇੜਾ

ਮੁੱਖ ਮੰਤਰੀ ਨੇ ਦਿੱਤੀ ਲੋਕਾਂ ਨੂੰ ਰਾਹਤ: ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਆਪਣੀ ਜਲੰਧਰ ਰਿਹਾਇਸ਼ ਵਿਖੇ ਸਮੱਸਿਆਵਾਂ ਸੁਣੀਆਂ ਤੇ ਕੀਤਾ ਨਿਬੇੜਾ

Breaking News
ਜਲੰਧਰ, 24 ਜੁਲਾਈ: ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਉਹ ਦੋ ਦਿਨ ਜਲੰਧਰ ਵਿਖੇ ਰਹਿ ਕੇ ਨਿੱਜੀ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਿਆ ਕਰਨਗੇ। ਇਸੇ ਲਈ ਲਈ ਅੱਜ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਹਰ ਵਿਅਕਤੀ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਪੂਰੀ ਸੁਹਿਰਦਤਾ ਅਤੇ ਸੁਚੱਜੇ ਢੰਗ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ  ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ  ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਇੱਥੇ ਆ ਰਹੇ ਹਨ।...