Saturday, August 8Malwa News
Shadow

Author: admin

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

Punjab News
ਫਾਜ਼ਿਲਕਾ/ਅਬੋਹਰ 28 ਜੁਲਾਈ          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।           ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ਸੜਕਾਂ  ਤੇ  ਪੱਕੀਆਂ ਇੰਟਰਲੋਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਵਾਈਆਂ ਜਾ ਰਹੀਆਂ ਹਨ, ਇਸੇ ਤਹਿਤ ਹੀ ਅੱਜ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ...

ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

Hot News
ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ ਵੱਲੋਂ ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਔਰਤਾਂ ਨੂੰ ਸਰਕਾਰ ਦੁਆਰਾ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ!ਸਖੀ ਸੈਂਟਰ ਇੰਚਾਰਜ ਗੌਰੀ ਸਚਦੇਵਾ ,ਡੀ.ਐਚ.ਈ.ਡਬਲਿਓ  ਅੰਕਿਤ , ਭਗਵੰਤ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪੀ.ਐਲ.ਵੀ ਪ੍ਰੀਤਮ ਸਿੰਘ  ਵੱਲੋਂ ਸਰਕਲ ਮੀਟਿੰਗ ਜਲਾਲਾਬਾਦ , ਚੱਕ ਅਰਾਈਆਂ ਵਾਲਾ , ਕੁਆੜਿਆ ਵਾਲੀ , ਮੰਨੇ ਕੇ ਅਤੇ ਪਿੰਡ ਰਾਣਾ ਵਿਖੇ ਮੇਲੇ ਦੌਰਾਨ  ਔਰਤਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ । ਇਸ ਜਾਗਰੂਕਤਾ ਮੁਹਿੰਮ ਅਧੀਨ ਇਸਤਰੀਆਂ ਨੂੰ ਉਹਨਾਂ ਦੇ ਅਧਿਕਾਰਾਂ ਤੇ ਸ਼ਿਕਾਇਤ ਹੈਲਪ ਲਾਈਨ ਨੰਬਰ ਦੀ ਜਾਣਕਾਰੀ ਦਿੱਤੀ ਗਈ।...

ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ 

Punjab News
ਫਿਰੋਜ਼ਪੁਰ 28 ਜੁਲਾਈ 2024 (                               ) ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵੱਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ ਕੀਤੀ ਗਈ  ਹੈ।                  ਇਸ ਮੌਕੇ ਜਾਣਕਾਰੀ ਦਿੰਦਿਆਂ ਤਰਸੇਮ ਸ਼ਰਮਾ ਡੀਐਸਪੀ ਰਿਟਾਇਰ ਪ੍ਰਧਾਨ ਸ੍ਰੀ ਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਅਤੇ ਤਰਸੇਮ ਸ਼ਰਮਾ ਬਿਜਲੀ ਬੋਰਡ ਨੇ ਦੱਸਿਆ ਕਿ ਇਹ ਲੰਗਰ ਸੇਵਾ ਮਿਤੀ 26 ਜੁਲਾਈ ਤੋਂ ਸ਼ੁਰੂ ਹੋਕੇ 30 ਜੁਲਾਈ 2024 ਤੱਕ ਚੱਲੇਗੀ। ਉਹਨਾਂ ਕਿਹਾ ਕਿ ਇਹ ਲੰਗਰ ਸੇਵਾ ਵਿੱਚ ਪਿੰਡ ਵਾਸੀਆ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਲੰਗਰ ਚਿੰਤਪੁਰਨੀ ਦੇ ਦਰਬਾਰ ਦੇ ਨਜ਼ਦੀਕ ਇੱਛਾਪੂਰਨ  ਵੀਰ ਹਨੁਮਾਨ ਮੰਦਿਰ ਗੰਗਰੀਟ ਵਿਖੇ ਲਗਾਇਆ ਗਿਆ ਹੈ , ਜਿੱਥੇ ਕਿ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਲੰਗਰ ਛਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੰਗਰ ਵਿ...

-“ਮੈਂ ਤੇ ਮੇਰਾ ਰੁੱਖ” ਮੁਹਿੰਮ  ਤਹਿਤ ਸਪੀਕਰ ਸੰਧਵਾਂ ਨੇ ਨਿਰੋਗ ਬਾਲ ਆਸ਼ਰਮ ਵਿੱਚ ਲਗਾਏ ਪੌਦੇ

Punjab News
ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਰੋਲ ਬਾਗ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ ।  ਉਹਨਾਂ ਕਿਹਾ ਕਿ ਵੱਧ ਰਹੇ ਉਦਯੋਗਾਂ, ਕਾਰਖਾਨਿਆਂ ਅਤੇ ਗੱਡੀਆਂ ਦੀ ਬਹੁਤਾਤ ਕਾਰਨ ਧਰਤੀ ਤੇ ਤਾਪਮਾਨ  48 ਡਿਗਰੀ ਤੱਕ ਪਹੁੰਚ ਜਾਂਦਾ ਹੈ। ਉਨ੍ਹਾਂ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਆਉਣ ਵਾਲੇ  ਕੁਝ ਸਾਲਾਂ ਵਿੱਚ ਪਾਰਾ 50 ਤੋਂ 52 ਡਿਗਰੀ ਤੱਕ ਪਹੁੰਚ ਸਕਦਾ ਹੈ ਜੋ ਧਰਤੀ ਤੇ ਰਹਿਣ ਵਾਲੇ ਬਸ਼ਿੰਦਿਆਂ ਤੋਂ ਇਲਾਵਾ ਬੇਜੁਬਾਨ ਜੀਵਾਂ ਤੇ ਪੰਛੀਆਂ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ।  ਉਹਨਾਂ ਰੁੱਖ ਲਗਾਉਣ ਨੂੰ ਵੱਧ ਰਹੇ  ਤਾਪਮਾਨ ਨੂੰ ਠੱਲ੍ਹ ਪਾਉਣ ਦਾ ਇੱਕੋ ਇੱਕ ਤਰੀਕਾ ਦੱਸਿਆ ਅਤੇ ਪੁਰਜ਼ੋਰ   ਅਪੀਲ ਕੀਤੀ ਕਿ ਹਰ ਇਕ ਮਨੁੱਖ ਨੂੰ ਵਾਤਾਵਰਨ ਪ੍ਰਤੀ ਆਪਣਾ ਫਰਜ਼ ਸਮਝਦੇ ਹੋਏ ਵੱ...

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

Breaking News
ਚੰਡੀਗੜ੍ਹ, 28 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ.   ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ।...

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

Breaking News
ਚੰਡੀਗੜ੍ਹ, 28 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾ...

ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ ‘ਤੇ ਦਿੱਤੀਆਂ ਵਧਾਈਆਂ

Breaking News
ਚੰਡੀਗੜ੍ਹ, 27 ਜੁਲਾਈ, – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ ਕੋਰਟ ਪੈਰਿਸ਼ ਕੌਂਸਲ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ਵਾਲੇ ਲੇਬਰ ਪਾਰਟੀ ਦੇ ਪੰਜ ਉਮੀਦਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇੱਕ ਬਿਆਨ ਵਿੱਚ, ਢੇਸੀ ਨੇ ਲੇਬਰ ਪਾਰਟੀ ਦੀ ਇਸ ਹਲਕੇ ਤੋਂ ਹੋਈ ਤਾਜ਼ਾ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਹ ਜਿੱਤ ਪ੍ਰਾਪਤ ਕਰਨ ਵਾਲੇ ਸਾਡੇ ਸਮਰਪਿਤ ਲੇਬਰ ਕੌਂਸਲਰਾਂ ਵਿੱਚ ਮੁਹੰਮਦ ਨਾਸਿਰ ਜਾਵੇਦ, ਕਵਲਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ ਅਤੇ ਸ਼ਕੀਲਾ ਯਾਸਮੀਨ ਹਨ ਜਿੰਨ੍ਹਾਂ ਦੀ ਇਸ ਹਲਕੇ ਦੇ ਭਾਈਚਾਰੇ ਦੀ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੇਖਦਿਆਂ ਵੇਕਸਹੈਮ ਕੋਰਟ ਦੇ ਵੋਟਰਾਂ ਨੇ ਚੁਣਿਆ ਹੈ।" ਜ਼ਿਕਰਯੋਗ ਹੈ ਕਿ ਇਸ ਮਹੀਨੇ ਹੋਈਆਂ ਰਾਸ਼ਟਰੀ ਚੋਣਾਂ ਦੌਰਾਨ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਢੇਸੀ ਦੀ ਜਿੱਤ ਤੋਂ ਬਾਅਦ, ਇਹ ਚੋਣ ਨਤੀਜੇ ਲੇਬਰ ਪਾਰਟੀ ਲਈ ਇੱਕ ਸ਼ਾਨਦਾਰ ਨਿਰਣਾਇਕ ਜਿੱਤ ਨੂੰ ਦਰਸਾਉਂਦੇ ਹਨ ਕਿਉਂਕਿ ਸਾਰੇ ਪੰਜ ਚੁਣੇ ਹੋਏ ਕੌਂਸਲਰ ਲੇਬਰ ਦੀ ਨੁਮਾਇੰ...

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਝੁੱਗੇ ਗੁਲਾਬ ਵਿਖੇ ਲਗਾਇਆ ਗਿਆ ਡੇਂਗੂ ਜਾਗਰੂਕਤਾ ਕੈਂਪ

Breaking News, Hot News, Punjab News
ਫਾਜ਼ਿਲਕਾ 27 ਜੁਲਾਈ 2024….. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਦੇ ਅਧੀਨ ਆਉਂਦੇ ਪਿੰਡ ਝੁੱਗੇ ਗੁਲਾਬ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆਂ, ਗਮਲਿਆਂ ਵਿੱਚ ਖੜ੍ਹੇ ਪਾਣੀ ਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਉਨ੍ਹਾ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨ...

ਲਾਕ ਖੂਈਖੇੜਾ ਦੇ ਸੈਂਟਰਾਂ ਵਿੱਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ 

Breaking News, Hot News, Punjab News
ਫਾਜ਼ਿਲਕਾ, 27 ਜੁਲਾਈ () ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਕੇਂਦਰਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਦੇ ਫੈਲਣ ਦੇ ਮੁੱਖ ਕਾਰਨਾਂ ਵਿੱਚ ਗੰਦਾ ਪਾਣੀ ਪੀਣਾ ਅਤੇ ਸੜੇ ਫਲ ਖਾਣਾ, ਫਲਾਂ ਅਤੇ ਮੱਖੀਆਂ ਨਾਲ ਦੂਸ਼ਿਤ ਭੋਜਨ ਖਾਣਾ ਅਤੇ ਹੱਥ ਧੋਤੇ ਬਿਨਾਂ ਖਾਣਾ ਖਾਣਾ ਆਦਿ ਸ਼ਾਮਿਲ ਹਨ। ਇਸ ਬਿਮਾਰੀ ਦੇ ਮੁੱਖ ਲੱਛਣਾਂ ਵਿੱਚ ਹਲਕਾ ਬੁਖਾਰ ਅਤੇ ਮਾਸਪੇਸ਼ੀਆਂ ਵਿੱਚ ਦਰਦ, ਭੁੱਖ ਨਾ ਲੱਗਣਾ, ਵਾਰ-ਵਾਰ ਉਲਟੀਆਂ ਆਉਣਾ, ਪਿਸ਼ਾਬ ਦਾ ਰੰਗ ਪੀਲਾ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਏ ਅਤੇ ਈ ਤੋਂ ਬਚਾਅ ਲਈ ਪਾਣੀ ਨੂੰ ਕਿਸੇ ਸਾਫ਼-ਸੁਥਰੀ ਥਾਂ ਜਾਂ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਪੀਣ ਵਾਲੇ ਪਾਣੀ ਨੂੰ ਸਾਫ਼ ਬਰਤਨ ...

ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

Breaking News, Hot News, Punjab News
ਫਰੀਦਕੋਟ – 27 ਜੁਲਾਈ 2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ  ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ - ਕਮ - ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ । ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਵਿਭਾਗਾ ਵੱਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖੇਤੀ ਧੰਦਿਆ ਨਾਲ ਸੰਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸੰਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ –ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂੰ ਕਰ...