Monday, February 9Malwa News
Shadow

Author: admin

ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ: ਹਰਪਾਲ ਸਿੰਘ ਚੀਮਾ

ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਵਿਕਾਸ ਲਈ ਟੀਚੇ, ਚੁਣੌਤੀਆਂ ਅਤੇ ਲੋੜਾਂ ਸਬੰਧੀ ਕੇਸ ਬੜੀ ਮਜ਼ਬੂਤੀ ਨਾਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੂਬੇ ਵੱਲੋਂ ਸਾਂਝੇ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿੱਤ ਕਮਿਸ਼ਨ ਵੱਲੋਂ ਭਾਰਤ ਸਰਕਾਰ ਨੂੰ ਦਿੱਤੀਆਂ ਜਾਣ ਵਾਲੀਆਂ ਆਪਣੀਆਂ ਸਿਫਾਰਸ਼ਾਂ ਵਿੱਚ ਸੂਬੇ ਲਈ 1,32,247 ਕਰੋੜ ਰੁਪਏ ਦੇ ਫ਼ੰਡ ਦੀ ਵਿਵਸਥਾ ਕਰਨ ਦਾ ਸੁਝਾਅ ਦਿੱਤਾ ਜਾਵੇਗਾ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਅਰਵਿੰਦ ਪਨਗੜੀਆ ਨੂੰ ਸੌਂਪੇ ਗਏ ਮੈਮੋਰੰਡਮ ਵਿੱਚ 1980ਵਿਆਂ ਤੋਂ ਲੈ ਕੇ ਹੁਣ ਤੱਕ ਦੇ ਪੰਜਾਬ ਦੇ ਵਿੱਤ ਦੇ ਹਾਲਾਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨ ਅੱਗੇ ਦਿੱਤੀ ਗਈ ਪੇਸ਼ਕਾਰੀ ਨੂੰ 1...
ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ

Breaking News
ਚੰਡੀਗੜ੍ਹ/ਨਵੀਂ ਦਿੱਲੀ, 24 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।  ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਮ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।  ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਕੋਈ ਵਿਤਕਰਾ ਨਹੀਂ ਕੀ...
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ  ਨਿਰਾਸ਼ਾਜਨਕ  ਗਰਦਾਨਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ  ਨਿਰਾਸ਼ਾਜਨਕ  ਗਰਦਾਨਿਆ

Punjab News
ਚੰਡੀਗੜ੍ਹ, 24 ਜੁਲਾਈ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ  ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ  ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ,  ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ  ਤੇ ਸਸ਼ਕਤੀਕਰਨ ਲਈ ਕੁਝ ਵੀ ਨਹੀਂ ਦਿੱਤਾ ਗਿਆ।’’ ਚੇਅਰਪਰਸਨ ਸ਼੍ਰੀਮਤੀ ਗਿੱਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਜਟ ਔਰਤਾਂ ਦੀਆਂ ਅਹਿਮ ਲੋੜਾਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ  । ਔਰਤਾਂ  ਦੇ ਸਸ਼ਕਤੀਕਰਨ ਲਈ ਕੋਈ ਵਿਸ਼ੇਸ਼ ਪ੍ਰੋਗਰਾਮ ਜਾਂ ਵਿੱਤੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਗਈ ਹੈ। ਉਨ੍ਹਾਂ  ਉਜਾਗਰ ਕੀਤਾ ਕਿ ਔਰਤਾਂ ਆਪਣੀ ਆਰਥਿਕ, ਸਮਾਜਿਕ ਅਤੇ ਸਿਹਤ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਉਪਰਾਲਿਆਂ ਦੀ ਆਸ ਕਰ ਰਹੀਆਂ ਸਨ, ਪਰ ਬਜਟ ਇਹਨਾਂ ਉਮੀਦਾਂ ’ਤੇ ਖ਼ਰਾ ਨਹੀਂ ਉੱਤਰਿਆ। ਰਾਜ ਲਾਲੀ ਗਿੱਲ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਔਰਤਾਂ ਦੇ ਫਿਕਰਮੰਦ ਹਾਲਾਤਾਂ ਨੂੰ ਪੂਰੀ ਤਰ੍ਹਾਂ ਅਣ...
ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਹਰਚੰਦ ਸਿੰਘ ਬਰਸਟ

ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਹਰਚੰਦ ਸਿੰਘ ਬਰਸਟ

Punjab News
ਚੰਡੀਗੜ੍ਹ, 24 ਜੁਲਾਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਇਹ ਬਜਟ ਕੇਵਲ ਤੇ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਇੰਟਰਨੈਸ਼ਨਲ ਪੱਧਰ ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇ...
‘ਆਪ’ ਐਮਪੀ ਸੰਜੀਵ ਅਰੋੜਾ ਨੇ ਭਾਰਤ ਦੇ ਸਿਹਤ ਸੰਭਾਲ ਬਜਟ ਅਤੇ ਖ਼ਰਚਿਆਂ ਦੇ ਮਹੱਤਵਪੂਰਨ ਮੁੱਦੇ ਉਠਾਏ

‘ਆਪ’ ਐਮਪੀ ਸੰਜੀਵ ਅਰੋੜਾ ਨੇ ਭਾਰਤ ਦੇ ਸਿਹਤ ਸੰਭਾਲ ਬਜਟ ਅਤੇ ਖ਼ਰਚਿਆਂ ਦੇ ਮਹੱਤਵਪੂਰਨ ਮੁੱਦੇ ਉਠਾਏ

Punjab News
ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਸੰਸਦ 'ਚ ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ  ਦੇਸ਼ ਦੇ ਸਿਹਤ ਖੇਤਰ ਨਾਲ ਜੁੜੇ ਬਹੁਤ ਮਹੱਤਵਪੂਰਨ ਮੁੱਦੇ ਉਠਾਏ।  ਪੰਜਾਬ ਦੇ ਸੰਸਦ ਮੈਂਬਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜ਼ਿਆਦਾਤਰ ਦੇਸ਼ਾਂ ਵਿੱਚ ਗਲੋਬਲ ਹੈਲਥ ਕੇਅਰ ਖਰਚਾ ਜੀਡੀਪੀ ਦਾ 8-12% ਹੈ ਜਦੋਂ ਕਿ ਅਸੀਂ ਭਾਰਤ ਵਿੱਚ ਅਜੇ ਵੀ 2% ਤੋਂ ਹੇਠਾਂ ਹਾਂ। ਇਸ ਮਾਮਲੇ 'ਚ ਅਸੀਂ ਦੁਨੀਆ 'ਚ 158ਵੇਂ ਸਥਾਨ 'ਤੇ ਹਾਂ ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ।  ਉਨ੍ਹਾਂ ਕਿਹਾ ਕਿ 2017 ਵਿੱਚ ਐਨਡੀਏ ਸਰਕਾਰ ਦੁਆਰਾ ਬਣਾਈ ਗਈ ਰਾਸ਼ਟਰੀ ਸਿਹਤ ਨੀਤੀ ਦੇ ਅਨੁਸਾਰ, ਸਰਕਾਰ ਦਾ ਟੀਚਾ 2025 ਤੱਕ ਸਿਹਤ ਸੰਭਾਲ ਖ਼ਰਚਿਆਂ ਲਈ ਜੀਡੀਪੀ ਦਾ 2.5% ਸੀ।  ਪਰ ਇੰਨੇ ਸਾਲਾਂ ਬਾਅਦ ਵੀ ਅਸੀਂ 2 ਫ਼ੀਸਦੀ ਤੋਂ ਹੇਠਾਂ ਹਾਂ। ਉਨ੍ਹਾਂ ਨੇ ਸਿਹਤ ਖ਼ਰਚੇ ਦਾ ਮੁੱਦਾ ਵੀ ਉਠਾਇਆ, ਜੋ ਕਿ ਰਾਸ਼ਟਰੀ ਸਿਹਤ ਖਾਤਿਆਂ ਦੇ ਅਨੁਮਾਨ ਅਨੁਸਾਰ 48% ਹੈ।  ਇਹ ਸਹੀ ਅੰਕੜਿਆਂ  ਤੋਂ ਦੂਰ ਹੈ ਕਿਉਂਕਿ ਇਹਨਾਂ ਅੰਕੜਿਆਂ ਵਿੱਚ ਸਿਹਤ ਸੰ...
ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

Breaking News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪ...
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇਕ ਇਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਇਮਾਨਦਾਰੀ ਅਤੇ ਜੀ-ਜਾਨ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਜਾਣ ਲਈ ਪ੍ਰੇਰਿਤ ਕੀਤਾ।  ਜੰਗਲਾਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ...
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ: ਸੰਧਵਾਂ

Hot News
ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ,  ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅ...
77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 24 ਜੁਲਾਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱ...
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

Punjab News
ਮਾਨਸਾ, 24 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾਉਣ।ਉਨ੍ਹਾਂ ਸ੍ਰੀ ਮਨੂ ਮਿੱਤੂ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜੀਸਟ੍ਰੇਟ, ਬੁਢਲਾਡਾ ਅਤੇ ਲੀਗਲ ਏਡ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 15100 ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ...