ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਉੱਤੇ ਵਰਕਸ਼ਾਪ
ਅੰਮ੍ਰਿਤਸਰ 29 ਜੁਲਾਈ:--- ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ ਸਿੱਖਿਆ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣਾ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰ ਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ। ਉਹਨਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇਣ ਲੱਗੇ ਹਨ। ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 2...